Home /News /punjab /

Covid-19 : ਪਟਿਆਲਾ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ ਇੱਕ ਦਿਨ ‘ਚ ਆਏ 71 ਨਵੇਂ ਕੇਸ 

Covid-19 : ਪਟਿਆਲਾ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ ਇੱਕ ਦਿਨ ‘ਚ ਆਏ 71 ਨਵੇਂ ਕੇਸ 

Covid-19 : ਪਟਿਆਲਾ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ ਇੱਕ ਦਿਨ ‘ਚ ਆਏ 71 ਨਵੇਂ ਕੇਸ 

Covid-19 : ਪਟਿਆਲਾ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ ਇੱਕ ਦਿਨ ‘ਚ ਆਏ 71 ਨਵੇਂ ਕੇਸ 

ਸਿਹਤ ਵਿਭਾਗ ਨੇ ਯੂਨੀਵਰਸਿਟੀ ਕੈਂਪਸ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ। ਸਥਿਤੀ ਦਾ ਜਾਇਜ਼ਾ ਲੈਣ ਲਈ ਪਿਛਲੇ ਦਿਨੀਂ ਪਟਿਆਲਾ ਦੇ ਸਿਵਲ ਸਰਜਨ ਸਮੇਤ ਸਿਹਤ ਅਧਿਕਾਰੀ ਯੂਨੀਵਰਸਿਟੀ ਪੁੱਜੇ ਸਨ। ਇਸ ਦੌਰਾਨ ਅਧਿਕਾਰੀਆਂ ਨੇ 550 ਸੈਂਪਲ ਲੈ ਕੇ ਜਾਂਚ ਲਈ ਭੇਜੇ।

 • Share this:

  ਪਟਿਆਲਾ- ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ, ਪਟਿਆਲਾ, ਪੰਜਾਬ ਵਿੱਚ ਕੋਰੋਨਾ ਦੇ 71 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਇਹ ਸੰਸਥਾ ਕੋਵਿਡ ਹੌਟਸਪੌਟ ਵਿੱਚ ਬਦਲ ਗਈ ਹੈ। ਪਿਛਲੇ ਚਾਰ ਦਿਨਾਂ ਵਿੱਚ ਯੂਨੀਵਰਸਿਟੀ ਤੋਂ ਕੋਵਿਡ-19 ਦੇ 86 ਪਾਜੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਕਾਰਨ ਸਿਹਤ ਵਿਭਾਗ ਨੇ ਯੂਨੀਵਰਸਿਟੀ ਕੈਂਪਸ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਹੈ। ਸਥਿਤੀ ਦਾ ਜਾਇਜ਼ਾ ਲੈਣ ਲਈ ਪਿਛਲੇ ਦਿਨੀਂ ਪਟਿਆਲਾ ਦੇ ਸਿਵਲ ਸਰਜਨ ਸਮੇਤ ਸਿਹਤ ਅਧਿਕਾਰੀ ਯੂਨੀਵਰਸਿਟੀ ਪੁੱਜੇ ਸਨ। ਇਸ ਦੌਰਾਨ ਅਧਿਕਾਰੀਆਂ ਨੇ 550 ਸੈਂਪਲ ਲੈ ਕੇ ਜਾਂਚ ਲਈ ਭੇਜੇ।

  ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਮੀਤ ਸਿੰਘ ਨੇ ਦੱਸਿਆ ਕਿ ਕੈਂਪਸ ਵਿੱਚ ਲੋਕਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਈ ਗਈ ਹੈ। ਜਿਨ੍ਹਾਂ ਦਾ ਟੈਸਟ ਕੀਤਾ ਗਿਆ ਹੈ, ਉਨ੍ਹਾਂ ਨੂੰ ਕੰਪਲੈਕਸ ਵਿੱਚ ਹੀ ਆਇਸੋਲੇਟ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਪਾਜੀਟਿਵ ਮਾਮਲਿਆਂ ਵਿੱਚ ਕੋਰੋਨਾ ਦੇ ਹਲਕੇ ਲੱਛਣ ਦੇਖੇ ਗਏ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪਾਜੀਟਿਵ ਕੇਸਾਂ ਦੇ ਸਾਰੇ ਸੰਪਰਕਾਂ ਦਾ ਪਤਾ ਲਗਾ ਕੇ ਟੈਸਟ ਕੀਤਾ ਜਾਵੇਗਾ।


  ਕੋਵਿਡ ਨਿਯਮਾਂ ਦੀ ਪਾਲਣਾ ਕਰਨਾ ਬੰਦ ਕਰ ਦਿੱਤਾ

  ਕਾਬਲੇਗੌਰ ਹੈ ਕਿ ਸੂਬਾ ਸਰਕਾਰ ਨੇ ਪੰਜਾਬ ਵਿਚ ਕੋਵਿਡ 'ਤੇ ਪਾਬੰਦੀਆਂ ਹਟਾ ਦਿੱਤੀਆਂ ਹਨ, ਜਿਸ ਕਾਰਨ ਲੋਕਾਂ ਨੇ ਕੋਵਿਡ ਨਿਯਮਾਂ ਦੀ ਪਾਲਣਾ ਲਗਭਗ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਹੈ। ਸ਼ਹਿਰਾਂ ਦੇ ਬਾਜ਼ਾਰ ਭਰੇ ਨਜ਼ਰ ਆਉਣ ਲੱਗੇ ਹਨ। ਇਸ ਤੋਂ ਇਲਾਵਾ ਹਸਪਤਾਲਾਂ ਵਿੱਚ ਕੋਵਿਡ ਦੀ ਜਾਂਚ ਦੀ ਗਿਣਤੀ ਵੀ ਘਟਾ ਦਿੱਤੀ ਗਈ ਹੈ, ਜਿਸ ਕਾਰਨ ਕੋਵਿਡ ਦੇ ਕੇਸਾਂ ਦੀ ਸਹੀ ਗਿਣਤੀ ਦਾ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ ਮਾਨ ਸਰਕਾਰ ਨੇ ਕੋਵਿਡ ਨਾਲ ਨਜਿੱਠਣ ਲਈ ਪੂਰੇ ਪ੍ਰਬੰਧ ਹੋਣ ਦਾ ਦਾਅਵਾ ਕੀਤਾ ਹੈ।

  ਕੀ ਕਹਿੰਦੇ ਨੇ  ਮਾਹਰ  

  ਇਸ ਦੌਰਾਨ, ਡਾਕਟਰੀ ਮਾਹਰਾਂ ਨੇ ਕਿਹਾ ਹੈ ਕਿ ਕੋਵਿਡ ਦੇ ਨਵੇਂ ਰੂਪ ਦੇ ਪ੍ਰਭਾਵ ਦੀ ਮਿਆਦ ਬਹੁਤ ਘੱਟ ਹੈ, ਮਰੀਜ਼ 4-5 ਦਿਨਾਂ ਵਿੱਚ ਇਸ ਤੋਂ ਛੁਟਕਾਰਾ ਪਾ ਲੈਂਦਾ ਹੈ। ਮੌਜੂਦਾ ਸਥਿਤੀ ਵਿੱਚ, ਬਿਨਾਂ ਕੋਵਿਡ ਪਾਬੰਦੀਆਂ ਦੇ, ਇੱਕ ਵਿਅਕਤੀ 200 ਲੋਕਾਂ ਨੂੰ ਸੰਕਰਮਿਤ ਕਰ ਸਕਦਾ ਹੈ। ਹਾਲਾਂਕਿ ਇਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ।

  Published by:Ashish Sharma
  First published:

  Tags: COVID-19, Law, Patiala, University