Home /News /punjab /

ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਨਾਭਾ ਵਿੱਚ ਕਰੋੜਾਂ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

  • Share this:
    ਭੁਪਿੰਦਰ ਸਿੰਘ

    ਨਾਭਾ ਪਹੁੰਚੀ ਪਟਿਆਲਾ ਦੀ ਸਾਂਸਦ ਪਰਨੀਤ ਕੌਰ ਨੇ ਵੱਖ-ਵੱਖ ਥਾਵਾਂ 'ਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਪਰਨੀਤ ਕੌਰ ਦੇ ਨਾਲ ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਮੌਜੂਦ ਰਹੇ।

    ਪਟਿਆਲਾ ਦੀ ਸਾਂਸਦ ਪਰਨੀਤ ਕੌਰ ਨੂੰ ਮੁਜ਼ੱਫਰਨਗਰ ਵਿਖੇ  ਕਿਸਾਨੀ ਮਹਾਂਪੰਚਾਇਤ ਬਾਰੇ ਪੁੱਛਿਆ ਤਾਂ ਕਿਸਾਨਾਂ ਦਾ ਹੱਕ ਹੈ ਉਹ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਨ। ਉਨ੍ਹਾਂ ਅਧਿਆਪਕ ਦਿਵਸ 'ਤੇ ਬੋਲਦਿਆਂ ਕਿਹਾ ਕਿ ਸਾਡੇ ਮਨਾਂ ਵਿੱਚ ਅਧਿਆਪਕਾਂ ਪ੍ਰਤੀ ਬਹੁਤ ਸਤਿਕਾਰ ਅਤੇ ਪਿਆਰ ਹੈ। ਅਸੀਂ ਉਨ੍ਹਾਂ ਨੂੰ ਅੱਜ ਦੇ ਦਿਨ ਵਧਾਈ ਦਿੰਦੇ ਹਾਂ।

    Member of Parliament Preneet Kaur lays foundation stone of multi-crore development works in Nabha
    ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਨਾਭਾ ਵਿੱਚ ਕਰੋੜਾਂ ਦੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

    ਉਨ੍ਹਾਂ ਕਿਹਾ ਕਿ ਸਰਕਾਰ ਅਧਿਆਪਕਾਂ ਲਈ ਕੰਮ ਕਰ ਰਹੀ ਹੈ ਅਤੇ ਅੱਗੇ ਤੋਂ ਵੀ ਕਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਜੋ ਅਧਿਆਪਕਾਂ ਦਾ ਮਸਲਾ ਹੈ ਸਰਕਾਰ ਬਣਨ ਤੋਂ ਪਹਿਲਾਂ ਦਾ ਮਸਲਾ ਹੈ ਅਤੇ ਅਸੀਂ ਫਿਰ ਵੀ ਇਸ ਨੂੰ ਜਲਦ ਤੋਂ ਜਲਦ ਸਮੱਸਿਆ ਦਾ ਹੱਲ ਕਰ ਦੇਵਾਂਗੇ।

    ਇਸ ਮੌਕੇ ਕਾਂਗਰਸੀ ਕੌਂਸਲਰ ਮਮਤਾ ਮਿੱਤਲ ਨੇ ਕਿਹਾ ਕਿ ਪ੍ਰਨੀਤ ਕੌਰ ਵੱਲੋਂ ਅੱਜ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ ਅਤੇ ਕਾਂਗਰਸ ਪਾਰਟੀ ਵੱਲੋਂ ਵਿਕਾਸ ਤੇ ਬਹੁਤ ਕੰਮ ਕਰਵਾਏ ਹਨ ਅਤੇ ਆਉਣ ਵਾਲੀ ਸਰਕਾਰ ਕਾਂਗਰਸ ਸਰਕਾਰ ਹੀ ਹੋਵੇਗੀ।
    Published by:Krishan Sharma
    First published:

    Tags: Captain Amarinder Singh, Congress, Nabha, Patiala, Punjab Congress, Punjab government, Punjab politics, Sadhu singh dharmsot

    ਅਗਲੀ ਖਬਰ