Home /News /punjab /

ਕੈਨੇਡਾ ਦੀ ਸਾਬਕਾ ਐਮਪੀ ਨੀਨਾ ਗਰੇਵਾਲ ਦੀ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਕੈਨੇਡਾ ਦੀ ਸਾਬਕਾ ਐਮਪੀ ਨੀਨਾ ਗਰੇਵਾਲ ਦੀ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਪਟਿਆਲਾ ਪੁਲਿਸ ਨੇ ਕੈਨੇਡਾ ਦੇ ਐਮਪੀ ਦੀ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਪਟਿਆਲਾ ਪੁਲਿਸ ਨੇ ਕੈਨੇਡਾ ਦੇ ਐਮਪੀ ਦੀ ਕੋਠੀ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

ਦੇਰ ਸ਼ਾਮ ਪੁੱਜੇ ਪੰਜਾਬ ਦੇ ਪਰਵਾਸੀ ਭਾਰਤੀ ਮਾਮਲੇ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੋਠੀ ਦੇ ਦਸਤਾਵੇਜ਼ ਨੀਨਾ ਗਰੇਵਾਲ ਤੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਪਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਦੀ ਰਾਖੀ ਕਰਨ ਸਮੇਤ ਉਨ੍ਹਾਂ ਦੇ ਸਾਰੇ ਮਸਲੇ ਅਤੇ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ।

ਹੋਰ ਪੜ੍ਹੋ ...
  • Share this:

ਪੰਜਾਬ ਸਰਕਾਰ ਨੇ ਕੈਨੇਡਾ ਦੀ ਸਾਬਕਾ ਐਮਪੀ ਨੀਨਾ ਗਰੇਵਾਲ ਦੀ ਪਟਿਆਲਾ ਸਥਿਤ ਕੋਠੀ ਤੋਂ ਨਜਾਇਜ਼ ਕਬਜ਼ਾ ਛੁਡਵਾਇਆ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮ ਖੁਦ ਨੀਨਾ ਗਰੇਵਾਲ ਦੇ ਘਰ ਪਹੁੰਚੇ। ਪੰਜਾਬ ਸਰਕਾਰ ਨੇ ਢਾਈ ਸਾਲਾਂ ਤੋਂ ਚੱਲ ਰਿਹਾ ਨਜਾਇਜ਼ ਕਬਜਾ 48 ਘੰਟਿਆਂ ਵਿਚ ਛੁਡਵਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਆਖਿਆ ਕਿ ਕਿਸੇ ਵੀ ਪਰਵਾਸੀ ਪੰਜਾਬੀ ਦੇ ਘਰ-ਜਾਇਦਾਦ ਉਤੇ ਨਾਜਾਇਜ਼ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ।

ਦੇਰ ਸ਼ਾਮ ਪੁੱਜੇ ਪੰਜਾਬ ਦੇ ਪਰਵਾਸੀ ਭਾਰਤੀ ਮਾਮਲੇ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੋਠੀ ਦੇ ਦਸਤਾਵੇਜ਼ ਨੀਨਾ ਗਰੇਵਾਲ ਤੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਪਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਦੀ ਰਾਖੀ ਕਰਨ ਸਮੇਤ ਉਨ੍ਹਾਂ ਦੇ ਸਾਰੇ ਮਸਲੇ ਅਤੇ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਨੀਨਾ ਗਰੇਵਾਲ ਦੇ ਪਿਤਾ ਸਵਰਗੀ ਨਿਹਾਲ ਸਿੰਘ ਢਿੱਲੋਂ ਦੇ ਪਰਿਵਾਰ ਦਾ ਇੱਥੇ ਸੇਵਕ ਕਲੋਨੀ ਵਿਚਲਾ ਜੱਦੀ ਘਰ ਢਾਈ ਸਾਲਾਂ ਤੋਂ ਨਾਜਾਇਜ਼ ਕਬਜ਼ੇ ਹੇਠ ਸੀ, ਜਿਸ ਨੂੰ 48 ਘੰਟਿਆਂ ’ਚ ਖਾਲੀ ਕਰਵਾ ਲਿਆ ਹੈ। ਇਸ ਦਾ ਰਸਮੀ ਤੌਰ ਉਤੇ ਕਬਜ਼ਾ ਸ੍ਰੀ ਢਿੱਲੋਂ ਦੀ ਧੀ ਨੀਨਾ ਗਰੇਵਾਲ ਅਤੇ ਪਰਿਵਾਰ ਦੀ ਨੂੰਹ ਨੂੰ ਸੌਂਪ ਦਿੱਤਾ ਗਿਆ ਹੈ।

ਨੀਨਾ ਗਰੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਮੰਤਰੀ ਕੁਲਦੀਪ ਧਾਲੀਵਾਲ ਸਮੇਤ ਪਟਿਆਲਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੱਦੀ ਘਰ ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਉਣਾ ਵੱਡਾ ਹਾਂ ਪੱਖੀ ਸੁਨੇਹਾ ਹੈ ਕਿ ਪੰਜਾਬ ਸਰਕਾਰ ਪਰਵਾਸੀ ਭਾਰਤੀਆਂ ਦੀ ਹਰ ਪੱਖੋਂ ਸੁਰੱਖਿਆ ਕਰਨ ਦੀ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਅ ਰਹੀ ਹੈ।

Published by:Gurwinder Singh
First published:

Tags: Kuldeep singh Dhaliwal