ਭੁਪਿੰਦਰ ਸਿੰਘ
ਨਾਭਾ: ਦੇਸ਼ ਭਰ ਵਿਚ 75ਵਾਂ ਸੁਤੰਤਰਤਾ ਦਿਵਸ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ, ਉੱਥੇ ਹੀ ਵਿਰਾਸਤੀ ਸ਼ਹਿਰ ਨਾਭਾ ਵਿਖੇ ਨਗਰ ਕੌਂਸਲ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਕੁਮਾਰ ਮਿੱਤਲ ਸ਼ੈਂਟੀ ਵੱਲੋਂ ਝੰਡਾ ਫਹਿਰਾ ਕੇ ਦੇਸ਼ ਵਾਸੀਆਂ ਨੂੰ ਸੁਤੰਤਰਤਾ ਦਿਵਸ 'ਤੇ ਵਧਾਈ ਦਿੱਤੀ ਗਈ।
75ਵੇਂ ਸੁਤੰਤਰਤਾ ਦਿਵਸ ਮੌਕੇ ਤੇ ਜਿੱਥੇ ਦੇਸ਼ ਵਾਸੀਆਂ ਵਿੱਚ ਭਾਰੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ। ਉੱਥੇ ਹੀ ਨਾਭਾ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਕੁਮਾਰ ਮਿੱਤਲ ਸ਼ੈਂਟੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਤੇ ਤਿਰੰਗਾ ਝੰਡਾ ਫਹਿਰਾਇਆ ਗਿਆ। ਇਸ ਮੌਕੇ ਤੇ ਜਿੱਥੇ ਪੁਲੀਸ ਦੀਆਂ ਟੁਕੜੀਆਂ ਵੱਲੋਂ ਸਲਾਮੀ ਦਿੱਤੀ ਗਈ, ਉੱਥੇ ਹੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਦੇ ਸਾਰੇ ਹੀ ਕੌਂਸਲਰ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਮੈਂਬਰ ਵੀ ਮੌਜੂਦ ਸਨ।
ਨਗਰ ਕੌਂਸਲ ਪ੍ਰਧਾਨ ਰਜਨੀਸ਼ ਕੁਮਾਰ ਮਿੱਤਲ ਨੇ ਕਿਹਾ ਕਿ ਬੀਤੇ ਕੁਝ ਸਾਲਾਂ ਵਿੱਚ ਹੀ ਨਗਰ ਕੌਂਸਲ ਵੱਲੋਂ ਸ਼ਹਿਰ ਦਾ ਰਿਕਾਰਡ ਤੋੜ ਵਿਕਾਸ ਕੀਤਾ ਗਿਆ ਹੈ। ਇਹ ਵਿਕਾਸ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਹਿਨੁਮਾਈ ਹੇਠ ਹੋਇਆ ਹੈ।
ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਿੱਚ 91 ਸਫ਼ਾਈ ਸੇਵਕ ਵੀ ਭਰਤੀ ਕਰ ਰਹੇ ਹਾਂ ਤਾਂ ਜੋ ਸ਼ਹਿਰ ਵਿਚ ਸਫਾਈ ਵਧੀਆ ਤਰੀਕੇ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਕਾਫੀ ਲੰਬੇ ਅਰਸੇ ਤੋਂ ਸ਼ਹਿਰ ਵਿੱਚ ਵਿਕਾਸ ਦੇ ਕੰਮ ਨਹੀਂ ਹੋਏ ਸਨ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਹੀ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਅਤੇ ਵਿਕਾਸ ਉਸਦੇ ਕੰਮ ਕਰੋੜਾਂ ਰੁਪਏ ਦੇ ਚੱਲ ਰਹੇ ਹਨ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Independence day, Independence Day 2021, Nabha, Patiala