ਅਮਰਜੀਤ ਸਿੰਘ ਪੰਨੂ
ਰਾਜਪੁਰਾ: ਸਾਂਝਾ ਫੋਰਮ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਡਿਵੀਜ਼ਨ ਰਾਜਪੁਰਾ ਵੱਲੋਂ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਰਾਜਪੁਰਾ ਡਿਵੀਜ਼ਨ ਵਿਖੇ ਤਹਿਸੀਲ ਪੱਧਰ 'ਤੇ ਧਰਨੇ ਦਿੱਤੇ ਗਏ। ਧਰਨਿਆਂ ਵਿੱਚ ਪੰਜਾਬ ਸਰਕਾਰ ਵਿਰੁੱਧ ਭਰਵੀਂ ਨਾਹਰੇਬਾਜ਼ੀ ਕੀਤੀ ਗਈ।
ਧਰਨਿਆਂ ਵਿੱਚ ਜੁਆਇੰਟ ਫੋਰਮ ਨੇ ਵੀ ਸ਼ਮੂਲੀਅਤ ਕੀਤੀ। ਧਰਨਾਕਾਰੀਆਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਜਾਣ ਬੁੱਝ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਹ ਸਾਢੇ ਚਾਰ ਸਾਲ ਤੋਂ ਸਰਕਾਰ ਦੇ ਲਾਰੇ ਸੁਣਦੇ ਆ ਰਹੇ ਹਨ ਪਰੰਤੂ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਜਾ ਰਹੀ। ਮੰਤਰੀ ਨਾਲ ਵੀ ਕਈ ਵਾਰੀ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਮਸਲਾ ਉਥੇ ਦਾ ਉਥੇ ਹੀ ਖੜਾ ਹੈ।
ਨਾਜਰ ਸਿੰਘ ਪ੍ਰਧਾਨ ਅਤੇ ਰਾਜਿੰਦਰ ਸਿੰਘ ਪ੍ਰਧਾਨ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਡੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ, ਜਿਸ ਕਰਕੇ ਸਾਨੂੰ ਧਰਨਾ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਸਾਢੇ ਚਾਰ ਸਾਲ ਬੀਤ ਜਾਣ 'ਤੇ ਵੀ ਪੰਜਾਬ ਸਰਕਾਰ ਦੀਆਂ ਅੱਖਾਂ ਨਹੀਂ ਖੁੱਲ੍ਹੀਆਂ ਹਨ। ਸਾਰੇ ਪੰਜਾਬ ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਗਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਦਾ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਸਰਕਾਰ ਨੂੰ ਇਸ ਦਾ ਜਵਾਬ ਦਿੱਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Employees, Patiala, Pension, Powercom, Protest, Punjab government, Rajpura