ਭੁਪਿੰਦਰ ਸਿੰਘ ਨਾਭਾ
ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਖ਼ਤਮ ਹੁੰਦਿਆਂ ਹੀ ਮਹਿੰਗਾਈ ਵਧਣ ਦਾ ਦੌਰ ਲਗਾਤਾਰ ਜਾਰੀ ਹੈ। ਪੈਟਰੋਲ ਤੇ ਡੀਜ਼ਲ ਦੇ ਭਾਅ ਲਗਾਤਾਰ ਚੌਥੇ ਦਿਨ ਵਧਣ ਨਾਲ ਲੋਕਾਂ ਵਿੱਚ ਹਾਹਾਕਾਰ ਮੱਚ ਗਈ ਹੈ । ਪੈਟਰੋਲ ਅਤੇ ਡੀਜ਼ਲ ਦੇ ਵਧਣ ਦੇ ਨਾਲ ਜਿੱਥੇ ਰੋਜ਼ਮੱਰਾ ਦੀ ਜ਼ਿੰਦਗੀ ਵਿੱਚ ਵਰਤਣ ਵਾਲੀਆਂ ਵਸਤੂਆਂ ਦੇ ਵੀ ਰੇਟ ਆਸਮਾਨ ਨੂੰ ਛੂਹਣ ਲੱਗ ਪਏ ਹਨ ਉਥੇ ਹੀ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ।
ਨਾਭਾ ਵਿਖੇ ਪੈਟਰੋਲ ਅਤੇ ਡੀਜ਼ਲ ਪਵਾਉਣ ਆਏ ਲੋਕਾਂ ਨੇ ਕਿਹਾ ਕਿ ਇਕ ਪਾਸੇ ਜਿੱਥੇ ਕੋਰੋਨਾ ਮਹਾਂਮਾਰੀ ਦੇ ਨਾਲ ਪਹਿਲਾਂ ਹੀ ਕੰਮਕਾਰ ਠੱਪ ਪਏ ਹਨ ਉੱਥੇ ਦੂਜੇ ਪਾਸੇ ਮਹਿੰਗਾਈ ਨੇ ਲੋਕਾਂ ਦਾ ਕਚੂੰਬਰ ਕੱਢ ਕੇ ਰੱਖ ਦਿੱਤਾ ਹੈ।ਦਿਨੋਂ ਦਿਨ ਵਧ ਰਹੇ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਨੇ ਲੋਕਾਂ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ ।ਲਗਾਤਾਰ ਚੌਥੀ ਵਾਰ ਪੈਟਰੋਲ ਅਤੇ ਡੀਜ਼ਲ ਦੇ ਵਧੇ ਰੇਟਾਂ ਦੇ ਕਾਰਨ ਮਹਿੰਗਾਈ ਵੀ ਹੁਣ ਆਸਮਾਨ ਨੂੰ ਛੂਹਣ ਲੱਗ ਪਈ ਹੈ। ਨਾਭਾ ਵਿਖੇ ਪੈਟਰੋਲ 27 ਪੈਸੇ ਅਤੇ ਡੀਜ਼ਲ 31 ਪੈਸੇ ਵਧਣ ਦੇ ਨਾਲ ਪੈਟਰੋਲ 92.63 ਰੁਪਏ ਅਤੇ ਡੀਜ਼ਲ 83.82 ਰੁਪਏ ਹੋ ਗਿਆ ਹੈ। ਅਤੇ ਆਉਣ ਵਾਲੇ ਸਮੇਂ ਵਿੱਚ ਜੇਕਰ ਇਸੇ ਤਰ੍ਹਾਂ ਪੈਟਰੋਲ ਦੇ ਰੇਟ ਵਧਦੇ ਗਏ ਤਾਂ ਸੌ ਰੁਪਏ ਦੇ ਪਾਰ ਪੈਟਰੋਲ ਦਾ ਰੇਟ ਹੋ ਸਕਦਾ ਹੈ।
ਪੈਟਰੋਲ ਅਤੇ ਡੀਜ਼ਲ ਦੇ ਨਾਲ ਢੋਆ ਢੁਆਈ ਵੀ ਮਹਿੰਗੀ ਹੋਈ ਹੈ ਜਿਸ ਨਾਲ ਸਬਜ਼ੀਆਂ ਫਲਾਂ ਦਾਲਾਂ ਵੀ ਮਹਿੰਗੀਆਂ ਹੋ ਗਈਆਂ ਹਨ ਇਸ ਮੌਕੇ ਤੇ ਪੈਟਰੋਲ ਪੁਆਉਣ ਆਏ ਗਾਹਕਾਂ ਨੇ ਕਿਹਾ ਕਿ ਦਿਨੋਂ ਦਿਨ ਵੱਧ ਰਹੇ ਰੇਟਾਂ ਨੇ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ ਇਕ ਪਾਸੇ ਜਿਥੇ ਕੋਰੋਨਾ ਮਹਾਂਮਾਰੀ ਦੇ ਕਾਰਨ ਕੰਮਕਾਰ ਬਿਲਕੁਲ ਠੱਪ ਹੋ ਗਏ ਹਨ ਦੂਜੇ ਪਾਸੇ ਪੈਟਰੋਲ ਅਤੇ ਡੀਜ਼ਲ ਦੀ ਮਾਰ ਨੇ ਆਮ ਲੋਕਾਂ ਦਾ ਕਚੂੰਬਰ ਕੱਢ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਵੀ ਇਹ ਮਹਿੰਗਾਈ ਦੀ ਮਾਰ ਉਨ੍ਹਾਂ ਨੂੰ ਰਾਸ ਨਹੀਂ ਆ ਰਹੀ ਕਿਉਂਕਿ ਮਹਿੰਗੇ ਭਾਅ ਦਾ ਡੀਜ਼ਲ ਹੁਣ ਖੇਤੀ ਕਰਨ ਲਈ ਘਾਟੇ ਦਾ ਸੌਦਾ ਬਣ ਗਿਆ ਹੈ ।ਜਿਸ ਕਰਕੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੇ ਵਧੇ ਰੇਟਾਂ ਤੇ ਨੱਥ ਪਾਈ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Budget, Nabha, Petrol and diesel