ਮਨੋਜ ਸ਼ਰਮਾ
ਪਟਿਆਲਾ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਪਹੁੰਚੇ ਜਿੱਥੇ ਉਨ੍ਹਾਂ ਗੁਰਦੁਆਰਾ ਸਾਹਿਬ ਵਿਚ ਲੱਗਣ ਵਾਲੇ ਸੋਲਰ ਪਲਾਂਟ ਦਾ ਉਦਘਾਟਨ ਕੀਤਾ। ਉਥੇ ਉਨ੍ਹਾਂ ਨਾਲ ਐੱਸਜੀਪੀਸੀ ਦੇ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਹਾਜ਼ਰ ਸਨ।
ਸੋਲਰ ਪਲਾਂਟ ਦਾ ਉਦਘਾਟਨ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਅੱਜ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਗੀਆਂ ਦੁਆਰਾ ਕੀਰਤਨ ਦੌਰਾਨ ਹਰਮੋਨੀਅਮ ਦੀ ਵਰਤੋਂ ਨਾ ਕਰਨ,ਬੰਦੀ ਸਿੰਘਾਂ ਦੀ ਰਿਹਾਈ,ਲਾਈਸੈਂਸੀ ਹਥਿਆਰ ਰੱਖਣ,ਆਦਿ ਕਈ ਸਵਾਲਾਂ ਦੇ ਜਵਾਬ ਦਿੱਤੇ ਗਏ। ਲਾਇਸੈਂਸੀ ਹਥਿਆਰ ਰੱਖਣ ਦੇ ਬਿਆਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੋਈ ਮਾੜੀ ਗੱਲ ਨਹੀਂ ਕੀਤੀ ਅਤੇ ਲਾਇਸੈਂਸ ਸਰਕਾਰਾਂ ਨੇ ਬਣਾਉਣੇ ਹੁੰਦੇ ਨੇ ਅਤੇ ਹਥਿਆਰਾਂ ਦੇ ਲਾਇਸੈਂਸ ਜਲਦੀ ਨਹੀਂ ਬਣਦੇ। ਉਥੇ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਇਕ ਲੈਟਰ ਲਿਖਿਆ ਗਿਆ ਅਤੇ ਬਾਈ ਦੇ ਕਰੀਬ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਜ਼ਿਕਰ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।