Home /News /punjab /

ਪਟਿਆਲਾ ਹਿੰਸਾ ਦਾ ਸਾਜ਼ਿਸ਼ਘਾੜਾ ਪਰਵਾਨਾ ਗ੍ਰਿਫਤਾਰ

ਪਟਿਆਲਾ ਹਿੰਸਾ ਦਾ ਸਾਜ਼ਿਸ਼ਘਾੜਾ ਪਰਵਾਨਾ ਗ੍ਰਿਫਤਾਰ

 • Share this:

  ਪੁਲਿਸ ਨੇ ਪਟਿਆਲਾ ਹਿੰਸਾ ਮਾਮਲੇ ਵਿਚ ਦਮਦਮੀ ਟਕਸਾਲ ਰਾਜਪੁਰਾ ਦੇ ਮੁਖੀ ਬਲਜਿੰਦਰ ਸਿੰਘ ਪਰਵਾਨਾ ਨੂੰ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਉਸ ਨੂੰ ਮੁਹਾਲੀ ਵਿਚੋਂ ਗ੍ਰਿਫਤਾਰ ਕੀਤਾ ਗਿਆ ਹੈ।

  ਦੱਸ ਦਈਏ ਕਿ ਸਿੱਖ ਅਤੇ ਹਿੰਦੂ ਜਥੇਬੰਦੀਆਂ ਦੇ ਕਾਰਕੁਨਾਂ ਦਰਮਿਆਨ ਹੋਏ ਟਕਰਾਅ ਤੋਂ ਇਕ ਦਿਨ ਮਗਰੋਂ ਪੁਲਿਸ ਨੇ ਬਲਜਿੰਦਰ ਸਿੰਘ ਪਰਵਾਨਾ ਨੂੰ ਇਸ ਘਟਨਾ ਦਾ ਸਾਜ਼ਿਸ਼ਘਾੜਾ ਕਰਾਰ ਦਿੱਤਾ ਸੀ। ਪੁਲਿਸ ਵੱਲੋਂ ਪਰਵਾਨਾ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ।

  ਪੁਲਿਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਹੋਰਨਾਂ ਮੁਲਜ਼ਮਾਂ ਨੂੰ ਵਿਦੇਸ਼ ਭੱਜਣ ਤੋਂ ਰੋਕਣ ਲਈ ‘ਲੁੱਕ ਆਊਟ ਸਰਕੁਲਰ’ ਜਾਰੀ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਸ਼ਿਵ ਸੈਨਾ (ਬਾਲ ਠਾਕਰੇ) ਦੇ ਸੂਬਾਈ ਕਾਰਜਕਾਰੀ ਪ੍ਰਧਾਨ ਹਰੀਸ਼ ਸ਼ਿੰਗਲਾ ਨੂੰ ਦੋ ਦਿਨਾ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।


  ‘ਖਾਲਿਸਤਾਨ ਮੁਰਦਾਬਾਦ’ ਮਾਰਚ ਕੱਢ ਕੇ ਮਾਹੌਲ ਖਰਾਬ ਕਰਨ ਦੇ ਦੋਸ਼ਾਂ ਤਹਿਤ ਸਿੰਗਲਾ ਖ਼ਿਲਾਫ਼ ਦਰਜ ਕੀਤੇ ਗਏ ਕੇਸ ’ਚ ਨਾਮਜ਼ਦ 50 ਦੇ ਕਰੀਬ ਵਿਅਕਤੀਆਂ ’ਚੋਂ 6 ਜਣਿਆਂ ਦੀ ਸ਼ਨਾਖਤ ਕਰਕੇ ਇਨ੍ਹਾਂ ਵਿਚੋਂ ਦੋ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

  Published by:Gurwinder Singh
  First published:

  Tags: Arrest, Khalistan, Patiala Clash, Violence