• Home
  • »
  • News
  • »
  • punjab
  • »
  • PEOPLE ARE WELL AWARE OF CONGRESS BJP MACHINATIONS ANIL JOSHI

ਲੋਕ ਕਾਂਗਰਸ-ਭਾਜਪਾ ਦੀਆਂ ਡਰਾਮੇਬਾਜ਼ੀਆਂ ਤੋਂ ਭਲੀਭਾਂਤ ਜਾਣੂ ਹੋ ਗਏ ਹਨ: ਅਨਿਲ ਜੋਸ਼ੀ

ਲੋਕ ਕਾਂਗਰਸ-ਭਾਜਪਾ ਦੀਆਂ ਡ੍ਰਾਮੇਵਾਜੀਆਂ ਤੋਂ ਭਲੀ ਭਾਂਤ ਜਾਣੂ ਹੋ ਗਏ ਹਨ:ਅਨਿਲ ਜੋਸ਼ੀ

ਲੋਕ ਕਾਂਗਰਸ-ਭਾਜਪਾ ਦੀਆਂ ਡ੍ਰਾਮੇਵਾਜੀਆਂ ਤੋਂ ਭਲੀ ਭਾਂਤ ਜਾਣੂ ਹੋ ਗਏ ਹਨ:ਅਨਿਲ ਜੋਸ਼ੀ

  • Share this:
    Ashphaq Dhuddy

    ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਨਿਲ ਜੋਸ਼ੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਹਲਕੇ ਫੇਰੀ ਦੌਰਾਨ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਕੱਚਾ ਆੜ੍ਹਤੀਆ ਐਸੋਸੀਏਸ਼ਨ, ਟਰੇਡ ਯੂਨੀਅਨਾਂ ਅਤੇ ਵਪਾਰੀ ਵਰਗ ਨਾਲ ਮੀਟਿੰਗ ਕੀਤੀ ਗਈ।

    ਇਸ ਮੌਕੇ ਉਨਾਂ ਨਾਲ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਮੋਹਿਤ ਗੁਪਤਾ,  ਸ਼ਿੱਪੀ ਬਾਂਸਲ, ਦਵਿੰਦਰ ਰਾਜਦੇਵ, ਬੱਬਾ ਪ੍ਰਧਾਨ, ਰਾਜਨ ਸੇਤੀਆ ਆਦਿ ਹਾਜ਼ਰ ਸਨ। ਇਸ ਮੀਟਿੰਗ ਦੌਰਾਨ ਅਨਿਲ ਜੋਸ਼ੀ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ ਕਰਕੇ ਸਮੂਹ ਵਪਾਰ ਮੰਡਲ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੀਆਂ ਸਮੱਸਿਆਵਾਂ ਸੁਣੀਆਂ।

    ਇਸ ਦੌਰਾਨ ਸਮੂਹ ਯੂਨੀਅਨਾਂ ਵੱਲੋਂ ਅਨਿਲ ਜੋਸ਼ੀ ਨੂੰ ਜੀ ਆਇਆਂ ਆਖਿਆ ਅਤੇ ਸਿਰੋਪਾਓ ਭੇਂਟ ਕਰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਨਿਲ ਜੋਸ਼ੀ ਨੇ ਕੱਚਾ ਆੜ੍ਹਤੀਆ ਐਸੋਸੀਏਸ਼ਨ, ਸਮੂਹ ਵਪਾਰ ਮੰਡਲ ਅਤੇ ਵੱਖ-ਵੱਖ ਯੂਨੀਅਨਾਂ ਨੂੰ ਸੰਬੋਧਨ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਸੂਬੇ ਵਿਚ ਅਕਾਲੀ ਬਸਪਾ ਸਰਕਾਰ ਬਣਦਿਆਂ ਹੀ ਪਹਿਲ ਦੇ ਅਧਾਰ ਉਹਨਾਂ ਦੀਆਂ ਸਮੂਹ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ।

    ਇਸ ਦੌਰਾਨ ਅਨਿਲ ਜੋਸ਼ੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਹੂੰਆਂ ਖਾ ਕੇ ਕੀਤੇ ਹੋਏ ਵਾਅਦੇ ਪੂਰੇ ਨਾ ਕਰਕੇ ਪੰਜਾਬ ਦੀ ਜਨਤਾ ਨਾਲ ਧੋਖਾ ਕੀਤਾ ਹੈ। ਲੋਕਾਂ ਦੀ ਉਮੀਦ ਹੁਣ ਅਕਾਲੀ ਦਲ ਤੋਂ ਹੈ।

    ਲੋਕ ਕਾਂਗਰਸ-ਭਾਜਪਾ ਦੀਆਂ ਡਰਾਮੇਬਾਜ਼ੀ ਤੋਂ ਭਲੀਭਾਂਤ ਜਾਣੂ ਹੋ ਗਏ ਹਨ। ਕਿਉਂਕਿ ਕਾਂਗਰਸੀ ਇੱਕੋ ਥਾਲੀ ਦੇ ਚੱਟੇ ਵੱਟੇ ਹਨ। ਅਨਿਲ ਜਸ਼ੀ ਨੇ ਭਾਜਪਾ ਨੂੰ ਦੋਵੇਂ ਹੱਥੀ ਲੈਂਦਿਆਂ ਕਿਹਾ ਕਿ ਭਾਜਪਾ ਦਾ ਹੁਣ ਕੋਈ ਅਧਾਰ ਨਹੀਂ ਰਿਹਾ, ਕਿਉਂਕਿ ਭਾਜਪਾ ਦੇ ਸਾਰੇ ਆਗੂ ਇਸ ਨੂੰ ਛੱਡਦੇ ਜਾ ਰਹੇ ਹਨ।

    ਅੰਤ ਵਿੱਚ ਵਿਧਾਇਕ ਰੋਜ਼ੀ ਬਰਕੰਦੀ ਨੇ ਵੀ ਅਨਿਲ ਜੋਸ਼ੀ ਵੱਲੋਂ ਦਿੱਤੇ ਭਰੋਸੇ ਨੂੰ ਬਲ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਅਕਾਲੀ  ਬਸਪਾ ਸਰਕਾਰ ਬਣਨ ਤੋਂ ਬਾਅਦ ਵਪਾਰੀ ਵਰਗ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ।
    Published by:Gurwinder Singh
    First published: