
ਬੱਚੀ ਨਾਲ ਛੇੜਖਾਨੀ ਕਰਨ ਵਾਲੇ ਬਾਬੇ ਦਾ ਮੂੰਹ ਕਾਲਾ ਕਰਕੇ ਛਿੱਤਰ ਪਰੇੜ
ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਲੋਕ ਇੱਕ 55 ਸਾਲਾ ਵਿਅਕਤੀ ਦਾ ਮੂੰਹ ਕਾਲਾ ਕਰਕੇ ਛਿੱਤਰ ਮਾਰ ਰਹੇ ਹਨ। ਇਹ ਵੀਡੀਓ ਸੰਗਰੂਰ ਨੇੜਲੇ ਪਿੰਡ ਕਲੌਦੀ ਦੀ ਦੱਸੀ ਜਾ ਰਹੀ ਹੈ। ਇਸ ਸ਼ਖਸ ਉਪਰ ਨਾਬਾਲਗ ਨਾਲ ਛੇੜਛਾੜ ਦੇ ਇਲਜ਼ਾਮ ਹਨ। ਵੀਡੀਓ ਵਿੱਚ ਮੁਲਜ਼ਮ ਨੂੰ ਪਿੰਡ ਦੇ ਲੋਕਾਂ ਵੱਲੋਂ ਬੰਨ੍ਹ ਕੇ, ਮੂੰਹ ਕਾਲਾ ਕਰਕੇ ਤੇ ਗਲ ’ਚ ਛਿੱਤਰਾਂ ਦਾ ਹਾਰ ਪਾ ਕੇ ਕੁੱਟਮਾਰ ਕੀਤੀ ਜਾ ਰਹੀ ਹੈ। ਉਧਰ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿੰਡ ਕਲੌਦੀ ’ਚ 14 ਸਾਲਾ ਲੜਕੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਸ਼ਾਮ ਨੂੰ ਪਿੰਡ ਵਿੱਚ ਟਿਊਸ਼ਨ ਪੜ੍ਹ ਕੇ ਘਰ ਪਰਤ ਰਹੀ ਸੀ ਤਾਂ ਉਸ ਨਾਲ ਛੇੜਛਾੜ ਕੀਤੀ। ਰੌਲਾ ਪਾਉਣ ’ਤੇ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਲੜਕੀ ਦੇ ਬਿਆਨਾਂ ’ਤੇ ਪੁਲਿਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ। ਘਟਨਾ ਤੋਂ ਕਈ ਦਿਨਾਂ ਮਗਰੋਂ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਈ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।