• Home
 • »
 • News
 • »
 • punjab
 • »
 • PEOPLE SHOW TREMENDOUS RESPONSE ON THE NUMBER RELEASED BY AAP

'ਆਪ' ਵੱਲੋਂ ਜਾਰੀ ਨੰਬਰ 'ਤੇ ਜ਼ਬਰਦਸਤ ਹੁੰਗਾਰਾ, ਕਰੀਬ 22 ਲੱਖ ਲੋਕਾਂ ਨੇ ਦਿੱਤੀ ਮੁੱਖ ਮੰਤਰੀ ਦੇ ਚਿਹਰੇ 'ਤੇ ਰਾਇ

Punjab Election 2022 : ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ ਸੋਮਵਾਰ ਸ਼ਾਮ 5 ਵਜੇ ਤੱਕ ਕਰੀਬ 22 ਲੱਖ ਲੋਕਾਂ ਨੇ ਆਪਣੀ ਰਾਏ ਦਿੱਤੀ ਅਤੇ ਪਾਰਟੀ ਵੱਲੋਂ ਜਾਰੀ ਕੀਤੇ ਗਏ ਨੰਬਰ 'ਤੇ ਆਪਣੇ ਪਸੰਦੀਦਾ ਮੁੱਖ ਮੰਤਰੀ ਦਾ ਨਾਂ ਦਿੱਤਾ।

ਵੀਰਵਾਰ ਨੂੰ ਮੋਹਾਲੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਕੇਜਰਵਿਲ ਨੇ ਇਹ ਨੰਬਰ ਜਾਰੀ ਕੀਤਾ ਅਤੇ ਮੀਡੀਆ ਨੂੰ ਸੰਬੋਧਨ ਕੀਤਾ।( ਫਾਈਲ਼ ਫੋਟੋ)

 • Share this:
  ਚੰਡੀਗੜ੍ਹ: ਮੁੱਖ ਮੰਤਰੀ ਦੇ ਚਿਹਰੇ ਦੀ ਚੋਣ ਲਈ 'ਆਪ' ਵੱਲੋਂ ਜਾਰੀ ਕੀਤੇ ਗਏ ਨੰਬਰਾਂ 'ਤੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਸੋਮਵਾਰ ਨੂੰ 'ਆਪ' ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ ਸੋਮਵਾਰ ਸ਼ਾਮ 5 ਵਜੇ ਤੱਕ ਕਰੀਬ 22 ਲੱਖ ਲੋਕਾਂ ਨੇ ਆਪਣੀ ਰਾਏ ਦਿੱਤੀ ਅਤੇ ਪਾਰਟੀ ਵੱਲੋਂ ਜਾਰੀ ਕੀਤੇ ਗਏ ਨੰਬਰ 'ਤੇ ਆਪਣੇ ਪਸੰਦੀਦਾ ਮੁੱਖ ਮੰਤਰੀ ਦਾ ਨਾਂ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਤੋਂ ਮਿਲੀ ਰਾਇ ਅਨੁਸਾਰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰਨਗੇ।

  ਚੀਮਾ ਨੇ ਕਿਹਾ ਕਿ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਬਣਾਉਣ ਲਈ ਲੋਕਾਂ ਦੀ ਰਾਏ ਲਈ ਹੈ। ਦੇਸ਼ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਲੋਕਾਂ ਦੀ ਪਸੰਦ ਦਾ ਮੁੱਖ ਮੰਤਰੀ ਬਣੇਗਾ। ਆਮ ਆਦਮੀ ਪਾਰਟੀ ਨੇ ਪਰਿਵਾਰਵਾਦ ਅਤੇ ਵਿਰਸੇ ਦੀ ਰਾਜਨੀਤੀ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਨੂੰ ਬੰਦ ਕਮਰੇ ਵਿੱਚ ਚੁਣਨ ਦੀ ਰਵਾਇਤ ਨੂੰ ਖਤਮ ਕਰ ਦਿੱਤਾ ਹੈ। ਇਹ ਕੰਮ ਭਾਜਪਾ-ਕਾਂਗਰਸ ਅਤੇ ਅਕਾਲੀ ਦਲ ਦੇ ਵੱਸ ਵਿੱਚ ਨਹੀਂ ਹੈ।

  'ਆਪ' ਉਮੀਦਵਾਰ ਆਸ਼ੂ ਬਾਂਗੜ ਦੇ ਕਾਂਗਰਸ 'ਚ ਸ਼ਾਮਲ ਹੋਣ 'ਤੇ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ 'ਆਪ' ਉਮੀਦਵਾਰਾਂ ਨਾਲ ਤੋਡ਼ਕੇ ਬਹੁਤ ਹੀ ਕਾਇਰਤਾ ਵਾਲਾ ਕੰਮ ਕਰ ਰਹੀ ਹੈ। ਸਾਜ਼ਿਸ਼ ਤਹਿਤ ਸਾਡੇ ਉਮੀਦਵਾਰਾਂ ਨੂੰ ਤੋੜਿਆ ਜਾ ਰਿਹਾ ਹੈ। ਕਾਂਗਰਸ ਨੇ ਸਾਡੇ ਕਈ ਉਮੀਦਵਾਰਾਂ ਤੱਕ ਪਹੁੰਚ ਕੀਤੀ ਹੈ ਅਤੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਹਰ ਤਰ੍ਹਾਂ ਦੇ ਲਾਲਚ ਦੇ ਰਹੇ ਹਨ।

  ਉਨ੍ਹਾਂ ਕਾਂਗਰਸ 'ਤੇ 'ਆਪ' ਉਮੀਦਵਾਰਾਂ ਨੂੰ ਡਰਾਉਣ ਦਾ ਵੀ ਦੋਸ਼ ਲਾਇਆ। ਉਨ੍ਹਾਂ ਦੱਸਿਆ ਕਿ ਆਸ਼ੂ ਬਾਂਗੜ ਦਾ ਮੋਗਾ ਵਿਖੇ ਹਸਪਤਾਲ ਹੈ, ਜਿਸ ਖਿਲਾਫ ਗੰਭੀਰ ਮਾਮਲਾ ਦਰਜ ਹੈ। ਜੇਲ੍ਹ ਜਾਣ ਦੇ ਡਰ ਕਾਰਨ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਨੂੰ ਅਜਿਹੇ ਡਰਪੋਕ ਉਮੀਦਵਾਰਾਂ ਦੀ ਕੋਈ ਲੋੜ ਨਹੀਂ ਹੈ।
  Published by:Sukhwinder Singh
  First published: