• Home
  • »
  • News
  • »
  • punjab
  • »
  • PETROL AND DIESEL PRICES CONTINUE TO DECREASE IN PUNJAB KNOW WHAT IS THE RATE TODAY

ਪੰਜਾਬ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਜਾਰੀ, ਜਾਣੋ ਅੱਜ ਦੇ ਰੇਟ...

 ਪੰਜਾਬ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਜਾਰੀ, ਜਾਣੋ ਅੱਜ ਦੇ ਰੇਟ... (ਫਾਇਲ ਫੋਟੋ)

ਪੰਜਾਬ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਜਾਰੀ, ਜਾਣੋ ਅੱਜ ਦੇ ਰੇਟ... (ਫਾਇਲ ਫੋਟੋ)

  • Share this:
    ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਥੋੜ੍ਹੀ ਕਮੀ ਦਰਜ ਕੀਤੀ ਗਈ ਹੈ। 10 ਨਵੰਬਰ ਯਾਨੀ ਅੱਜ ਸੂਬੇ ਵਿੱਚ ਪੈਟਰੋਲ ਦੀ ਕੀਮਤ 95.30 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ ਦੀ ਕੀਮਤ 86.53 ਰੁਪਏ ਪ੍ਰਤੀ ਲੀਟਰ ਹੈ।

    ਚੰਡੀਗੜ੍ਹ ((Petrol Diesel price In Chandigarh) ਵਿੱਚ ਵੀ ਤੇਲ ਕੀਮਤਾਂ ਵਿੱਚ ਕਮੀ ਆਈ ਹੈ। ਬੁੱਧਵਾਰ ਨੂੰ ਇੱਥੇ ਪੈਟਰੋਲ 94.23 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 80.90 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਆਈ ਕਮੀ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।

    ਕੇਂਦਰ ਵੱਲੋਂ ਈਂਧਨ 'ਤੇ ਐਕਸਾਈਜ਼ ਡਿਊਟੀ ਹਟਾਉਣ ਤੋਂ ਕੁਝ ਦਿਨ ਬਾਅਦ ਪੰਜਾਬ ਦੀ ਕਾਂਗਰਸ ਸਰਕਾਰ ਨੇ ਰਾਜ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਰੇਟ ਘਟਾ ਦਿੱਤਾ, ਜਿਸ ਨਾਲ ਇਨ੍ਹਾਂ ਦੀਆਂ ਕੀਮਤਾਂ ਵਿੱਚ ਕ੍ਰਮਵਾਰ 10 ਰੁਪਏ ਪ੍ਰਤੀ ਲੀਟਰ ਅਤੇ 5 ਰੁਪਏ ਪ੍ਰਤੀ ਲੀਟਰ ਦੀ ਕਈ ਆਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਦਰਾਂ 7 ਨਵੰਬਰ ਦੀ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ।

    ਦੋ ਦਿਨ ਪਹਿਲਾਂ ਤੱਕ ਪੰਜਾਬ ਵਿੱਚ ਪੈਟਰੋਲ 106.20 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.83 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਸੀ। ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਸੂਬਾ ਸਰਕਾਰ ਤੋਂ ਖਪਤਕਾਰਾਂ ਨੂੰ ਰਾਹਤ ਦੇਣ ਲਈ ਤੇਲ 'ਤੇ ਟੈਕਸ ਘਟਾਉਣ ਦੀ ਮੰਗ ਕਰ ਰਹੇ ਸਨ।

    ਅੱਜ ਦੇ ਰੇਟ ਕੀ ਹਨ?
    ਜ਼ਿਕਰਯੋਗ ਹੈ ਕਿ ਰਾਸ਼ਟਰੀ ਰਾਜਧਾਨੀ ਦਿੱਲੀ, ਮੁੰਬਈ, ਕੋਲਕਾਤਾ ਆਦਿ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 109.98 ਰੁਪਏ ਅਤੇ 94.14 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਰਹੀਆਂ।

    ਇਸ ਦੇ ਨਾਲ ਹੀ ਕੋਲਕਾਤਾ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕ੍ਰਮਵਾਰ 104.67 ਰੁਪਏ ਅਤੇ 89.79 ਰੁਪਏ ਪ੍ਰਤੀ ਲੀਟਰ ਹੈ। ਤਾਮਿਲਨਾਡੂ ਦੀ ਰਾਜਧਾਨੀ ਚੇਨਈ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 101.40 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ ਹੈ।
    Published by:Gurwinder Singh
    First published: