ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਪੈਟਰੋਲ 10 ਰੁਪਏ ਤੇ ਡੀਜਲ 5 ਰੁਪਏ ਸਸਤਾ ਕਰ ਦਿੱਤਾ ਹੈ।
ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ ਹੈ। ਪੈਟਰੋਲ ਦੀ ਕੀਮਤ 10 ਰੁਪਏ ਤੇ ਡੀਜ਼ਲ ਦੇ ਰੇਟ 'ਚ 5 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਫੈਸਲੇ ਨਾਲ ਪੰਜਾਬ ਨੂੰ ਸਾਲਾਨਾ 900 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ।
ਇਸ ਤੋਂ ਪਹਿਲਾਂ ਉੱਤਰ ਤੋਂ ਦੱਖਣ ਤੱਕ ਜ਼ਿਮਨੀ ਚੋਣਾਂ ਦੇ ਨਤੀਜਿਆਂ ਵਿੱਚ ਲੱਗੇ ਝਟਕੇ ਤੋਂ ਇਕ ਦਿਨ ਮਗਰੋਂ ਮੋਦੀ ਸਰਕਾਰ ਨੇ ਅਸਮਾਨੀ ਪੁੱਜੀਆਂ ਤੇਲ ਕੀਮਤਾਂ ਨੂੰ ਹੇਠਾਂ ਲਿਆਉਣ ਲਈ ਪੈਟਰੋਲ ਤੇ ਡੀਜ਼ਲ ’ਤੇ ਲਗਦੀ ਐਕਸਾਈਜ਼ ਡਿਊਟੀ ਕ੍ਰਮਵਾਰ 5 ਰੁਪਏ ਤੇ 10 ਰੁਪਏ ਪ੍ਰਤੀ ਲਿਟਰ ਘਟਾਉਣ ਦਾ ਫੈਸਲਾ ਕੀਤਾ ਸੀ। ਦੀਵਾਲੀ ਦੀ ਪੂਰਬਲੀ ਸੰਧਿਆ ਕੀਤੇ ਇਸ ਐਲਾਨ ਨਾਲ ਮਹਿੰਗਾਈ ਖ਼ਿਲਾਫ਼ ਲੜ ਰਹੇ ਆਮ ਆਦਮੀ ਨੂੰ ਕੁਝ ਰਾਹਤ ਮਿਲੀ ਸੀ।
ਕੇਂਦਰ ਸਰਕਾਰ ਦੇ ਇਸ ਫੈਸਲੇ ਮਗਰੋਂ ਹੁਣ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਟੈਕਸਾਂ ਵਿੱਚ ਕਟੌਤੀ ਕਰ ਦਿੱਤੀ ਹੈ ਜਿਸ ਮਗਰੋਂ ਪੰਜਾਬ ਨਾਲੋਂ ਤੇਲ ਗੁਆਂਢੀ ਸੂਬਿਆਂ ਵਿੱਚ ਸਸਤਾ ਹੋ ਗਿਆ ਹੈ।
ਕੇਂਦਰੀ ਫੈਸਲੇ ਮਗਰੋਂ ਹਰਿਆਣਾ ਸਰਕਾਰ ਨੇ ਡੀਜ਼ਲ ਦੋ ਰੁਪਏ ਅਤੇ ਪੈਟਰੋਲ 7 ਰੁਪਏ ਪ੍ਰਤੀ ਲਿਟਰ ਟੈਕਸ ਘਟਾ ਦਿੱਤੇ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਵੀ 7 ਰੁਪਏ ਪ੍ਰਤੀ ਲਿਟਰ ਕੀਮਤ ਵਿੱਚ ਕਟੌਤੀ ਕਰ ਦਿੱਤੀ ਸੀ।
ਹਿਮਾਚਲ ਪ੍ਰਦੇਸ਼ ਸਰਕਾਰ ਨੇ ਪੈਟਰੋਲ ਦੀ ਕੀਮਤ 7.5 ਫੀਸਦੀ ਅਤੇ ਡੀਜ਼ਲ 8 ਫੀਸਦੀ ਘਟਾ ਦਿੱਤਾ ਹੈ। ਹੁਣ ਪੰਜਾਬ ਸਰਕਾਰ ਨੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਪੈਟਰੋਲ 10 ਰੁਪਏ ਤੇ ਡੀਜਲ 5 ਰੁਪਏ ਕੀਤਾ ਸਸਤਾ।
ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ ਹੈ। ਪੈਟਰੋਲ ਦੀ ਕੀਮਤ 10 ਰੁਪਏ ਤੇ ਡੀਜ਼ਲ ਦੇ ਰੇਟ 'ਚ 5 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਫੈਸਲੇ ਨਾਲ ਪੰਜਾਬ ਨੂੰ ਸਾਲਾਨਾ 900 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Petrol and diesel