ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹੁਣ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਹਰਿਆਣਾ ਭੱਜ ਗਿਆ। ਅੰਮ੍ਰਿਤਪਾਲ ਦੇ ਹਰਿਆਣਾ ਵਿਚ ਹੋਣ ਬਾਰੇ ਚੱਲ ਰਹੇ ਅਲਰਟ ਦੇ ਮੱਦੇਨਜ਼ਰ ਹਰਿਆਣਾ ਦੇ ਸ਼ਾਹਬਾਦ ਵਿਚ ਇਕ ਔਰਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿੱਥੇ ਅੰਮ੍ਰਿਤਪਾਲ 19-20 ਮਾਰਚ ਨੂੰ ਰੁਕਿਆ ਸੀ।
ਹੁਣ ਇਸ ਔਰਤ ਨੂੰ ਹਰਿਆਣਾ ਵੱਲੋਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸ਼ਾਹਬਾਦ ਚ ਹੋਣ ਦੀ ਸੂਚਨਾ ਦੀ ਪੁਸ਼ਟੀ ਕਰ ਦਿੱਤੀ ਹੈ।
ਉਧਰ, ਵਿਦੇਸ਼ ਭੱਜਣ ਦੇ ਸ਼ੱਕ ਦੇ ਮੱਦੇਨਜ਼ਰ ਪਾਕਿਸਤਾਨ ਨਾਲ ਲੱਗਦੀ ਸਰਹੱਦ ਉਤੇ ਅੰਮ੍ਰਿਤਪਾਲ ਦੀਆਂ ਤਸਵੀਰਾਂ ਲਗਾਈਆਂ ਹਨ। ਪੁਲਿਸ ਵੱਲੋਂ ਥਾਂ-ਥਾਂ ਨਾਕਾਬੰਦੀ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲੁਕਆਊਟ ਸਰਕੂਲਰ ਅਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਤੋਂ ਮਹਾਰਾਸ਼ਟਰ ਪੁਲਿਸ ਵੀ ਚੌਕਸ ਹੋ ਗਈ ਹੈ।
ਮਹਾਰਾਸ਼ਟਰ ਪੁਲਿਸ ਨੇ ਨਾਂਦੇੜ ਸਮੇਤ ਕੁਝ ਜ਼ਿਲ੍ਹਿਆਂ ਵਿਚ ਅਲਰਟ ਜਾਰੀ ਕੀਤਾ ਹੈ। ਪੁਲਿਸ ਨੇ ਕਿਹਾ ਕਿ ਨਾਂਦੇੜ ਆਣ-ਜਾਣ ਵਾਲੇ ਹਰ ਵਿਅਕਤੀ ਦੀ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਰਹੀ ਹੈ। ਰਾਜ ਪੁਲਿਸ ਨੇ ਕਿਹਾ ਕਿ ਮਹਾਰਾਸ਼ਟਰ ਅਤਿਵਾਦ ਵਿਰੋਧੀ ਦਸਤਾ ਵੀ ਅਲਰਟ 'ਤੇ ਹੈ।
ਉੱਤਰਾਖੰਡ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਹੁਣ ਸੂਬੇ 'ਚ ਬਿਨਾਂ ਚੈਕਿੰਗ ਤੋਂ ਕੋਈ ਵੀ ਵਾਹਨ ਇੰਟਰ ਨਹੀਂ ਕਰੇਗਾ। ਪੰਜਾਬ ਤੋਂ ਭੱਜੇ ਅੰਮ੍ਰਿਤ ਪਾਲ ਦੇ ਉਤਰਾਖੰਡ ਪਹੁੰਚਣ ਦੀ ਸੰਭਾਵਨਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal, Amritpal Amritpal, Amritpal amritpal singh Twitter, Amritpal singh, Amritpal Singh Khalsa, Operation Amritpal