Home /News /punjab /

ਬਹਿਬਲ ਕਲਾਂ ਗੋਲੀ ਕਾਂਡ: ਗੁਰਜੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ ਦੀ ਤਸਵੀਰ ਕੇਂਦਰੀ ਅਜਾਇਬ ਘਰ ਦੇ 'ਚ ਸੁਸ਼ੋਭਿਤ

ਬਹਿਬਲ ਕਲਾਂ ਗੋਲੀ ਕਾਂਡ: ਗੁਰਜੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ ਦੀ ਤਸਵੀਰ ਕੇਂਦਰੀ ਅਜਾਇਬ ਘਰ ਦੇ 'ਚ ਸੁਸ਼ੋਭਿਤ

ਐਸਜੀਪੀਸੀ ਵੱਲੋਂ ਭਾਈ ਗੁਰਜੀਤ ਸਿੰਘ ਅਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੀ ਤਸਵੀਰ ਵੀ ਕੇਂਦਰੀ ਅਜਾਇਬ ਘਰ ਦੇ ਵਿੱਚ ਸੁਸ਼ੋਭਿਤ ਕੀਤੀ ਗਈ।

ਐਸਜੀਪੀਸੀ ਵੱਲੋਂ ਭਾਈ ਗੁਰਜੀਤ ਸਿੰਘ ਅਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੀ ਤਸਵੀਰ ਵੀ ਕੇਂਦਰੀ ਅਜਾਇਬ ਘਰ ਦੇ ਵਿੱਚ ਸੁਸ਼ੋਭਿਤ ਕੀਤੀ ਗਈ।

Behbal Kalan Case: ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਦੇਸ਼ ਲਈ ਸਿੱਖ ਕੌਮ ਲਈ ਜਿਨ੍ਹਾਂ ਨੇ ਸ਼ਹਾਦਤਾਂ ਦਿੱਤੀਆਂ ਅਤੇ ਨੇਕ ਕੰਮ ਕੀਤੇ ਹਨ, ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਅਜਾਇਬਘਰ ਵਿੱਚ ਲਗਾਈਆਂ ਜਾਂਦੀਆਂ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਕਾਸੀ ਕਰਨ ਵਾਲੇ ਸੋਹਣ ਸਿੰਘ ਦੀ ਵੀ ਤਸਵੀਰ ਸੁਸ਼ੋਭਿਤ ਕੀਤੀ ਗਈ ਹੈ।

ਹੋਰ ਪੜ੍ਹੋ ...
 • Share this:

  ਬਹਿਬਲ ਕਲਾਂ ਗੋਲੀ ਕਾਂਡ ਦਾ ਸ਼ਿਕਾਰ ਹੋਏ ਭਾਈ ਗੁਰਜੀਤ ਸਿੰਘ ਅਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੀ ਤਸਵੀਰ ਵੀ ਕੇਂਦਰੀ ਅਜਾਇਬ ਘਰ ਦੇ ਵਿੱਚ ਸੁਸ਼ੋਭਿਤ ਕੀਤੀ ਗਈ। ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਅਜਾਇਬ ਘਰ ਵਿਖੇ ਐਸਜੀਪੀਸੀ ਵੱਲੋਂ ਸੱਤ ਵੱਡੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ। ਸੰਤ ਪਿਰਥੀਪਾਲ ਸਿੰਘ ਜੀ ਦੀ ਕੇਂਦਰੀ ਅਜਾਇਬ ਘਰ ਦੇ ਵਿਚ ਤਸਵੀਰ ਸੁਸ਼ੋਭਿਤ ਕੀਤੀ ਗਈ. ਜੋ ਕਿ ਦੂਸਰੇ ਧਰਮ ਤੋਂ ਸਿੱਖ ਧਰਮ ਚ ਆ ਕੇ ਕਈ ਸੇਵਾਵਾਂ ਨਿਭਾ ਕੇ ਗਏ ਸਨ। ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਦੇਸ਼ ਲਈ ਸਿੱਖ ਕੌਮ ਲਈ ਜਿਨ੍ਹਾਂ ਨੇ ਸ਼ਹਾਦਤਾਂ ਦਿੱਤੀਆਂ ਅਤੇ ਨੇਕ ਕੰਮ ਕੀਤੇ ਹਨ, ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਅਜਾਇਬਘਰ ਵਿੱਚ ਲਗਾਈਆਂ ਜਾਂਦੀਆਂ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਕਾਸੀ ਕਰਨ ਵਾਲੇ ਸੋਹਣ ਸਿੰਘ ਦੀ ਵੀ ਤਸਵੀਰ ਸੁਸ਼ੋਭਿਤ ਕੀਤੀ ਗਈ ਹੈ।

  ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਜਾਂਚ 3 ਮਹੀਨਿਆਂ 'ਚ ਪੂਰੀ ਹੋਵੇਗੀ

  ਜ਼ਿਕਰਯੋਗ ਹੈ ਕਿ ਬੀਤੇ ਦਿਨ ਐਡਵੋਕੇਟ ਜਨਰਲ (ਏ.ਜੀ.) ਦੇ ਦਫ਼ਤਰ ਤੋਂ ਵਕੀਲਾਂ ਦੇ ਪੰਜ ਮੈਂਬਰੀ ਵਫ਼ਦ ਨੇ ਬਹਿਬਲ ਕਲਾਂ ਦਾ ਦੌਰਾ ਕੀਤਾ ਅਤੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ 2015 ਦੀ ਪੁਲਿਸ ਗੋਲੀਬਾਰੀ ਅਤੇ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਨੂੰ ਅਗਲੇ ਤਿੰਨ ਮਹੀਨੇ ਵਿੱਚ ਤਰਕਪੂਰਨ ਅੰਜਾਮ ਤੱਕ ਪਹੁੰਚਾਏਗੀ।

  ਚਾਰ ਦਿਨ ਪਹਿਲਾਂ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਨੇ ਇੱਥੇ ਬਠਿੰਡਾ-ਅੰਮ੍ਰਿਤਸਰ ਕੌਮੀ ਸ਼ਾਹਰਾਹ ’ਤੇ ਜਾਮ ਲਾ ਕੇ ਕਿਹਾ ਸੀ ਕਿ ਜਦੋਂ ਤੱਕ ਸੂਬਾ ਸਰਕਾਰ ਕੇਸਾਂ ਵਿੱਚ ਇਨਸਾਫ਼ ਨਹੀਂ ਦਿੰਦੀ, ਉਹ ਆਪਣਾ ਧਰਨਾ ਖ਼ਤਮ ਨਹੀਂ ਕਰਨਗੇ।

  Published by:Sukhwinder Singh
  First published:

  Tags: Behbal Kalan, Sacrilege, Sikh