Home /News /punjab /

ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਜਨਮ ਦਿਨ ਉਤੇ ਬੂਟੇ ਲਗਾਏ

ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਜਨਮ ਦਿਨ ਉਤੇ ਬੂਟੇ ਲਗਾਏ

 • Share this:
  Omesh Singla

  ਬਠਿੰਡਾ: ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ ਗਿਆ l ਆਦਰਸ਼ ਨਗਰ ਵਿਖੇ ਮਲੂਕਾ ਦੇ ਸਮਰਥਕਾਂ ਵੱਲੋਂ ਬੂਟੇ ਲਗਾਉਣ ਸਮੇਂ ਸ਼੍ਰੋਮਣੀ ਅਕਾਲੀ ਦਲ ਅਤੇ ਸਿਕੰਦਰ ਸਿੰਘ ਮਲੂਕਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ l

  ਇਸ ਮੌਕੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਤਨ ਸ਼ਰਮਾ ਮਲੂਕਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ ਸਿਹਤ ਤੇ ਵਾਤਾਵਰਨ ਪ੍ਰਤੀ ਸੋਚ ਨੂੰ ਅੱਗੇ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ l ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਮਲੂਕਾ ਨੇ ਬਠਿੰਡਾ ਅਤੇ ਨਾਲ ਲਗਦੇ ਇਲਾਕਿਆਂ ਵਿੱਚ ਸਿਹਤ ਅਤੇ ਵਾਤਾਵਰਣ ਸੰਭਾਲ ਪ੍ਰਤੀ 2015 ਵਿੱਚ ਮੁਹਿੰਮ ਵਿੱਢੀ ਸੀ l

  ਮਲੂਕਾ ਦੀ ਅਗਵਾਈ ਵਿਚ ਹਫ਼ਤਾਵਰੀ ਸਾਈਕਲ ਰੈਲੀ ਦੇ ਨਾਲ ਨਾਲ ਵੱਖ ਵੱਖ ਪਿੰਡਾਂ ਵਿਚ ਜਾ ਕੇ ਬੂਟੇ ਲਗਾਏ ਜਾਂਦੇ ਸਨ l ਵੱਧ ਤੋਂ ਵੱਧ ਬੂਟੇ ਲਗਾਉਣ ਤੋਂ ਇਲਾਵਾ ਲੋਕਾਂ ਨੂੰ ਸਿਹਤ ਸੰਭਾਲ ਪ੍ਰਤੀ ਵੀ ਜਾਗਰੂਕ ਕੀਤਾ ਜਾਂਦਾ ਸੀl

  ਇਸ ਮੌਕੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਬਰਾੜ ਨੇ ਕਿਹਾ ਕਿ ਰੁੱਖ ਇਨਸਾਨ ਦੇ ਸਭ ਤੋਂ ਵਧੀਆ ਮਿੱਤਰ ਹਨ।  ਰੁੱਖਾਂ ਤੋਂ ਬਗੈਰ ਅਸੀਂ ਇਸ ਧਰਤੀ ਉਤੇ ਜੀਵਨ ਦੀ ਕਲਪਨਾ ਨਹੀਂ ਕਰ ਸਕਦੇ l ਸਾਨੂੰ ਸਭ ਨੂੰ ਮਿਲ ਕੇ ਵਾਤਾਵਰਨ ਦੀ ਸੰਭਾਲ ਪ੍ਰਤੀ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ l

  ਹੋਰਨਾਂ ਤੋਂ ਇਲਾਵਾ ਇਸ ਮੌਕੇ ਬੂਟਾ ਸਿੰਘ ਭਾਈਰੂਪਾ, ਸੰਦੀਪ ਸਿੰਘ ਜੰਡਾਂਵਾਲਾ, ਸਿਕੰਦਰ ਸਿੰਘ ਹਰਰਾਏਪੁਰ,  ਸੁਖਦੇਵ ਸਿੰਘ ਦਿਆਲਪੁਰਾ, ਹਰਪ੍ਰੀਤ ਭਾਈਰੂਪਾ ਅਤੇ ਨਵਲ ਗੋਇਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਮਰਥਕ ਹਾਜ਼ਰ ।
  Published by:Gurwinder Singh
  First published:

  Tags: Shiromani Akali Dal

  ਅਗਲੀ ਖਬਰ