ਕਰਤਾਰਪੁਰ ਲਾਂਘਾ ਖੁੱਲ੍ਹਿਆ, ਪ੍ਰਧਾਨ ਮੰਤਰੀ ਨੇ ਕੀਤਾ ਉਦਘਾਟਨ

News18 Punjab
Updated: November 9, 2019, 2:09 PM IST
ਕਰਤਾਰਪੁਰ ਲਾਂਘਾ ਖੁੱਲ੍ਹਿਆ, ਪ੍ਰਧਾਨ ਮੰਤਰੀ ਨੇ ਕੀਤਾ ਉਦਘਾਟਨ
ਕਰਤਾਰਪੁਰ ਲਾਂਘਾ ਖੁੱਲ੍ਹਿਆ, ਪ੍ਰਧਾਨ ਮੰਤਰੀ ਨੇ ਕੀਤਾ ਉਦਘਾਟਨ
News18 Punjab
Updated: November 9, 2019, 2:09 PM IST
ਸਿੱਖਾਂ ਦੀ ਅਰਦਾਸ ਸੁਣੀ ਗਈ ਹੈ, ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨਾਲ ਰਾਜਪਾਲ ਵੀ. ਪੀ. ਬਦਨੌਰ, ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸੰਸਦ ਮੈਂਬਰ ਸੰਨੀ ਦਿਓਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਮੌਜੂਦ ਹਨ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਪੰਜਾਬ ਪਹੁੰਚੇ ਸਨ, ਜਿਥੇ ਸਭ ਤੋਂ ਪਹਿਲਾ ਉਹ ਸੁਲਤਾਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ 'ਚ ਨਤਮਸਤਕ ਹੋਏ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਹਸਤ ਕਮਲਾਂ ਨਾਲ ਲਗਾਈ ਪਾਵਨ ਬੇਰੀ ਦੇ ਦਰਸ਼ਨ ਵੀ ਕੀਤੇ। ਇਸ ਤੋਂ ਉਪਰੰਤ ਮੋਦੀ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ।
Loading...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਤਾਰਪੁਰ ਲਾਂਘੇ ਦੇ ਉਦਘਾਟਨ ਵਿਚ ਸ਼ਾਮਲ ਹੋਣ ਲਈ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਪਹੁੰਚੇ ਸਨ।

ਇਸ ਮੌਕੇ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਲਾਂਘਾ ਖੋਲ੍ਹਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਿਆ ਹੈ। ਉਨ੍ਹਾਂ ਕਿਹਾ ਕਿ ਮੈਂ ਖੁਸ਼ਕਿਸਮਤ ਹਾਂ ਕਿ ਮੈਂ ਅੱਜ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੇਸ਼ ਨੂੰ ਸਮਰਪਿਤ ਕਰ ਰਿਹਾ ਹਾਂ। ਅੱਜ ਮੈਂ ਇਸ ਪਵਿੱਤਰ ਧਰਤੀ ਉਤੇ ਆ ਕੇ ਅਸ਼ੀਰਵਾਦ ਮਹਿਸੂਸ ਕਰ ਰਿਹਾ ਹਾਂ।
First published: November 9, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...