• Home
 • »
 • News
 • »
 • punjab
 • »
 • PM MODI SECURITY BREACH CENTRAL COMMITTEE IN ACTION SUMMONED MORE THAN A DOZEN TOP POLICE OFFICERS

PM Modi Security Breach: ਕੇਂਦਰੀ ਕਮੇਟੀ ਨੇ ਦਰਜਨ ਤੋਂ ਵੱਧ ਪੁਲਿਸ ਅਧਿਕਾਰੀਆਂ ਨੂੰ ਕੀਤਾ ਤਲਬ

ਕੇਂਦਰ ਸਰਕਾਰ ਵੱਲੋਂ ਗਠਿਤ ਕਮੇਟੀ ਨੇ ਤਿੰਨ ਜ਼ਿਲ੍ਹਿਆਂ ਦੇ ਪੁਲੀਸ ਸੁਪਰਡੈਂਟਾਂ ਸਮੇਤ ਪੰਜਾਬ ਦੇ ਇੱਕ ਦਰਜਨ ਤੋਂ ਵੱਧ ਉੱਚ ਅਧਿਕਾਰੀਆਂ ਨੂੰ ਫਿਰੋਜ਼ਪੁਰ ਸਥਿਤ ਬੀਐਸਐਫ ਦੇ ਦਫ਼ਤਰ ਵਿੱਚ ਪੁੱਛਗਿੱਛ ਲਈ ਬੁਲਾਇਆ ਹੈ। ਕੇਂਦਰ ਦੀ ਕਮੇਟੀ ਨੇ ਹੁਸੈਨੀਵਾਲਾ ਦਾ ਵੀ ਦੌਰਾ ਕੀਤਾ ਹੈ ਜਿੱਥੇ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਤੈਅ ਸੀ।

Youtube Video
 • Share this:
  ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੀ ਸੁਰੱਖਿਆ ਵਿੱਚ ਲਾਪਰਵਾਹੀ (Security Lapse) ਲਈ ਗਠਿਤ ਕੇਂਦਰੀ ਜਾਂਚ ਕਮੇਟੀ (Central Inquiry Committee) ਨੇ ਫ਼ਿਰੋਜ਼ਪੁਰ ਪਹੁੰਚ ਕੇ ਪਿਆਰੇਆਣਾ ਫਲਾਈਓਵਰ ਦਾ ਮੁਆਇਨਾ ਕੀਤਾ, ਜਿੱਥੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਰੋਕਿਆ ਗਿਆ ਸੀ। ਕੇਂਦਰ ਸਰਕਾਰ ਵੱਲੋਂ ਗਠਿਤ ਕਮੇਟੀ ਨੇ ਤਿੰਨ ਜ਼ਿਲ੍ਹਿਆਂ ਦੇ ਪੁਲੀਸ ਸੁਪਰਡੈਂਟਾਂ ਸਮੇਤ ਪੰਜਾਬ ਦੇ ਇੱਕ ਦਰਜਨ ਤੋਂ ਵੱਧ ਉੱਚ ਅਧਿਕਾਰੀਆਂ ਨੂੰ ਫਿਰੋਜ਼ਪੁਰ ਸਥਿਤ ਬੀਐਸਐਫ ਦੇ ਦਫ਼ਤਰ ਵਿੱਚ ਪੁੱਛਗਿੱਛ ਲਈ ਬੁਲਾਇਆ ਹੈ। ਕੇਂਦਰ ਦੀ ਕਮੇਟੀ ਨੇ ਹੁਸੈਨੀਵਾਲਾ ਦਾ ਵੀ ਦੌਰਾ ਕੀਤਾ ਹੈ ਜਿੱਥੇ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਤੈਅ ਸੀ।

  ਦੂਜੇ ਪਾਸੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾਰੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਉਲੰਘਣਾ ਦੀ ਘਟਨਾ ਸਬੰਧੀ ਕੇਂਦਰ ਸਰਕਾਰ ਨੂੰ ਰਿਪੋਰਟ ਸੌਂਪ ਦਿੱਤੀ ਹੈ। ਇਸ ਕਮੇਟੀ ਦੀ ਅਗਵਾਈ ਕੈਬਨਿਟ ਸਕੱਤਰੇਤ ਦੇ ਸਕੱਤਰ (ਸੁਰੱਖਿਆ) ਸੁਧੀਰ ਕੁਮਾਰ ਸਕਸੈਨਾ ਕਰ ਰਹੇ ਹਨ ਅਤੇ ਇਸ ਵਿੱਚ ਇੰਟੈਲੀਜੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ ਬਲਬੀਰ ਸਿੰਘ ਅਤੇ ਵਿਸ਼ੇਸ਼ ਸੁਰੱਖਿਆ ਗਰੁੱਪ ਦੇ ਆਈਜੀ ਐਸ ਸੁਰੇਸ਼ ਸ਼ਾਮਲ ਹਨ।

  ਸੂਬਾ ਸਰਕਾਰ ਵੱਲੋਂ ਕੇਂਦਰ ਨੂੰ ਸੌਂਪੀ ਗਈ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਸ ਘਟਨਾ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਰਾਜ ਸਰਕਾਰ ਨੇ ਕੁਤਾਹੀ ਦੀ ਜਾਂਚ ਲਈ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਸਕੱਤਰ ਅਨਿਰੁਧ ਤਿਵਾਰੀ ਨੇ ਬੁੱਧਵਾਰ ਨੂੰ ਪੀਐਮ ਮੋਦੀ ਦੇ ਦੌਰੇ ਦੌਰਾਨ ਵਾਪਰੀਆਂ ਘਟਨਾਵਾਂ ਦੀ ਲੜੀਵਾਰ ਜਾਣਕਾਰੀ ਸਾਂਝੀ ਕੀਤੀ ਹੈ।

  ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਪੰਜਾਬ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਕੀਤੀ ਨਾਕਾਬੰਦੀ ਕਾਰਨ ਪ੍ਰਧਾਨ ਮੰਤਰੀ ਦਾ ਕਾਫਲਾ ਫਿਰੋਜ਼ਪੁਰ 'ਚ ਫਲਾਈਓਵਰ 'ਤੇ ਕੁਝ ਦੇਰ ਰੁਕਿਆ ਰਿਹਾ ਸੀ। ਇਸ ਤੋਂ ਬਾਅਦ ਪੀਐਮ ਰੈਲੀ ਸਮੇਤ ਕਿਸੇ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਬਿਨਾਂ ਪੰਜਾਬ ਤੋਂ ਦਿੱਲੀ ਪਰਤ ਗਏ। ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਰਾਜ ਸਰਕਾਰ ਨੂੰ ਤੁਰੰਤ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਸਨ, ਇਹ ਕਹਿੰਦਿਆਂ ਕਿ ਇਸ ਨੇ ਲੋੜੀਂਦੀ ਤਾਇਨਾਤੀ ਨੂੰ ਯਕੀਨੀ ਨਹੀਂ ਬਣਾਇਆ ਸੀ।
  Published by:Ashish Sharma
  First published: