ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਦੌਰੇ ਲਈ ਹੈਲੀਕਾਪਟਰ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਸੜਕੀ ਰਸਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਰਵਨੀਤ ਸਿੰਘ ਬਿੱਟੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੈਲੀਕਾਪਟਰ ਜਾਂ ਹਵਾਈ ਜਹਾਜ਼ ਰਾਹੀਂ ਪੰਜਾਬ ਦਾ ਦੌਰਾ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਉਹ ਰਾਜ ਵਿੱਚ ਸੜਕ ਰਾਹੀਂ ਯਾਤਰਾ ਦੀ ਚੋਣ ਕਰਦੇ ਹਨ ਤਾਂ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਉਨ੍ਹਾਂ ਕਿਹਾ ਕਿ ਉਸ ਨੇ (ਮੋਦੀ) 1 ਸਾਲ ਤੋਂ ਵੱਧ ਸਮੇਂ ਤੱਕ ਪੰਜਾਬੀਆਂ ਨੂੰ ਸੜਕਾਂ 'ਤੇ ਰੱਖਿਆ। 750 ਕਿਸਾਨਾਂ ਨੇ ਆਪਣੀਆਂ ਜਾਨਾਂ ਦਿੱਤੀਆਂ। ਲੋਕ ਇਸ ਨੂੰ ਕਿਵੇਂ ਭੁੱਲਣਗੇ? ਇਸ ਲਈ ਏਅਰਵੇਅ ਰਾਹੀਂ ਆਉਣਾ ਬਿਹਤਰ ਹੈ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਪੰਜਾਬ ਵਿਚ 3 ਦਿਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਵੀ ਪਿਛਲੇ ਮਹੀਨੇ ਉਹ ਪੰਜਾਬ ਵਿਚ ਫਿਰੋਜ਼ਪੁਰ ਰੈਲੀ ਕਰਨ ਆਏ ਸਨ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਆਪਣਾ ਦੌਰਾ ਵਿਚਾਲੇ ਛੱਡ ਕੇ ਵਾਪਸ ਪਰਤਣਾ ਪਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Modi, Modi 2.0, Modi government, Narendra modi, Punjab Assembly Polls 2022, Punjab Election 2022, Ravneet Singh Bittu