LIVE NOW

LIVE BLOG: ਮੋਦੀ ਦੀ ਮਲੋਟ ਰੈਲੀ ਵਿੱਚ ਕੀ-ਕੀ ਰਿਹਾ ਖ਼ਾਸ... ਦੇਖੋ ਇਹ ਵਿਸ਼ੇਸ਼ ਰਿਪੋਰਟ

Punjab.news18.com | July 11, 2018, 2:30 PM IST
facebook Twitter google Linkedin
Last Updated July 11, 2018
auto-refresh

Highlights

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਮਲੋਟ ਹਲਕੇ ਵਿੱਚ ਕਿਸਾਨਾਂ ਨੂੰ ਸੰਬੋਧਿਤ ਕਰਨ ਲਈ ਪਹੁੰਚੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜੁਲਾਈ ਨੂੰ ਮੁਕਤਸਰ ਦੇ ਮਲੋਟ ਵਿਚ ਰੈਲੀ ਨੂੰ ਸੰਬੋਧਨ ਕੀਤਾ।ਇਸ ਰੈਲੀ ਨੂੰ ਅਗਲੇ ਵਰ੍ਹੇ ਹੋਣ ਵਾਲੀਆਂ ਲੋਕ ਸਭਾ ਚੋਣਾਂ ਦਾ ਬਿਗਲ ਵੀ ਦੱਸਿਆ ਜਾ ਰਿਹਾ ਹੈ। ਰੈਲੀ ਨੂੰ ਧੰਨਵਾਦ ਰੈਲੀ ਵਜੋਂ ਪ੍ਰਚਾਰਿਆ ਜਾ ਰਿਹਾ ਹੈ।  ਝੋਨੇ ਸਮੇਤ ਹੋਰ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਵਾਧੇ ਤੋਂ ਬਾਅਦ ਐਨਡੀਏ ਸਰਕਾਰ ਦੀ ਪੰਜਾਬ ਵਿਚ ਇਹ ਸਭ ਤੋਂ ਵੱਡੀ ਰੈਲੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮੋਦੀ ਕਿਸਾਨਾਂ ਲਈ ਕੋਈ ਵੱਡਾ ਐਲਾਨ ਵੀ ਕਰ ਸਕਦੇ ਹਨ।
ਮੋਦੀ ਦੀ ਮਲੋਟ ਰੈਲੀ ਵਿੱਚ ਕੀ-ਕੀ ਰਿਹਾ ਖ਼ਾਸ... ਦੇਖੋ ਇਹ ਵਿਸ਼ੇਸ਼ ਰਿਪੋਰਟ


ਮੋਦੀ ਨੇ ਪੰਜਾਬ ਦੀ ਰੱਜ ਕੇ ਕੀਤੀ ਤਾਰੀਫ਼


LIVE BLOG: ਪ੍ਰਧਾਨ ਮੰਤਰੀ ਪਹੁੰਚੇ ਮਲੋਟ ਰੈਲੀ ਵਿੱਚ, ਪ੍ਰਕਾਸ਼ ਬਾਦਲ ਤੇ ਸੁਖਬੀਰ ਬਾਦਲ ਨਾਲ ਬੈਠੇ ਮੰਚ 'ਤੇ


ਦੱਸ ਦਈਏ ਕਿ ਮੋਦੀ ਨੇ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਇਕ ਰੈਲੀ ਦੌਰਾਨ ਕੇਂਦਰ ਵਿਚ ਭਾਜਪਾ ਸਰਕਾਰ ਬਣਨ ਉਤੇ ਪੂਰੇ ਦੇਸ਼ ਵਿਚ ਸਵਾਮੀਨਾਥਨ ਰਿਪੋਰਟ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਦਾ ਐਲਾਨ ਕੀਤਾ ਸੀ, ਪਰ ਸਾਢੇ ਚਾਰ ਸਾਲ ਬਾਅਦ ਵੀ ਇਹ ਸਿਰਫ ਐਲਾਨ ਹੀ ਰਿਹਾ। ਹੁਣ ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਭਾਅ ਵਿਚ ਵਾਧਾ ਕਰ ਕੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਆਪਣਾ ਵਾਅਦਾ ਪੁਗਾ ਦਿੱਤਾ ਹੈ ਪਰ ਪੰਜਾਬ ਦਿਆਂ ਜ਼ਿਆਦਾਤਰ ਕਿਸਾਨ ਜਥੇਬੰਦੀਆਂ ਇਸ ਵਾਧੇ ਤੋਂ ਖੁਸ਼ ਨਹੀਂ ਹਨ ਤੇ ਇਹ ਵੀ ਚਰਚਾ ਹੈ ਕਿ ਕਿਸਾਨ ਜਥੇਬੰਦੀਆਂ ਮੋਦੀ ਦੀ ਰੈਲੀ ਦਾ ਵਿਰੋਧ ਕਰਨਗੀਆਂ। ਉਧਰ ਸ਼੍ਰੋਮਣੀ ਅਕਾਲੀ ਦਲ ਵੀ ਰੈਲੀ ਲਈ ਪੱਬਾਂ ਭਾਰ ਹੈ। ਸਾਬਕਾ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਹੁਣ ਤੱਕ 50 ਜਾਂ 10 ਰੁਪਏ ਵਾਧਾ ਕਰਦੀ ਆਈ ਹੈ ਪਰ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਖੁਸ਼ ਕਰ ਦਿੱਤਾ ਹੈ।

ਰੈਲੀ ਰਾਹੀਂ 2019 ਦੀਆਂ ਚੋਣਾਂ ਦਾ ਬਿਗੁਲ ਵਜਾਉਣਗੇ ਮੋਦੀ
Load More