ssਚੰਡੀਗੜ੍ਹ : ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ(Balbir Rajewal) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਨੂੰਨ ਰੱਦ ਕਰਨ ਦੇ ਐਲਾਨ ਤੇ ਕਿਹਾ ਕਿ ਪ੍ਰਧਾਨ ਮੰਤਰੀ ਖ਼ੁਦ ਮੰਨਿਆ ਕਿ ਸਾਡੇ ਕੋਲੋਂ ਗਲਤ ਕੰਮ ਹੋਇਆ ਹੈ ਤੇ ਉਹ ਕਨੂੰਨ ਵਾਪਸ ਲਏ ਜਾਣਗੇ। ਖੇਤੀ ਕਨੂੰਨ ਰੱਦ ਹੋਣ ਦੇ ਐਲਾਨ ਤੋਂ ਬਾਅਦ ਸਾਰੇ ਪਾਸੇ ਖੁਸ਼ੀ ਦੀ ਲਹਿਰ ਹੈ। ਸਭ ਨੇ ਕਿਸਾਨ ਅੰਦੋਲਨ ਦਾ ਡੱਟ ਕੇ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਆਪਣੀ ਗਲਤੀ ਮੰਨਣੀ ਪਈ, ਦੇਰ ਆਏ ਦਰੁਸਤ ਆਏ, ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਾ ਹਾਂ।
ਜ਼ਿਕਰਯੋਗ ਹੈ ਕਿ ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਤਿੰਨੋਂ ਖੇਤੀ ਕਾਨੂੰਨ ਬਿੱਲ ਵਾਪਸ ਲੈ ਲਵੇਗੀ ਅਤੇ ਆਉਣ ਵਾਲੇ ਸੰਸਦ ਸੈਸ਼ਨ ਵਿੱਚ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਕੇਂਦਰ ਸਰਕਾਰ ਇਸ ਲਈ ਇੱਕ ਕਮੇਟੀ ਬਣਾਏਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural law, Balbir, Farmers Protest