ਗੜ੍ਹਸ਼ੰਕਰ ਦੇ ਪਿੰਡ ਅੱਡਾ ਸਤਨੌਰ ਵਿੱਖੇ ਪੰਜਾਬ ਐਂਡ ਸਿੰਧ ਬੈਂਕ ਦੇ ਏ ਟੀ ਐਮ ਦਾ ਬੀਤੀ ਰਾਤ ਸ਼ਟਰ ਵਡ ਕੇ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੈਂਕ ਦੇ ਏ ਟੀ ਐਮ ਦੀ ਭੰਨਤੋੜ ਦੀ ਸੀ ਸੀ ਟੀ ਫੁਟੇਜ ਵੀ ਸਾਹਮਣੇ ਆਈ ਹੈ ਜਿਸਦੇ ਵਿੱਚ 2 ਨਕਾਬਪੋਸ਼ ਮੂੰਹ ਢਕੇ ਮਸ਼ੀਨ ਦੀ ਭੰਨਤੋੜ ਕਰ ਰਹੇ ਹਨ। ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਰ ਮਨਜੀਤ ਸਿੰਘ ਨੇ ਦੱਸਿਆ ਕਿ ਜਦੋ ਬੈਂਕ ਦੇ ਕਰਮਚਾਰੀ ਨੇ ਅੱਜ ਸਵੇਰੇ ਬੈਂਕ ਖੋਲ੍ਹਣ ਪੁੱਜਾ ਤਾਂ ਦੇਖਿਆ ਕਿ ਬੈਂਕ ਦਾ ਸ਼ਟਰ ਟੁੱਟਿਆ ਹੋਇਆ ਸੀ ਅਤੇ ਅੰਧਰੋ ਏ ਟੀ ਐਮ ਮਸ਼ੀਨ ਦੀ ਭੰਨਤੋੜ ਕੀਤੀ ਹੋਈ ਸੀ।
ਬੈਂਕ ਦੇ ਮੈਨੇਜਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਉੱਚ ਅਧਿਕਾਰੀਆਂ ਅਤੇ ਪੁਲਿਸ ਨੂੰ ਸੁਚਿੱਤ ਕਰ ਦਿੱਤਾ ਹੈ ਅਤੇ ਹੁਣ ਪੜਤਾਲ ਤੋਂ ਬਾਅਦ ਇਹ ਸਪਸ਼ਟ ਹੋਵੇਗਾ ਕਿ ਕਿਨ੍ਹਾਂ ਨੁਕਸਾਨ ਹੋਇਆ ਹੈ।
ਇਸ ਸਬੰਧ ਵਿੱਚ ਥਾਣਾ ਗੜ੍ਹਸ਼ੰਕਰ ਦੇ ਐਸ ਐਚ ਓ ਰਾਜੀਵ ਕੁਮਾਰ ਆਪਣੀ ਪੁਲਿਸ ਪਾਰਟੀ ਨੂੰ ਨਾਲ ਲੈਕੇ ਮੌਕੇ ਤੇ ਪੁੱਜੇ ਅਤੇ ਬੈਂਕ ਦੇ ਪ੍ਰਬੰਧਕਾਂ ਵਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਸੀ ਸੀ ਟੀ ਵੀ ਫੂਟੇਜ ਖੰਗਾਲੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: ATM loot