ਬਰਨਾਲਾ ਪੁਲਿਸ ਵਲੋਂ 2 ਲੱਖ ਨਸ਼ੀਲੀਆਂ ਗੋਲੀਆਂ ਸਮੇਤ 2 ਤਸਕਰ ਕਾਬੂ

Ashish Sharma | News18 Punjab
Updated: June 30, 2020, 8:35 PM IST
share image
ਬਰਨਾਲਾ ਪੁਲਿਸ ਵਲੋਂ 2 ਲੱਖ ਨਸ਼ੀਲੀਆਂ ਗੋਲੀਆਂ ਸਮੇਤ 2 ਤਸਕਰ ਕਾਬੂ
ਬਰਨਾਲਾ ਪੁਲਿਸ ਵਲੋਂ 2 ਲੱਖ ਨਸ਼ੀਲੀਆਂ ਗੋਲੀਆਂ ਸਮੇਤ 2 ਤਸਕਰ ਕਾਬੂ

  • Share this:
  • Facebook share img
  • Twitter share img
  • Linkedin share img
ਬਰਨਾਲਾ ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਨੂੰ ਦੋ ਲੱਖ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲੀਸ ਵਲੋਂ ਕਾਬੂ ਕੀਤੇ ਗਏ ਦੋਵੇਂ ਤਸਕਰਾਂ ਵਿੱਚੋਂ ਇੱਕ ਤਸਕਰ ਰੋਪੜ ਅਤੇ ਦੂਜਾ ਸੰਗਰੂਰ ਜ਼ਿਲ੍ਹੇ ਨਾਲ ਸਬੰਧਿਤ ਹੈ। ਇਨ੍ਹਾਂ ਵਿੱਚੋਂ ਇੱਕ ਨਸ਼ਾ ਤਸਕਰ ' ਤੇ ਪਹਿਲਾਂ ਵੀ ਕਈ ਨਸ਼ੇ ਦੇ ਮਾਮਲੇ ਦਰਜ ਹਨ। ਪੁਲਿਸ ਵੱਲੋਂ ਦੋਵੇਂ ਤਸਕਰਾਂ ਵਲੋਂ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਇਸ ਸਬੰਧੀ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਇਕ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਇੱਕ ਕਾਰ 'ਤੇ ਸਵਾਰ ਹੋ ਕੇ ਨਸ਼ੀਲੀਆਂ ਗੋਲੀਆਂ ਦੀ ਤਸਕਰੀ ਕਰਨ ਬਰਨਾਲਾ ਵੱਲ ਆ ਰਹੇ ਹਨ। ਜਿਸਤੋਂ ਬਾਅਦ ਬਰਨਾਲਾ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਕਾਰ ਨੂੰ ਰੋਕਿਆ ਗਿਆ ਅਤੇ ਉਸ ਵਿੱਚੋਂ ਦੋ ਨਸ਼ਾ ਤਸਕਰਾਂ ਨੂੰ ਦੋ ਲੱਖ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇਂ ਤਸਕਰਾਂ ਵਿੱਚੋਂ ਇੱਕ ਤਸਕਰ ਸੰਗਰੂਰ ਅਤੇ ਦੂਜਾ ਰੋਪੜ ਜ਼ਿਲ੍ਹੇ ਨਾਲ ਸਬੰਧਤ ਹੈ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਵਿਰੁੱਧ ਪਹਿਲਾਂ ਵੀ ਨਸ਼ੇ ਦੇ ਕਈ ਮਾਮਲੇ ਦਰਜ ਹਨ ਅਤੇ ਇਹ ਤਸਕਰ ਬਰਨਾਲਾ ਦੇ ਥਾਣਾ ਧਨੌਲਾ ਵਿੱਚੋਂ ਇੱਕ ਨਸ਼ੇ ਦੇ ਮਾਮਲੇ ਵਿੱਚ ਭਗੌੜਾ ਹੈ। ਉਨ੍ਹਾਂ ਦੱਸਿਆ ਕਿ ਇਹ ਤਸਕਰ ਬਾਹਰੀ ਰਾਜਾਂ ਤੋਂ ਪੰਜਾਬ ਵਿੱਚ ਨਸ਼ੀਲੀਆਂ ਗੋਲੀਆਂ ਲਿਆ ਕੇ ਵੱਡੇ ਪੱਧਰ 'ਤੇ ਤਸਕਰੀ ਕਰਦੇ ਸਨ। ਪੁਲਿਸ ਵੱਲੋਂ ਇਨ੍ਹਾਂ 'ਤੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਆਰੰਭ ਦਿੱਤੀ ਹੈ। ਇਸ ਮਾਮਲੇ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
First published: June 30, 2020, 8:33 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading