ਥਾਣੇਦਾਰ ਤੇ ਹੌਲਦਾਰ ਰਿਸ਼ਵਤ ਲੈਂਦੇ ਕਾਬੂ


Updated: March 13, 2019, 5:24 PM IST
ਥਾਣੇਦਾਰ ਤੇ ਹੌਲਦਾਰ ਰਿਸ਼ਵਤ ਲੈਂਦੇ ਕਾਬੂ

Updated: March 13, 2019, 5:24 PM IST
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਫ਼ੇਜ਼-1, ਐਸ.ਏ.ਐਸ ਨਗਰ ਵਿਖੇ ਤਾਇਨਾਤ ਥਾਣੇਦਾਰ ਅਤੇ ਮੁੱਖ ਸਿਪਾਹੀ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣੇਦਾਰ ਜਸਵੀਰ ਸਿੰਘ ਅਤੇ ਹੌਲਦਾਰ ਰਾਜ ਕੁਮਾਰ ਨੂੰ ਸ਼ਿਕਾਇਤਕਰਤਾ ਦੇਵ ਰਾਜ, ਵਾਸੀ ਬਡਮਾਜਰਾ ਦੀ ਸ਼ਿਕਾਇਤ 'ਤੇ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਦੇ ਪੁੱਤਰ ਖ਼ਿਲਾਫ਼ ਮੁਕੱਦਮਾ ਨਾ ਦਰਜ ਕਰਨ ਬਦਲੇ ਉਕਤ ਥਾਣੇਦਾਰ ਅਤੇ ਹੌਲਦਾਰ ਵੱਲੋਂ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋ ਗਿਆ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਥਾਣੇਦਾਰ ਅਤੇ ਮੁੱਖ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਸ.ਏ.ਐਸ ਨਗਰ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
First published: March 13, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...