ਪੁਲਿਸ ਨੇ ਦੋ ਥਾਣੇਦਾਰਾਂ ਦੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮਾਂ ਦੇ ਪੋਸਟਰ ਕੀਤੇ ਜਾਰੀ

News18 Punjabi | News18 Punjab
Updated: May 16, 2021, 4:10 PM IST
share image
ਪੁਲਿਸ ਨੇ ਦੋ ਥਾਣੇਦਾਰਾਂ ਦੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮਾਂ ਦੇ ਪੋਸਟਰ ਕੀਤੇ ਜਾਰੀ
ਪੁਲਿਸ ਨੇ ਦੋ ਥਾਣੇਦਾਰਾਂ ਦੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮਾਂ ਦੇ ਪੋਸਟਰ ਕੀਤੇ ਜਾਰੀ

  • Share this:
  • Facebook share img
  • Twitter share img
  • Linkedin share img
ਜਗਰਾਉਂ ਦੀ ਦਾਣਾ ਮੰਡੀ ਵਿਚ ਬੀਤੀ ਸ਼ਾਮ ਦੋ ਥਾਣੇਦਾਰਾਂ ਦੇ ਕਤਲ ਦੇ ਮਾਮਲੇ ਵਿਚ ਲੋੜੀਂਦੇ ਕਥਿਤ ਗੈਂਗਸਟਰਾਂ ਦੇ ਪੁਲਿਸ ਵਲੋਂ ਪੋਸਟਰ ਜਾਰੀ ਕਰ ਦਿੱਤੇ ਗਏ ਹਨ ਅਤੇ ਆਮ ਲੋਕਾਂ ਨੂੰ ਇਨ੍ਹਾਂ ਬਾਰੇ ਇਤਲਾਹ ਦੇਣ ਲਈ ਬੇਨਤੀ ਕੀਤੀ ਗਈ ਹੈ।

ਦੱਸ ਦਈਏ ਕਿ ਜਗਰਾਉਂ ਦੀ ਦਾਣਾ ਮੰਡੀ ਵਿਚ ਪੁਲਿਸ ਤੇ ਕੁਝ ਅਣਪਛਾਤੇ ਵਿਅਕਤੀਆਂ ਵਿਚਾਲੇ ਹੋਈ ਝੜਪ ’ਚ ਚੱਲੀ ਗੋਲੀ ਦੌਰਾਨ ਏਐੱਸਆਈ ਰੈਂਕ ਦੇ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਹੋਮਗਾਰਡ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ ਹੈ।

ਐੱਸਪੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੀਆਈਏ ’ਚ ਤਾਇਨਾਤ ਏਐੱਸਆਈ ਭਗਵਾਨ ਸਿੰਘ, ਏਐੱਸਆਈ ਦਲਵਿੰਦਰਜੀਤ ਸਿੰਘ ਤੇ ਇੱਕ ਹੋਮਗਾਰਡ ਜਵਾਨ ਰਾਜਵਿੰਦਰ ਸਿੰਘ ਸ਼ਹਿਰ ’ਚ ਕਾਰ ਵਿਚ ਘੁੰਮ ਰਹੇ ਸ਼ੱਕੀ ਵਿਅਕਤੀਆਂ ਦਾ ਪਿੱਛਾ ਕਰ ਰਹੇ ਸਨ। ਜਦ ਉਹ ਨਵੀਂ ਦਾਣਾ ਮੰਡੀ ’ਚ ਪਹੁੰਚੇ ਤਾਂ ਸ਼ੱਕੀ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ।
ਇੱਕ ਗੋਲੀ ਏਐਸਆਈ ਭਗਵਾਨ ਸਿੰਘ ਦੇ ਸਿਰ ਵਿੱਚ ਲੱਗੀ ਤੇ ਉਹ ਮੌਕੇ ’ਤੇ ਹੀ ਦਮ ਤੋੜ ਗਿਆ। ਦੂਸਰੀ ਗੋਲੀ ਏਐੱਸਆਈ ਦਲਵਿੰਦਰਜੀਤ ਸਿੰਘ ਨੂੰ ਲੱਗੀ। ਹੋਮਗਾਰਡ ਜਵਾਨ ਰਾਜਵਿੰਦਰ ਸਿੰਘ ਨੇ ਭੱਜ ਕੇ ਜਾਨ ਬਚਾਈ। ਗੰਭੀਰ ਰੂਪ ’ਚ ਜ਼ਖ਼ਮੀ ਏ.ਐੱਸ.ਆਈ. ਦਲਵਿੰਦਰਜੀਤ ਸਿੰਘ ਦੀ ਹਸਪਤਾਲ ਲਿਜਾਂਦਿਆਂ ਰਾਹ ਵਿੱਚ ਹੀ ਮੌਤ ਹੋ ਗਈ। ਰਾਜਵਿੰਦਰ ਸਿੰਘ ਹਸਪਤਾਲ ’ਚ ਜ਼ੇਰੇ ਇਲਾਜ ਹੈ।
Published by: Gurwinder Singh
First published: May 16, 2021, 4:09 PM IST
ਹੋਰ ਪੜ੍ਹੋ
ਅਗਲੀ ਖ਼ਬਰ