Home /News /punjab /

Jalandhar: ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਨੇ ਲੜਕੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ, ਦੂਸਰੀ ਗੰਭੀਰ ਜ਼ਖ਼ਮੀ

Jalandhar: ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਨੇ ਲੜਕੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ, ਦੂਸਰੀ ਗੰਭੀਰ ਜ਼ਖ਼ਮੀ

ਜਲੰਧਰ-ਫਗਵਾੜਾ ਮੁੱਖ ਮਾਰਗ ਉੱਤੇ ਪੁਲਿਸ ਮੁਲਾਜ਼ਮ ਦੀ ਤੇਜ਼ ਰਫ਼ਤਾਰ ਗੱਡੀ ਨੇ ਦੋ ਲੜਕੀਆਂ ਨੂੰ ਮਾਰੀ ਟੱਕਰ ਇਕ ਦੀ ਮੌਤ, ਦੂਸਰੀ ਗੰਭੀਰ ਜ਼ਖ਼ਮੀ

ਜਲੰਧਰ-ਫਗਵਾੜਾ ਮੁੱਖ ਮਾਰਗ ਉੱਤੇ ਪੁਲਿਸ ਮੁਲਾਜ਼ਮ ਦੀ ਤੇਜ਼ ਰਫ਼ਤਾਰ ਗੱਡੀ ਨੇ ਦੋ ਲੜਕੀਆਂ ਨੂੰ ਮਾਰੀ ਟੱਕਰ ਇਕ ਦੀ ਮੌਤ, ਦੂਸਰੀ ਗੰਭੀਰ ਜ਼ਖ਼ਮੀ

jalandhar hit and run case: ਸੀਸੀਟੀਵੀ ਫੁਟੇਜ ਵਿੱਚ ਦਿਖਾਇਆ ਗਿਆ ਹੈ ਕਿ ਚਿੱਟੀ ਕਾਰ ਲੜਕੀਆਂ ਨੂੰ ਦੇਖ ਰਹੀ ਹੈ ਅਤੇ ਉਨ੍ਹਾਂ ਦੇ ਪਿੱਛੇ ਹਟਣ ਦੇ ਬਾਵਜੂਦ ਉਨ੍ਹਾਂ ਨੂੰ ਟੱਕਰ ਮਾਰ ਕੇ ਫਰਾਰ ਹੋ ਗਈ। ਮ੍ਰਿਤਕ ਦੀ ਪਛਾਣ ਨਵਜੋਤ ਕੌਰ ਵਜੋਂ ਹੋਈ ਹੈ ਜੋ ਸਥਾਨਕ ਕਾਰ ਸ਼ੋਅਰੂਮ ਵਿੱਚ ਕੰਮ ਕਰਦੀ ਸੀ। ਉਹ ਆਪਣੀ ਦੋਸਤ ਦੇ ਨਾਲ ਸੜਕ ਕਿਨਾਰੇ ਖੜ੍ਹੀ ਸੀ ਜਦੋਂ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰੀ।

ਹੋਰ ਪੜ੍ਹੋ ...
  • Share this:
    ਜਲੰਧਰ ਛਾਉਣੀ: ਪੁਲਿਸ ਦੀ ਤੇਜ ਰਫਤਾਰ ਦੀ ਗੱਡੀ ਦੀ ਟੱਕਰ ਨਾਲ ਇੱਕ ਲੜਕੀ ਦੀ ਮੌਤ ਤੇ ਦੂਜੀ ਗੰਭੀਰ ਜ਼ਖਮੀ ਹੋ ਗਈ ਹੈ। ਇਹ ਮਾਮਲਾ ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ ਨੇੜੇ ਵਾਪਰਿਆ ਹੈ। ਜਿਸ ਹਾਦਸੇ ਵਿੱਚ ਹੁੰਡਈ ਕੰਪਨੀ 'ਚ ਕੰਮ ਕਰਨ ਲਈ ਪੈਦਲ ਜਾ ਰਹੀਆਂ ਦੋ ਲੜਕੀਆਂ ਨੂੰ ਪੁਲਿਸ ਮੁਲਾਜ਼ਮ ਦੀ ਇਕ ਤੇਜ਼ ਰਫ਼ਤਾਰ ਗੱਡੀ ਵਲੋਂ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ। ਟੱਕਰ ਇੰਨੀ ਭਿਆਨਕ ਸੀ ਕਿ ਇੱਕ ਲੜਕੀ ਦੀ ਮੌਕੇ ਉੱਤੇ ਹੀ ਦਮ ਤੋੜ ਗਈ ਜਦਕਿ ਦੂਜੀ ਦੀ ਹਾਲਤ ਗੰਭੀਰ ਹੈ। ਉਸਦੀ ਇਲਾਜ ਰਾਮਾ ਮੰਡੀ 'ਚ ਸਥਿਤ ਇਕ ਨਿੱਜੀ ਹਸਪਤਾਲ 'ਚ ਚੱਲ ਰਿਹਾ ਹੈ।

    ਦੱਸਿਆ ਜਾ ਰਿਹਾ ਹੈ ਕਿ ਉਕਤ ਗੱਡੀ ਨੂੰ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਚਲਾ ਰਿਹਾ ਸੀ। ਉਸਦੀ ਪੋਸਟਿੰਗ ਹਰੀਕੇ-ਪਤਨ ਤਰਨਤਾਰਨ ਵਿਖੇ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਇਸ ਸਬੰਧੀ ਥਾਣਾ ਕੈਂਟ ਦੀ ਪੁਲਸ ਨੂੰ ਸੂਚਨਾ ਦਿੱਤੀ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ’ਤੇ ਥਾਣਾ ਕੈਂਟ ਦੇ ਏ. ਐੱਸ. ਆਈ. ਕਰਨੈਲ ਸਿੰਘ ਅਤੇ ਗੁਰਸੇਵਕ ਸਿੰਘ ਪੁਲਸ ਪਾਰਟੀ ਨਾਲ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਦੋਵੇਂ ਕੁੜੀਆਂ ਪਿੰਡ ਧੰਨੋਵਾਲੀ ਦੀਆਂ ਰਹਿਣ ਵਾਲੀਆਂ ਹਨ।ਸੀਸੀਟੀਵੀ ਫੁਟੇਜ ਵਿੱਚ ਦਿਖਾਇਆ ਗਿਆ ਹੈ ਕਿ ਚਿੱਟੀ ਕਾਰ ਲੜਕੀਆਂ ਨੂੰ ਦੇਖ ਰਹੀ ਹੈ ਅਤੇ ਉਨ੍ਹਾਂ ਦੇ ਪਿੱਛੇ ਹਟਣ ਦੇ ਬਾਵਜੂਦ ਉਨ੍ਹਾਂ ਨੂੰ ਟੱਕਰ ਮਾਰ ਕੇ ਫਰਾਰ ਹੋ ਗਈ।

    ਹਾਦਸੇ ਦੀ ਜਾਣਕਾਰੀ ਮਿਲਣ ਸਾਰ ਮ੍ਰਿਤਕ ਲੜਕੀ ਦੇ ਮਾਪਿਆਂ ਨੇ ਲੋਕਾਂ ਨਾਲ ਹਾਈਵੇਅ ’ਤੇ ਜਮਾ ਲਗਾ ਕੇ ਧਰਨਾ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬਿ੍ਰਜਾ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
    Published by:Sukhwinder Singh
    First published:

    Tags: Accident, Jalandhar, Police

    ਅਗਲੀ ਖਬਰ