• Home
 • »
 • News
 • »
 • punjab
 • »
 • POLITICAL PARTIES AND HINDU ORGANIZATIONS TODAY BURNT THE EFFIGY OF THE PUNJAB GOVERNMENT

ਪਟਿਆਲਾ 'ਚ ਬੇਅਦਬੀ ਦੀ ਕੋਸ਼ਿਸ਼ ਦੇ ਰੋਸ ਵਜੋਂ ਹਿੰਦੂ ਸੰਗਠਨਾਂ ਵੱਲੋਂ ਪ੍ਰਦਰਸ਼ਨ, ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਪਟਿਆਲਾ 'ਚ ਬੇਅਦਬੀ ਦੀ ਕੋਸ਼ਿਸ਼ ਦੇ ਰੋਸ ਵਜੋਂ ਹਿੰਦੂ ਸੰਗਠਨਾਂ ਵੱਲੋਂ ਪ੍ਰਦਰਸ਼ਨ, ਸੂਬਾ ਸਰਕਾਰ ਦਾ ਪੁਤਲਾ ਫੂਕਿਆ

 • Share this:
  Bhupinder Singh

  ਨਾਭਾ: ਪਟਿਆਲਾ ਦੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਐਤਵਾਰ ਬਾਅਦ ਦੁਪਹਿਰ ਹੋਈ ਬੇਅਦਬੀ ਦੀ ਕੋਸ਼ਿਸ਼ ਦੇ ਰੋਸ ਵਜੋਂ ਅੱਜ ਰਾਜਨੀਤਕ ਪਾਰਟੀਆਂ ਅਤੇ ਹਿੰਦੂ ਸੰਗਠਨਾਂ ਵੱਲੋਂ ਨਾਭਾ ਸ਼ਹਿਰ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਕੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਗਿਆ।

  ਇਸ ਮੌਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕੀਤੀ ਅਤੇ ਚਿਤਾਵਨੀ ਦਿੱਤੀਆਂ ਕਿਹਾ ਕਿ ਜੋ ਸ਼ਰਾਰਤੀ ਅਨਸਰ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰ ਰਹੇ ਹਨ, ਉਨ੍ਹਾਂ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

  ਕਿਸੇ ਵੀ ਧਰਮ ਦੇ ਗ੍ਰੰਥਾਂ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੰਜਾਬ ਸਰਕਾਰ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਉਤੇ ਨੱਥ ਪਾਉਣੀ ਚਾਹੀਦੀ ਹੈ। ਲੋਕਾਂ ਨੂੰ ਮਜਬੂਰ ਹੋ ਕੇ ਕਾਨੂੰਨ ਆਪਣੇ ਹੱਥ ਵਿੱਚ ਲੈਣਾ ਪੈ ਸਕਦਾ ਹੈ। ਇਹ ਸਾਰੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਬਣਦੀ ਹੈ।

  ਨਾਭਾ ਦੇ ਪਟਿਆਲਾ ਗੇਟ ਵਿਖੇ ਰਾਜਨੀਤਕ ਪਾਰਟੀਆਂ ਅਤੇ ਹਿੰਦੂ ਸੰਗਠਨਾਂ ਵੱਲੋਂ ਪ੍ਰਸਿੱਧ ਕਾਲੀ ਮਾਤਾ ਮੰਦਰ ਪਟਿਆਲਾ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਨਿਖੇਧੀ ਕੀਤੀ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਫੇਲੀਅਰ ਹੈ, ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਅਤੇ ਹੁਣ ਪ੍ਰਸਿੱਧ ਕਾਲੀ ਮਾਤਾ ਮੰਦਰ ਪਟਿਆਲਾ ਵਿਖੇ ਜੋ ਘਟਨਾ ਵਾਪਰੀ, ਇਸ ਉਤੇ ਸਰਕਾਰ ਨੂੰ ਤੁਰੰਤ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਦੀ ਅਮਨ ਸ਼ਾਂਤੀ ਭੰਗ ਨਾ ਹੋਵੇ।

  ਇਸ ਮੌਕੇ ਬਾਬੂ ਕਬੀਰ ਦਾਸ, ਮੱਖਣ ਲਾਲਕਾ, ਗੁਰਪ੍ਰੀਤ ਸ਼ਾਹਪੁਰ, ਗਿਆਨ ਮੰਗੋ ਅਤੇ ਵਿਨੋਦ ਕਾਲੜਾ ਨੇ ਕਿਹਾ ਕਿ ਪ੍ਰਸਿੱਧ ਕਾਲੀ ਮਾਤਾ ਮੰਦਰ ਪਟਿਆਲਾ ਵਿਖੇ ਜੋ ਘਟਨਾ ਵਾਪਰੀ ਹੈ, ਸਰਕਾਰ ਨੂੰ ਤੁਰੰਤ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਅੱਜ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਉਨ੍ਹਾਂ ਨੂੰ ਚਿਤਾਵਨੀ ਦਿੰਦੇ ਹਾਂ ਕਿ ਅਜਿਹੀਆਂ ਘਟਨਾਵਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਜੋ ਵੀ ਦੋਸ਼ੀ ਹਨ, ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
  Published by:Gurwinder Singh
  First published: