ਪੰਜਾਬ ਦੇ ਇਸ ਪੋਲਿੰਗ ਬੂਥ 'ਤੇ 22 ਮਈ ਨੂੰ ਪੈਣਗੀਆਂ ਮੁੜ ਵੋਟਾਂ

News18 Punjab
Updated: May 20, 2019, 6:48 PM IST
ਪੰਜਾਬ ਦੇ ਇਸ ਪੋਲਿੰਗ ਬੂਥ 'ਤੇ 22 ਮਈ ਨੂੰ ਪੈਣਗੀਆਂ ਮੁੜ ਵੋਟਾਂ

  • Share this:
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਚ 19 ਮਈ ਨੂੰ ਲੋਕ ਸਭਾ ਚੋਣਾਂ ਲਈ ਪਈਆਂ ਵੋਟਾਂ ਸਬੰਧੀ ਪ੍ਰਾਪਤ ਰਿਪੋਰਟਾਂ ਨੂੰ ਵਾਚਣ ਉਪਰੰਤ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪੋਲਿੰਗ ਸਟੇਸ਼ਨ ਨੰ. 123 ਉਤੇ ਦੁਬਾਰਾ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਗਏ ਹਨ । ਇਹ ਵੋਟਾਂ 22 ਮਈ 2019 ਦਿਨ ਬੁੱਧਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ 22 ਮਈ 2019 ਨੂੰ ਇਸ ਪੋਲਿੰਗ ਸਟੇਸ਼ਨ ਉਤੇ ਮੁੜ ਤੋਂ ਵੋਟਾਂ ਪਵਾਉਣ ਸਬੰਧੀ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਇਸ ਪੋਲਿੰਗ ਸਟੇਸ਼ਨ ਦੇ ਰਿਟਰਨਿੰਗ ਅਫ਼ਸਰ ਅਤੇ ਓਬਜ਼ਰਵਰਾਂ ਨੂੰ ਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਨਾਲ ਹੀ ਰਾਜਨੀਤਕ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਵੀ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।

Loading...
ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਲੋੜੀਂਦਾ ਸੁਰੱਖਿਆ ਸਟਾਫ, ਈਵੀਐਮ ਮਸ਼ੀਨਾਂ ਅਤੇ ਪੋਲ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਚੋਣ ਕਮਿਸ਼ਨ ਵੱਲੋਂ ਇਸ ਪੋਲਿੰਗ ਸਟੇਸ਼ਨ ਅਧੀਨ ਆਉਂਦੇ ਬਾਸ਼ਿੰਦਿਆਂ ਨੂੰ 22 ਮਈ ਦੀ ਪੇਡ ਛੁੱਟੀ ਕਰਨ ਦਾ ਵੀ ਐਲਾਨ ਕੀਤਾ ਹੈ ਤਾਂ ਜੋ ਉਹ ਆਪਣੇ ਵੋਟਿੰਗ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।
First published: May 20, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...