ਬਿਜਲੀ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਵਾਲਾ ਸਿੱਧੂ ਖੁਦ ਪਾਵਰਕੌਮ ਦਾ ਡਿਫਾਲਟਰ, 8 ਲੱਖ ਦਾ ਬਿੱਲ ਬਕਾਇਆ

News18 Punjabi | News18 Punjab
Updated: July 3, 2021, 8:43 AM IST
share image
ਬਿਜਲੀ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਵਾਲਾ ਸਿੱਧੂ ਖੁਦ ਪਾਵਰਕੌਮ ਦਾ ਡਿਫਾਲਟਰ, 8 ਲੱਖ ਦਾ ਬਿੱਲ ਬਕਾਇਆ
ਬਿਜਲੀ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਵਾਲਾ ਸਿੱਧੂ ਖੁਦ ਪਾਵਰਕੌਮ ਦਾ ਡਿਫਾਲਟਰ, 8 ਲੱਖ ਦਾ ਬਿੱਲ ਬਕਾਇਆ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ  ਬਿਜਲੀ ਸੰਕਟ ਦੇ ਮੁੱਦੇ ਉਤੇ ਕੈਪਟਨ ਸਰਕਾਰ ਨੂੰ ਘੇਰ ਰਹੇ ਹਨ, ਪਰ ਹੁਣ ਇਹ ਗੱਲ ਸਾਹਮਣੇ ਆ ਗਈ ਹੈ ਕਿ ਬਿਜਲੀ ਦੇ ਸੰਕਟ ‘ਤੇ ਸਵਾਲ ਖੜੇ ਕਰਨ ਵਾਲੇ ਨਵਜੋਤ ਸਿੰਘ ਸਿੱਧੂ ਨੇ ਆਪਣੇ ਘਰ ਦਾ ਬਿੱਲ ਲੰਬੇ ਸਮੇਂ ਤੋਂ ਅਦਾ ਨਹੀਂ ਕੀਤਾ ਹੈ।

ਜਾਣਕਾਰੀ ਮੁਤਾਬਕ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਨੌਂ ਮਹੀਨਿਆਂ ਤੋਂ ਆਪਣੇ ਘਰ ਦਾ ਬਿੱਲ ਅਦਾ ਨਹੀਂ ਕੀਤਾ ਹੈ। ਉਨ੍ਹਾਂ 'ਤੇ ਕੁਲ 8 ਲੱਖ 67 ਹਜ਼ਾਰ ਅਤੇ 540 ਰੁਪਏ ਬਕਾਇਆ ਹੈ। ਇੱਕ ਪਾਸੇ ਨਵਜੋਤ ਸਿੰਘ ਸਿੱਧੂ ਬਿਜਲੀ ਸੰਕਟ ਨੂੰ ਲੈ ਕੇ ਮੌਜੂਦਾ ਕਾਂਗਰਸ ਸਰਕਾਰ ਅਤੇ ਪਿਛਲੀ ਅਕਾਲੀ ਸਰਕਾਰ ਨੂੰ ਘੇਰ ਰਹੇ ਹਨ, ਪਰ ਹੁਣ ਜਦੋਂ ਉਨ੍ਹਾਂ ਦੇ ਬਿਜਲੀ ਬਿੱਲ ਨਾਲ ਜੁੜਿਆ ਮਾਮਲਾ ਸਾਹਮਣੇ ਆਇਆ ਹੈ, ਤਾਂ ਉਨ੍ਹਾਂ ‘ਤੇ ਵੀ ਸਵਾਲ ਖੜੇ ਹੋ ਰਹੇ ਹਨ।

ਦੱਸ ਦਈਏ ਕਿ ਸਿੱਧੂ ਨੇ ਬਿਜਲੀ ਕੀਮਤਾਂ ਅਤੇ ਵਿਘਨਮਈ ਬਿਜਲੀ ਸਪਲਾਈ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਮੁੜ ਹੱਲਾ ਬੋਲਿਆ ਹੈ। ਸਿੱਧੂ ਨੇ ਉਪਰੋਥਲੀ ਟਵੀਟ ਕਰਕੇ ਮੁੱਖ ਮੰਤਰੀ ਨੂੰ ਨਸੀਹਤ ਦਿੱਤੀ ਹੈ ਕਿ ਕਿਵੇਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਅਤੇ 24 ਘੰਟੇ ਬਿਜਲੀ ਦਿੱਤੀ ਜਾ ਸਕਦੀ ਹੈ।
ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੀਟਿੰਗ ਮਗਰੋਂ ਨਵਜੋਤ ਸਿੱਧੂ ਵੱਲੋਂ ਇੰਜ ਆਪਣੀ ਸਰਕਾਰ ਦੀ ਮੁੜ ਘੇਰਾਬੰਦੀ ਦੇ ਕਾਰਨਾਂ ਨੂੰ ਲੈ ਕੇ ਵੀ ਚਰਚੇ ਛਿੜੇ ਹੋਏ ਹਨ। ਨਵਜੋਤ ਸਿੱਧੂ ਨੇ ਦੱਸਿਆ ਕਿ ਪੰਜਾਬ ਇਸ ਵੇਲੇ ਬਿਜਲੀ ਔਸਤਨ 4.54 ਰੁਪਏ ਪ੍ਰਤੀ ਯੂਨਿਟ ਖਰੀਦ ਰਿਹਾ ਹੈ ਜਦੋਂ ਕਿ ਕੌਮੀ ਔਸਤ 3.85 ਰੁਪਏ ਪ੍ਰਤੀ ਯੂਨਿਟ ਹੈ।

ਚੰਡੀਗੜ੍ਹ ਵਿਚ ਇਹ ਰੇਟ 3.44 ਰੁਪਏ ਪ੍ਰਤੀ ਯੂਨਿਟ ਹੈ। ਅਜਿਹਾ ਪ੍ਰਾਈਵੇਟ ਥਰਮਲਾਂ ’ਤੇ ਹੱਦੋਂ ਵੱਧ ਨਿਰਭਰਤਾ ਕਾਰਨ ਹੋਇਆ ਹੈ ਕਿ ਪੰਜਾਬ ਨੂੰ ਔਸਤਨ 5 ਤੋਂ 8 ਰੁਪਏ ਪ੍ਰਤੀ ਯੂਨਿਟ ਕੀਮਤ ਦੇਣੀ ਪੈ ਰਹੀ ਹੈ।
Published by: Gurwinder Singh
First published: July 3, 2021, 8:41 AM IST
ਹੋਰ ਪੜ੍ਹੋ
ਅਗਲੀ ਖ਼ਬਰ