ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 300 ਯੂਨਿਟ ਮੁਫ਼ਤ ਬਿਜਲੀ ਦਿੱਤੇ ਜਾਣ ਬਾਰੇ ਉੱਠੇ ਵਿਵਾਦ ਸਬੰਧੀ ਕਿਹਾ ਕਿ ‘ਆਪ’ ਸਰਕਾਰ ਨੇ ਜਨਰਲ ਵਰਗ ਨੂੰ ਮੁਫ਼ਤ ਬਿਜਲੀ ਦੇਣ ਦੀ ਸ਼ੁਰੂਆਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਪਹਿਲੀ ਦਫ਼ਾ ਹੈ ਕਿ ਜਨਰਲ ਵਰਗ ਨੂੰ ਵੀ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ ਜਦੋਂਕਿ ਪਿਛਲੇ ਸਮੇਂ ਵਿੱਚ ਜਨਰਲ ਵਰਗ ਨੂੰ ਘਰੇਲੂ ਬਿਜਲੀ ਮੁਫ਼ਤ ਨਹੀਂ ਸੀ ਦਿੱਤੀ ਜਾਂਦੀ।
ਉਨ੍ਹਾਂ ਕਿਹਾ ਕਿ ਬਿਨਾਂ ਭੇਦ-ਭਾਵ ਤੋਂ ਹਰ ਵਰਗ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਖ਼ਪਤਕਾਰਾਂ ਦੀ 300 ਯੂਨਿਟ ਤੋਂ ਜ਼ਿਆਦਾ ਬਿਜਲੀ ਦੀ ਖ਼ਪਤ ਹੈ, ਉਸ ਦਾ ਮਤਲਬ ਹੈ ਕਿ ਉਹ ਖ਼ਪਤਕਾਰ ਆਪਣਾ ਬਿਜਲੀ ਦਾ ਬਿੱਲ ਭਰਨ ਦੀ ਸਮਰੱਥਾ ਰੱਖਦੇ ਹਨ।
ਉਨ੍ਹਾਂ ਕਿਹਾ ਕਿ ਇਹ ਖ਼ਪਤਕਾਰ ਬਿਜਲੀ ਸੰਜਮ ਨਾਲ ਵਰਤ ਕੇ ‘ਆਪ’ ਸਰਕਾਰ ਵੱਲੋਂ ਦਿੱਤੀ 300 ਯੂਨਿਟ ਦੀ ਬਿਜਲੀ ਮੁਆਫ਼ੀ ਦਾ ਲਾਭ ਲੈ ਸਕਦੇ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਅਗਲੇ ਪੈਡੀ ਦੇ ਸੀਜ਼ਨ ਲਈ ਬਿਜਲੀ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਜੁਲਾਈ ਵਿੱਚ 15,500 ਮੈਗਾਵਾਟ ਬਿਜਲੀ ਦੀ ਮੰਗ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਪਾਵਰਕੌਮ ਦੀ ਆਪਣੀ ਪਿਛਵਾੜਾ ਕੋਲਾ ਖਾਣ ਵੀ ਜਲਦ ਚੱਲਣ ਦੀ ਉਮੀਦ ਹੈ, ਜਿਸ ਨਾਲ ਕੋਲੇ ਦੀ ਲੋੋੜ ਵੀ ਪੂਰੀ ਹੋ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Bhagwant Mann Cabinet, Electricity, Electricity Bill