• Home
  • »
  • News
  • »
  • punjab
  • »
  • PRAKASH PURAB CELEBRATED WITH DEVOTION AND ENTHUSIASM AT DAMDAMA SAHIB AK

ਦਮਦਮਾ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ

ਦਮਦਮਾ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ

ਦਮਦਮਾ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ

ਦਮਦਮਾ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ

  • Share this:
Munish Garg

ਤਲਵੰਡੀ ਸਾਬੋ- ਜਗਤ ਗੁਰੂ,ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਰਧਾ ਭਾਵਨਾ ਨਾਲ ਮਨਾਇਆ ਗਿਆਂ,ਇਸ ਮੋਕੇ ਸਮਾਗਮ ਦੋਰਾਨ ਵੱਡੀ ਗਿਣਤੀ ਸੰਗਤਾਂ ਤੋ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ਉਤੇ ਹਾਜਰੀ ਲਗਵਾਈ।

ਸਮਾਗਮ ਦੋਰਾਨ ਸਭ ਤੋਂ ਪਹਿਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਿੰਨ ਦਿਨਾਂ ਤੋ ਪ੍ਰਕਾਸ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ,ਜਿਸ ਮੋਕੇ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਅਰਦਾਸ ਕੀਤੀ ਅਤੇ ਤਖ਼ਤ ਸਾਹਿਬ ਦੇ ਹਜੂਰੀ ਰਾਗੀ ਜਥੇ ਵੱਲੋਂ ਰਸਮਈ ਕੀਰਤਨ ਕੀਤਾ ਗਿਆ।ਜਿਸ ਉਪਰੰਤ ਤਖ਼ਤ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ ਗਗਨਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਜਗਬੀਰ ਸਿੰਘ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਜਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਗਏ ਮਾਰਗ ‘ਤੇ ਚੱਲਣ ਦੀ ਅਪੀਲ ਕਰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਮਲ ‘ਚ ਲਿਆਉਣ ਲਈ ਪ੍ਰੇਰਿਤ ਕੀਤਾ।ਤਖ਼ਤ ਸਾਹਿਬ ਦੇ ਮੈਨੇਜਰ ਭਾਈ ਪਰਮਜੀਤ ਸਿੰਘ ਨੇ ਆਇਆਂ ਸੰਗਤਾਂ ਦਾ ਧੰਨਵਾਦ ਕੀਤਾ।ਉਧਰ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਬਾਬਾ ਕਾਕਾ ਸਿੰਘ ਅਤੇ ਸਮੂਹ ਪ੍ਰਬੰਧਕਾ ਦੀ ਅਗਵਾਈ ਵਿੱਚ ਸਮਾਗਮ ਕੀਤੇ ਗਏ।

ਇਸ ਮੌਕੇ ਸਹਿਰ ਵਿੱਚ ਜਗਾ ਜਗਾ ਸੰਗਤਾਂ ਵੱਲੋ ਜਗਾ ਜਗਾ ਲੰਗਰ ਲਗਾਉਣ ਦੇ ਨਾਲ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੇਵਕ ਜਥਾ [ਸਰੋਵਰ ਸੇਵਾਦਾਰ] ਵਲੋਂ ਵੀ ਤਖਤ ਸਾਹਿਬ ਵਿਖੇ ਬਰੈੱਡ, ਪਕੌੜਿਆਂ ਤੇ ਚਾਹ ਦਾ ਲੰਗਰ ਵੀ ਲਗਾਇਆ ਗਿਆ।
Published by:Ashish Sharma
First published: