• Home
 • »
 • News
 • »
 • punjab
 • »
 • PRAKASH PURB EVENT CAPT DEMANDS TO CENTER FOR SIKHS LIVING ABROAD

ਪ੍ਰਕਾਸ਼ ਪੁਰਬ ਸਮਾਗਮ: ਕੈਪਟਨ ਨੇ ਕੇਂਦਰ ਅੱਗੇ ਵਿਦੇਸ਼ ਵੱਸਦੇ ਸਿੱਖਾਂ ਲਈ ਰੱਖੀ ਇਹ ਮੰਗ

ਇਤਿਹਾਸਕ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਨੂੰ ਪ੍ਰਵਾਨਗੀ

ਪ੍ਰਕਾਸ਼ ਪੁਰਬ ਮੌਕੇ ਸਰਕਾਰ ਦਾ ਵੱਡਾ ਤੋਹਫਾ, ਪੂਰੇ ਪੰਜਾਬ ਅੰਦਰ ਚੱਲਣਗੀਆਂ ਮੁਫ਼ਤ ਬੱਸਾਂ

ਪ੍ਰਕਾਸ਼ ਪੁਰਬ ਮੌਕੇ ਸਰਕਾਰ ਦਾ ਵੱਡਾ ਤੋਹਫਾ, ਪੂਰੇ ਪੰਜਾਬ ਅੰਦਰ ਚੱਲਣਗੀਆਂ ਮੁਫ਼ਤ ਬੱਸਾਂ

 • Share this:
  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਨੂੰ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਉਣ ਲਈ ਪੰਜਾਬ ਸਰਕਾਰ ਨੇ ਤਿਆਰੀਆਂ ਖਿੱਚ ਲਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਵਿਦੇਸ਼ਾਂ 'ਚ ਪੰਜਾਬੀ ਵਸੋਂ ਵਾਲੇ ਮੁਲਕਾਂ ਤੋਂ ਅੰਮ੍ਰਿਤਸਰ ਲਈ ਹੋਰ ਉਡਾਨਾਂ ਸ਼ੁਰੂ ਕਰਨ ਦੀ ਵੀ ਮੰਗ ਕੀਤੀ।

  ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਪੱਤਰ ਲਿਖ ਕੇ ਏਅਰ ਇੰਡੀਆ ਵਰਗੀਆਂ ਕੌਮਾਂਤਰੀ ਏਅਰਲਾਈਨਾਂ ਨੂੰ ਅੰਮ੍ਰਿਤਸਰ ਲਈ ਹੋਰ ਵਿਸ਼ੇਸ਼ ਅੰਤਰਰਾਸ਼ਟਰੀ ਉਡਾਨਾਂ ਸ਼ੁਰੂ ਕਰਨ ਲਈ ਜ਼ੋਰ ਪਾਉਣ ਦੀ ਅਪੀਲ ਕੀਤੀ ਹੈ ਤਾਂ ਕਿ ਇਸ ਇਤਿਹਾਸਕ ਮੌਕੇ 'ਤੇ ਸੰਗਤਾਂ ਨੂੰ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ ਦੀ ਸਹੂਲਤ ਮਿਲ ਸਕੇ। ਆਪਣੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਗੁਰਪੁਰਬ ਸਮਾਗਮਾਂ ਦੌਰਾਨ ਇੰਗਲੈਂਡ, ਕੈਨੇਡਾ, ਅਮਰੀਕਾ, ਜਰਮਨੀ ਤੋਂ ਇਲਾਵਾ ਇਟਲੀ, ਅਸਟ੍ਰੇਲੀਆ ਅਤੇ ਨਿਊਜ਼ੀਲੈਂਡ ਵਰਗੇ ਮੁਲਕਾਂ ਤੋਂ ਹੋਰ ਉਡਾਨਾਂ ਸ਼ੁਰੂ ਕੀਤੀਆਂ ਜਾਣ ਜਿਸ ਨਾਲ ਦੁਨੀਆਂ ਭਰ ਤੋਂ ਸ਼ਰਧਾਲੂ ਪੰਜਾਬ ਆ ਕੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਨਤਮਸਤਕ ਹੋਣ ਤੋਂ ਇਲਾਵਾ ਹੋਰ ਧਾਰਮਿਕ ਅਸਥਾਨਾਂ ਦੇ ਵੀ ਦਰਸ਼ਨ ਕਰ ਸਕਣਗੇ।

  ਇਸੇ ਦੌਰਾਨ ਮੁੱਖ ਮੰਤਰੀ ਨੇ 1 ਤੋਂ 15 ਨਵੰਬਰ ਤੱਕ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਤੇ ਹੋਰ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਕਿ ਗੁਰਪੁਰਬ ਮਨਾਏ ਜਾਣ ਵਾਲੇ ਸਮੇਂ ਦੌਰਾਨ ਸੂਬਾ ਸਰਕਾਰ ਦੀ ਸਾਰੀ ਸਟੇਸ਼ਨਰੀ 'ਤੇ 550 ਸਾਲਾ ਪ੍ਰਕਾਸ਼ ਪੁਰਬ ਦਾ ਸਰਕਾਰੀ ਲੋਗੋ ਲਾਉਣ ਲਈ ਸਮੂਹ ਵਿਭਾਗਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਉੱਚ ਪੱਧਰੀ ਜਾਇਜ਼ਾ ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ 4 ਅਕਤੂਬਰ ਨੂੰ ਨਵੀਂ ਦਿੱਲੀ ਤੋਂ ਸੁਲਤਾਨਪੁਰ ਲੋਧੀ ਪਹਿਲੀ ਵਾਰ ਪਹੁੰਚਣ ਵਾਲੀ ਸਪੈਸ਼ਲ ਇੰਟਰਸਿਟੀ ਐਕਸਪ੍ਰੈਸ ਰੇਲ ਦਾ ਮੰਤਰੀਆਂ ਦੇ ਸਮੂਹ, ਸੰਸਦ ਮੈਂਬਰ ਅਤੇ ਦੋਆਬਾ ਇਲਾਕੇ ਦੇ ਵਿਧਾਇਕਾਂ ਵੱਲੋਂ ਸਾਂਝੇ ਤੌਰ 'ਤੇ ਸਵਾਗਤ ਕੀਤਾ ਜਾਵੇਗਾ।

  ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ 1 ਤੋਂ 3 ਨਵੰਬਰ ਨੂੰ ਡਿਜੀਟਲ ਮਿਊਜ਼ਿਅਮ ਖਿੱਚ ਦਾ ਕੇਂਦਰ ਹੋਵੇਗਾ ਅਤੇ ਇਸ ਦੇ ਨਾਲ ਸੁਲਤਾਨਪੁਰ ਲੋਧੀ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਵੀ ਕਰਵਾਏ ਜਾਣਗੇ। 4 ਨਵੰਬਰ ਦੀ ਸ਼ਾਮ ਨੂੰ ਸੁਲਤਾਨਪੁਰ ਲੋਧੀ ਵਿਖੇ ਮਲਟੀ ਮੀਡੀਆ, ਲਾਈਟ ਐਂਡ ਸਾਊਂਡ ਸ਼ੋਅ ਦਾ ਉਦਘਾਟਨ ਹੋਵੇਗਾ ਜਦਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪ੍ਰਦਰਸ਼ਨੀਆਂ ਤੋਂ ਇਲਾਵਾ ਦਸਤਕਾਰੀ ਨੁਮਾਇਸ਼ਾਂ ਦਾ ਉਦਘਾਟਨ 5 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਮੁੱਖ ਪੰਡਾਲ ਦੇ ਨੇੜੇ ਹੋਵੇਗਾ।
  First published: