ਸੰਸਦ ਮੈਂਬਰ ਪ੍ਰਨੀਤ ਕੌਰ ਕਰਤਾਰਪੁਰ ਸਾਹਿਬ ਨਤਮਸਤਕ, ਵੇਖੋ ਤਸਵੀਰਾਂ

News18 Punjabi | News18 Punjab
Updated: March 9, 2020, 5:57 PM IST
share image
ਸੰਸਦ ਮੈਂਬਰ ਪ੍ਰਨੀਤ ਕੌਰ ਕਰਤਾਰਪੁਰ ਸਾਹਿਬ ਨਤਮਸਤਕ, ਵੇਖੋ ਤਸਵੀਰਾਂ

  • Share this:
  • Facebook share img
  • Twitter share img
  • Linkedin share img
ਕੌਮਾਂਤਰੀ ਮਹਿਲਾ ਦਿਵਸ ਮੌਕੇ ਸੰਸਦ ਮੈਂਬਰ ਪ੍ਰਨੀਤ ਕੌਰ ਸਣੇ 125 ਔਰਤਾਂ ਦਾ ਜਥਾ ਡੇਰਾ ਬਾਬਾ ਨਾਨਕ -ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਇਆ।

ਸੰਸਥਾ ‘ਫਿੱਕੀ ਫਲੋਅ’ ਅੰਮ੍ਰਿਤਸਰ ਨੇ ਪਹਿਲਕਦਮੀ ਕਰਦਿਆਂ ਮਹਿਲਾ ਦਿਵਸ ਮੌਕੇ ਸਵਾ ਸੌ ਔਰਤਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ। ਇਸ ਦੌਰਾਨ ਸਥਾਨਕ ਵਿਧਾਇਕ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ।

ਬੀਬੀ ਪ੍ਰਨੀਤ ਕੌਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਨੇ ਔਰਤ ਨੂੰ ਬਹੁਤ ਵੱਡਾ ਰੁਤਬਾ ਦਿੱਤਾ ਹੈ ਜਿਸ ਸਦਕਾ ਅੱਜ ਸਭ ਨੂੰ ਤਾਕਤ ਅਤੇ ਮਾਣ ਸਤਿਕਾਰ ਮਿਲਿਆ ਹੈ।
ਇਸ ਲਈ ‘ਕੌਮਾਂਤਰੀ ਮਹਿਲਾ ਦਿਵਸ’ ਮੌਕੇ ਪਹਿਲੀ ਪਾਤਸ਼ਾਹੀ ਦਾ ਸ਼ੁਕਰਾਨਾ ਕਰਨ ਵਾਸਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਆਏ ਹਨ। ਸੰਸਦ ਮੈਂਬਰ ਨੇ ਕਿਹਾ ਕਿ ਉਹ ਕਾਂਗਰਸ, ਸੰਸਦ ਵਿੱਚ ਔਰਤਾਂ ਲਈ ਰਾਖਵਾਂਕਰਨ ਵਧਾਉਣ ਲਈ ਸੰਘਰਸ਼ ਕਰ ਰਹੇ ਹਨ ਅਤੇ ਸ਼ੁਰੂ ਤੋਂ ਹੀ ਕਾਂਗਰਸ ਨੇ ਔਰਤਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ।

Published by: Gurwinder Singh
First published: March 9, 2020, 5:57 PM IST
ਹੋਰ ਪੜ੍ਹੋ
ਅਗਲੀ ਖ਼ਬਰ