ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਡਿਜੀਟਲ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਭਾਰਤ ਨੂੰ ਅੱਗੇ ਰੱਖਣ ਵਿੱਚ ਪੰਜਾਬ ਦੀ ਵੱਖਰੀ ਪਛਾਣ ਹੈ। ''ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ'' ਨਾਲ ਪ੍ਰਧਾਨ ਮੰਤਰੀ ਮੋਦੀ ਨੇ ਵਰਚੂਅਲ ਰੈਲੀ ਦੀ ਸ਼ੁਰੂਆਤ ਕੀਤੀ ।
ਇਸ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ ਸਿੱਖ ਪਰੰਪਰਾ ਨਾਲ ਹਮੇਸ਼ਾ ਖੜ੍ਹੀ ਹੈ। ਦੇਸ਼ ਨੂੰ ਸਭ ਤੋਂ ਅੱਗੇ ਰੱਖਣਾ ਇਹ ਹੀ ਪੰਜਾਬ ਦੀ ਪਛਾਣ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਜਪਾ ਨੇ ਹੀ ਕਰਤਾਰਪੁਰ ਦੀ ਰਾਹਦਾਰੀ ਖੋਲ੍ਹੀ ਹੈ। ਅਸੀਂ ਪਰੰਪਰਾ ਨੂੰ ਵਧਾਉਣ ਲਈ ਕੰਮ ਕੀਤਾ।
ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਬਣਨ 'ਤੇ ਸਰਹੱਦ ਤੋਂ ਪਾਰ ਆ ਰਹੇ ਨਸ਼ਾ, ਹਥਿਆਰ ਨੂੰ ਰੋਕਾਂਗੇ। ਸਾਡਾ ਟੀਚਾ ਨਵਾਂ ਪੰਜਾਬ ਸਿਰਜਣਾ ਹੈ। ਦੱਸ ਦਈਏ ਕਿ ਇਹ ਵਰਚੂਅਲ ਰੈਲੀ ਲੁਧਿਆਣਾ ਤੇ ਫ਼ਤਹਿਗੜ੍ਹ ਸਾਹਿਬ 'ਚ 'ਚ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਕਰਤਾਰਪੁਰ ਸਾਹਿਬ ਨੂੰ ਭਾਰਤ ’ਚ ਨਹੀਂ ਰੱਖ ਸਕੀ। ਭਾਜਪਾ ਤੇ ਐੱਨਡੀਏ ਦਾ ਉਦੇਸ਼ ਨਵਾਂ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਹੱਦੀ ਖੇਤਰ ਵਿਕਾਸ ਅਥਾਰਟੀ ਬਣਾਈ ਜਾਵੇਗੀ।
ਪ੍ਰਧਾਨ ਮੰਤਰੀ ਮੋਦੀ ਨੇ ਵਰਚੂਅਲ ਰੈਲੀ ਦੌਰਾਨ 'ਆਪ' ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਇਨ੍ਹਾਂ ਦੋਨਾਂ ਨੇ ਪੰਜਾਬ ਦਾ ਭਲਾ ਨਹੀਂ ਕੀਤਾ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਜਲਦ ਪੰਜਾਬ ਆਉਣਗੇ।
ਮੋਦੀ ਦੇ ਸੰਕਲਪ
ਪੰਜਾਬ 'ਚ ਹਰ ਗਰੀਬ ਨੂੰ ਪੱਕਾ ਘਰ ਦੇਵਾਂਗੇ
ਸਰਹੱਦ ਪਾਰ ਨਸ਼ੀਲੇ ਪਦਾਰਥ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਾਂਗੇ
ਸਾਡਾ ਸੰਕਲਪ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ
ਐੱਨ. ਡੀ. ਏ. ਕੋਲ ਨਵਾਂ ਪੰਜਾਬ ਦਾ ਵਿਜ਼ਨ ਹੈ
ਸਾਡਾ ਟੀਚਾ ਪੰਜਾਬ ਨੂੰ ਮਜ਼ਬੂਤ ਕਰਨਾ ਹੈ
ਅੱਜ ਪੰਜਾਬ ਨੂੰ ਆਧੁਨਿਕਤਾ ਦੀ ਜ਼ਰੂਰਤ ਹੈ, ਇਹ ਕੰਮ ਕਾਂਗਰਸ ਦੇ ਵੱਸ 'ਚ ਨਹੀਂ ਹਨ
ਪੰਜਾਬ ਨੂੰ ਅੱਜ ਕੋਰੇ ਵਾਅਦੇ ਨਹੀਂ ਚਾਹੀਦੇ, ਐੱਨ. ਡੀ. ਏ. ਸਰਕਾਰ ਦੀਆਂ ਇਮਾਨਦਾਰ ਕੋਸ਼ਿਸ਼ਾਂ ਚਾਹੀਦੀਆਂ ਹਨ
ਅਸੀਂ ਸੰਕਲਪ ਲਿਆ ਹੈ ਕਿ ਪੰਜਾਬ ਦੇ ਵਿਕਾਸ ਲਈ ਅਗਲੇ 5 ਸਾਲ 'ਚ ਸਿਰਫ਼ ਇਨਫਰਾਸਟਕਚ 'ਤੇ 1 ਹਜ਼ਾਰ ਕਰੋੜ ਰੁਪਏ ਖ਼ਰਚੇ ਜਾਣਗੇ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Modi, Modi 2.0, Modi government, Narendra modi, Punjab Assembly election 2022, Punjab Assembly Polls 2022