Home /News /punjab /

Punjab Election 2022: ਪੰਜਾਬ ਦਾ ਮੇਰੇ ਸਿਰ ਕਰਜ਼ ਹੈ, ਮੈਂ ਇਹ ਚੁਕਾਉਣਾ ਚਾਹੁੰਦਾ ਹਾਂ, ਮੌਕਾ ਦਿਓ: ਮੋਦੀ

Punjab Election 2022: ਪੰਜਾਬ ਦਾ ਮੇਰੇ ਸਿਰ ਕਰਜ਼ ਹੈ, ਮੈਂ ਇਹ ਚੁਕਾਉਣਾ ਚਾਹੁੰਦਾ ਹਾਂ, ਮੌਕਾ ਦਿਓ: ਮੋਦੀ

ਪੰਜਾਬ ਦਾ ਮੇਰੇ ਸਿਰ ਕਰਜ਼ ਹੈ, ਮੈਂ ਇਹ ਚੁਕਾਉਣਾ ਚਾਹੁੰਦਾ ਹਾਂ, ਮੌਕਾ ਦਿਓ: ਮੋਦੀ

ਪੰਜਾਬ ਦਾ ਮੇਰੇ ਸਿਰ ਕਰਜ਼ ਹੈ, ਮੈਂ ਇਹ ਚੁਕਾਉਣਾ ਚਾਹੁੰਦਾ ਹਾਂ, ਮੌਕਾ ਦਿਓ: ਮੋਦੀ

ਉਨ੍ਹਾਂ ਨੇ ਅਕਾਲੀ ਦਲ ਨੂੰ ਵੀ ਨਿਸ਼ਾਨੇ 'ਤੇ ਲਿਆ ਅਤੇ ਕਿਹਾ ਕਿ ਭਾਜਪਾ ਨੂੰ ਉੱਪ ਮੁੱਖ ਮੰਤਰੀ ਦਾ ਅਹੁਦਾ ਮਿਲਣਾ ਚਾਹੀਦਾ ਸੀ ਪਰ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਪੁੱਤਰ ਨੂੰ ਤਰਜੀਹ ਦਿੱਤੀ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਅਹੁਦੇ ਲਈ ਮਨੋਰੰਜਨ ਕਾਲੀਆ ਕਾਬਲ ਸਨ।

 • Share this:

  ਜਲੰਧਰ ਪਹੁੰਚੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਐੱਨ.ਡੀ.ਏ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਨਵਾਂ ਪੰਜਾਬ ਬਣਾਵਾਂਗੇ ਤੇ ਇੱਥੇ ਮਾਫੀਆ ਰਾਜ ਖ਼ਤਮ ਕਰਾਂਗੇ । ਇਸ ਮੌਕੇ ਉਨ੍ਹਾਂ ਨੇ ਨਾਅਰਾ ਦਿੱਤਾ " ਨਵਾਂ ਪੰਜਾਬ ਨਵੀਂ ਟੀਮ ਦੇ ਨਾਲ ''।

  ਉਨ੍ਹਾਂ ਕਿਹਾ ਕਿ ਪੰਜਾਬ ਦਾ ਮੇਰੇ ਸਿਰ ਕਰਜ਼ ਹੈ, ਮੈਂ ਇਹ ਚੁਕਾਉਣਾ ਚਾਹੁੰਦਾ ਹਾਂ, ਮੌਕਾ ਦਿਓ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਲੜ ਲੱਗ ਰਹੇ ਨੌਜਵਾਨਾਂ ਨੂੰ ਬਚਾਉਣਾ ਜ਼ਰੂਰੀ ਹੈ।

  ਮੋਦੀ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੂਬੇ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਜਰੂਰੀ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਨਵੇਂ ਪੰਜਾਬ ਵਿਚ ਸਾਰਿਆਂ ਨੂੰ ਬਣਦਾ ਮਾਨ - ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਨੇ ਵਿਰੋਧੀਆਂ 'ਤੇ ਤਨਜ਼ ਸਾਧਦੇ ਹੋਏ ਕਿਹਾ ਕਿ ਇਹ ਉਹ ਹੀ ਲੋਕ ਹਨ ਜੋ ਭਾਰਤੀ ਸੈਨਾ ਨੂੰ ਬਦਨਾਮ ਕਰਦੇ ਹਨ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਸਾਡੀ ਪਾਰਟੀ ਗੁਰੂਆਂ ਦੇ ਦਿਖਾਏ ਮਾਰਗ 'ਤੇ ਚੱਲ ਰਹੀ ਹੈ।

  ਉਨ੍ਹਾਂ ਕਿਹਾ ਕਿ ਕੁਰਸੀ ਬਚਾਉਣ ਵਾਲੇ ਲੋਕ ਪੰਜਾਬ ਦਾ ਵਿਕਾਸ ਨਹੀਂ ਕਰ ਸਕਦੇ। ਕਾਂਗਰਸ ਨੇ ਕੈਪਟਨ ਨੂੰ ਹਟਾਇਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਦੀਆਂ ਸਰਕਾਰਾਂ ਰਿਮੋਟ ਕੰਟਰੋਲ ਨਾਲ ਚਲਦੀਆਂ ਹਨ ਅਤੇ ਇਹ ਪੰਜਾਬ ਲਈ ਕੰਮ ਨਹੀਂ ਕਰ ਸਕਦੀਆਂ।

  ਇਸ ਮੌਕੇ ਉਨ੍ਹਾਂ ਨੇ ਅਕਾਲੀ ਦਲ ਨੂੰ ਵੀ ਨਿਸ਼ਾਨੇ 'ਤੇ ਲਿਆ ਅਤੇ ਕਿਹਾ ਕਿ ਭਾਜਪਾ ਨੂੰ ਉੱਪ ਮੁੱਖ ਮੰਤਰੀ ਦਾ ਅਹੁਦਾ ਮਿਲਣਾ ਚਾਹੀਦਾ ਸੀ ਪਰ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਪੁੱਤਰ ਨੂੰ ਤਰਜੀਹ ਦਿੱਤੀ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਅਹੁਦੇ ਲਈ ਮਨੋਰੰਜਨ ਕਾਲੀਆ ਕਾਬਲ ਸਨ।

  ਉਨ੍ਹਾਂ ਕਿਹਾ ਕਿ ਮੈਂ ਅੱਜ ਆਪਣੇ ਕਈ ਪੁਰਾਣੇ ਸਾਥੀਆਂ ਨੂੰ ਇੱਥੇ ਵੇਖਿਆ ਹੈ ਤੇ ਮੈਂ ਅੱਜ ਖੁਸ਼ ਮਹਿਸੂਸ ਕਰ ਰਿਹਾ ਹਾਂ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਮੈਂ ਸ੍ਰੀ ਦੇਵੀ ਤਲਾਬ ਮੰਦਰ ਵੀ ਨਤਮਸਤਕ ਹੋਣਾ ਸੀ ਪਰ ਇਥੋਂ ਦੀ ਸਰਕਾਰ ਨੇ ਪ੍ਰਬੰਧ ਕਰਨ ਤੋਂ ਮਨਾ ਕਰ ਦਿੱਤਾ।

  Published by:Gurwinder Singh
  First published:

  Tags: 2022, Assembly Elections 2022, Modi, Modi 2.0, Modi government, Narendra modi, Punjab Assembly election 2022, Punjab Election 2022