ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦਾ ਦੌਰਾ ਕਰਨ ਆ ਰਹੇ ਹਨ ਇਸ ਦੌਰੇ ਦੌਰਾਨ ਉਹ ਨੂੰ ਡੇਰਾ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਸੂਬੇ ਭਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨ ਆਗੂਆਂ ਦੇ ਧਰਨੇ ਦੇ ਮੱਦੇਨਜ਼ਰ ਡੇਰਾ ਬਿਆਸ ਅਤੇ ਇਸ ਦੇ ਆਸੇ-ਪਾਸੇ ਦੇ ਇਲਾਕਿਆਂ ਵਿੱਚ ਵੁੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਪਿਛਲੀ ਵਾਰ ਦੀ ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਅਣਗਹਿਲੀ ਨੂੰ ਲੈ ਸ਼ੱਕ ਦੇ ਘੇਰੇ ਵਿੱਚ ਆ ਗਈ ਸੀ। ਇਸ ਲਈ ਇਸ ਵਾਰ ਉਨ੍ਹਾਂ ਦੀ ਸੁਰੱਖਿਆ ਵਿਚ ਕੋਈ ਢਿੱਲ ਨਹੀਂ ਕੀਤੀ ਜਾ ਰਹੀ। ਡੇਰਾ ਬਿਆਸ ਅਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਦੇ ਸੁੰਦਰਨਗਰ ਅਤੇ ਸੋਲਨ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।
ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਦੇ ਕੀਤੇ ਗਏ ਪੁਖਤਾ ਪ੍ਰਬੰਧ
ਤੁਹਾਨੂੰ ਦਸ ਦਈਏ ਕਿ ਪ੍ਰਧਾਨ ਮੰਤਰ ਨਰਿੰਦਰ ਮੋਦੀ ਦੀ ਸੁਰੱਖਿਆ ਲਈ ਅਗਾਊਂ ਦਸਤਾ ਪਹਿਲਾਂ ਤੋਂ ਹੀ ਜਲੰਧਰ ਪਹੁੰਚ ਚੁੱਕਾ ਹੈ।ਇਸ ਤੋ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਨੂੰ ਦੇਖਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੁਰੱਖਿਆ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਡੀਜੀਪੀ ਗੌਰਵ ਯਾਦਵ ਨੇ ਆਈਜੀ ਬਾਰਡਰ ਰੇਂਜ ਨੂੰ ਸੁਰੱਖਿਆ ਸਬੰਧੀ ਹੁਕਮ ਵੀ ਜਾਰੀ ਕੀਤੇ ਹਨ।
ਅੱਜ ਕਿਸਾਨ ਪ੍ਰਧਾਨ ਮੰਤਰੀ ਮੋਦੀ ਦਾ ਫੂਕਣਗੇ ਪੁਤਲਾ
ਇੱਕ ਪਾਸੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦਾ ਦੌਰਾ ਕਰਨ ਆ ਰਹੇ ਹਨ ਤਾਂ ਦੂਜੇ ਪਾਸੇ ਕਿਸਾਨ ਆਗੂਆਂ ਨੇ ਪੀਐਮ ਮੋਦੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੁੱਕਰਵਾਰ ਨੂੰ ਜਾਰੀ ਕੀਤੀ ਇੱਕ ਵੀਡੀਓ ਵਿੱਚ ਕਿਹਾ ਸੀ ਕਿ ਗੋਲਡਨ ਗੇਟ ਸਮੇਤ ਕਈ ਥਾਵਾਂ ’ਤੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dera Beas, Himachal Election, Narendra modi, Punjab