ਰੂਪਨਗਰ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਹੁਣ ਤੱਕ 10314 ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਏਜੰਸੀਆਂ ਵੱਲੋਂ 13014 ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਪਰ ਇਸ ਦੇ ਨਾਲ ਹੀ ਇਸ ਵਾਰ ਅਨਾਜ ਮੰਡੀਆਂ ਵਿੱਚ ਕਣਕ ਦੀ ਨਿੱਜੀ ਖਰੀਦ ਨੇ ਵੀ ਰਿਕਾਰਡ ਤੋੜ ਦਿੱਤੇ ਹਨ।
ਜ਼ਿਲ੍ਹਾ ਰੂਪਨਗਰ ਦੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਤੋਂ ਇਲਾਵਾ ਰੂਪਨਗਰ ਮੰਡੀ ਵਿੱਚ ਆੜ੍ਹਤੀ ਨਿਰਮਲ ਸਿੰਘ ਅਤੇ ਸਵਤੰਤਰ ਪਾਲ ਨੇ ਦੱਸਿਆ ਕਿ ਇਸ ਵਾਰ 30 ਤੋਂ 40 ਫ਼ੀਸਦੀ ਪ੍ਰਾਈਵੇਟ ਖ਼ਰੀਦ ਹੋ ਰਹੀ ਹੈ ਕਿਉਂਕਿ ਇਸ ਵਾਰ ਇੱਕ ਤਾਂ ਕਣਕ ਦੀ ਝਾੜ ਘਟੀ ਹੈ, ਦੂਜਾ ਪਾਸੇ ਪਿਛਲੇ ਦਿਨੀਂ ਯੂ.ਪੀ. ਬਿਹਾਰ ਤੋਂ ਆਈ ਕਣਕ ਦੀ ਨਿੱਜੀ ਖਰੀਦ 'ਤੇ ਰੋਕ ਲਗਾਉਣ ਦੇ ਨਾਲ-ਨਾਲ ਰੂਸ-ਯੂਕਰੇਨ ਜੰਗ ਤੋਂ ਬਾਅਦ ਅੰਤਰਰਾਸ਼ਟਰੀ ਪੱਧਰ 'ਤੇ ਕਣਕ ਦੀ ਵਧੀ ਮੰਗ ਪ੍ਰਾਈਵੇਟ ਏਜੰਸੀਆਂ ਨੂੰ ਆਕਰਸ਼ਿਤ ਕਰ ਰਹੀ ਹੈ।
ਕਿਸਾਨਾਂ ਵੱਲੋਂ ਨਿੱਜੀ ਖਰੀਦ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਮੰਡੀਆਂ ਵਿੱਚ ਫਸਲ ਵੇਚਣ ਲਈ ਆਏ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਨਿੱਜੀ ਖਰੀਦ ਇਸੇ ਤਰ੍ਹਾਂ ਜਾਰੀ ਰਹੀ ਤਾਂ ਸਰਕਾਰੀ ਮੰਡੀਆਂ ਤਬਾਹ ਹੋ ਜਾਣਗੀਆਂ, ਜਿਸ ਦਾ ਕਿਸਾਨ ਪਹਿਲਾਂ ਹੀ ਸ਼ੱਕ ਕਰਦਾ ਆ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Procurement, Roper, Wheat