Home /News /punjab /

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਖਾਲਿਸਤਾਨੀ ਸਮਰਥਕਾਂ ਨੇ ਕੀਤੀ ਨਾਹਰੇਬਾਜ਼ੀ

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਖਾਲਿਸਤਾਨੀ ਸਮਰਥਕਾਂ ਨੇ ਕੀਤੀ ਨਾਹਰੇਬਾਜ਼ੀ

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਖਾਲਿਸਤਾਨੀ ਸਮਰਥਕਾਂ ਨੇ ਕੀਤੀ ਨਾਹਰੇਬਾਜ਼ੀ

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਖਾਲਿਸਤਾਨੀ ਸਮਰਥਕਾਂ ਨੇ ਕੀਤੀ ਨਾਹਰੇਬਾਜ਼ੀ

ਸ਼੍ਰੋਮਣੀ ਅਕਾਲੀ ਦਲ-ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਬੇਟੇ ਇਮਾਨ ਸਿੰਘ ਮਾਨ ਦੀ ਅਗਵਾਈ ਵਿੱਚ ਲਗਭਗ 100 ਕਾਰਕੁਨਾਂ ਨੇ ਨਾਅਰੇਬਾਜ਼ੀ ਕੀਤੀ।

 • Share this:

  ਸ੍ਰੀ ਦਰਬਾਰ ਕੰਪਲੈਕਸ ਵਿਚ ਸਾਕਾ ਨੀਲਾ ਤਾਰਾ ਦੀ 36 ਵੀਂ ਵਰ੍ਹੇਗੰਢ ਮੌਕੇ ਸ਼ਨੀਵਾਰ ਨੂੰ ਸਿੱਖ ਕੱਟੜਪੰਥੀਆਂ ਨੇ ਖਾਲਿਸਤਾਨ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ। ਸ਼੍ਰੋਮਣੀ ਅਕਾਲੀ ਦਲ-ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਬੇਟੇ ਇਮਾਨ ਸਿੰਘ ਮਾਨ ਦੀ ਅਗਵਾਈ ਵਿੱਚ ਲਗਭਗ 100 ਕਾਰਕੁਨਾਂ ਨੇ ਨਾਅਰੇਬਾਜ਼ੀ ਕੀਤੀ।

  ਇਸ ਮੌਕੇ ਮਾਨ ਦੀ ਅਗਵਾਈ ਵਾਲੇ ਇਕ ਗਰੁੱਪ ਨੇ ਅਕਾਲ ਤਖ਼ਤ ਦੇ ਸਮਾਨਤਰ ਜਥੇਦਾਰ ਧਿਆਨ ਸਿੰਘ ਮੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਦਾਖਲ ਹੋ ਕੇ ਇਕੱਠ ਨੂੰ ਸੰਬੋਧਨ ਕੀਤਾ। ਸਿੱਖ ਕੱਟੜਪੰਥੀ ਸਮੂਹ ਦਮਦਮੀ ਟਕਸਾਲ ਦੇ ਮੈਂਬਰਾਂ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਅਧਿਕਾਰੀਆਂ ਨਾਲ ਮਿਲ ਕੇ, 1984 ਵਿਚ ਭਾਰੀ ਹਥਿਆਰਬੰਦ ਅੱਤਵਾਦੀਆਂ ਖਿਲਾਫ ਸਾਕਾ ਨੀਲਾ ਤਾਰਾ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ।

  ਇਨ੍ਹਾਂ ਪਰਿਵਾਰਾਂ ਦਾ ਸਨਮਾਨ ਕਰਨ ਲਈ ਅਕਾਲ ਤਖਤ ਵੱਲੋਂ ਮੁੱਖ ਸਮਾਗਮ ਕੀਤਾ ਗਿਆ ਸੀ। ਇਸ ਇਕੱਠ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸਿੱਖ ਜਗਤ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਨੂੰ ਲੈ ਕੇ ਵਧਾਈਆ ਦਿੱਤੀਆਂ, ਉਥੇ ਹੀ 6 ਜੂਨ ਨੂੰ  ਸਾਕਾ ਨੀਲਾ ਤਾਰਾ ਨੂੰ ਲੈ ਕੇ ਦੁੱਖ ਪ੍ਰਗਟ ਕੀਤਾ। ਇਸ ਮੌਕੇ ਜਥੇਦਾਰ ਨੇ ਕਿਹਾ ਕਿ  6 ਜੂਨ 1984 ਨੂੰ ਭਾਰਤੀ ਹਕੂਮਤ ਨੇ ਦਰਬਾਰ ਸਾਹਿਬ ਉਤੇ ਹਮਲਾ ਕੀਤਾ। ਇਹ ਹਮਲਾ ਸਿੱਖ ਮਾਨਸਿਕਤਾ ਉਤੇ ਕੀਤਾ ਗਿਆ ਹੈ।

  ਪੁਲਿਸ ਨੂੰ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ 'ਤੇ ਭਾਰੀ ਬੈਰੀਕੇਡਿੰਗ ਕਰਨੀ ਪਈ। ਕੋਰੋਨਾਵਾਇਰਸ ਮਹਾਂਮਾਰੀ ਕਾਰਨ ਦਾਖਲੇ 'ਤੇ ਪਾਬੰਦੀ ਲੱਗਣ ਕਾਰਨ 1000 ਤੋਂ ਜ਼ਿਆਦਾ ਲੋਕ ਧਾਰਮਿਕ ਸਥਾਨ 'ਤੇ ਇਕੱਠੇ ਨਹੀਂ ਹੋ ਸਕੇ। ਇਸ ਤੋਂ ਪਹਿਲਾਂ ਦਿਨ ਦੀ ਸ਼ੁਰੂਆਤ ਵਿਚ ਪੁਲਿਸ ਫੋਰਸ ਅਤੇ ਮਾਨ ਦੀ ਅਗਵਾਈ ਵਾਲੀ ਟੀਮ ਵਿਚ ਝੜਪ ਹੋਈ ਜਦੋਂ ਉਸ ਨੂੰ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਸਮੇਂ ਦੌਰਾਨ ਮਾਨ ਦੀ ਲੱਤ ਨੂੰ ਵੀ ਸੱਟ ਲੱਗੀ। ਇਸ ਤੋਂ ਥੋੜ੍ਹੀ ਦੇਰ ਬਾਅਦ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਉਹਨਾਂ ਦੇ ਦਖਲ ਨਾਲ ਸਮੂਹ ਨੂੰ ਐਂਟਰੀ ਦਿੱਤੀ ਗਈ।

  Published by:Ashish Sharma
  First published:

  Tags: Amritsar, Anniversary, Operation Blue Star