Home /News /punjab /

ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲੀ ਆਗੂਆਂ ਨੂੰ ਸੱਤਾ ਦੀ ਲਾਲਸਾ ਛੱਡ, ਸਿੱਖੀ ਦੇ ਪ੍ਰਚਾਰ ਦਾ ਝੰਡਾ ਬੁਲੰਦ ਕਰਨ ਦੀ ਨਸੀਹਤ ਬਿਲਕੁਲ ਸਹੀ : ਪ੍ਰੋ. ਚੰਦੂਮਾਜਰਾ

ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲੀ ਆਗੂਆਂ ਨੂੰ ਸੱਤਾ ਦੀ ਲਾਲਸਾ ਛੱਡ, ਸਿੱਖੀ ਦੇ ਪ੍ਰਚਾਰ ਦਾ ਝੰਡਾ ਬੁਲੰਦ ਕਰਨ ਦੀ ਨਸੀਹਤ ਬਿਲਕੁਲ ਸਹੀ : ਪ੍ਰੋ. ਚੰਦੂਮਾਜਰਾ

ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲੀ ਆਗੂਆਂ ਨੂੰ ਸੱਤਾ ਦੀ ਲਾਲਸਾ ਛੱਡ, ਸਿੱਖੀ ਦੇ ਪ੍ਰਚਾਰ ਦਾ ਝੰਡਾ ਬੁਲੰਦ ਕਰਨ ਦੀ ਨਸੀਹਤ ਬਿਲਕੁਲ ਸਹੀ : ਪ੍ਰੋ. ਚੰਦੂਮਾਜਰਾ (ਫਾਈਲ ਫੋਟੋ)

ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲੀ ਆਗੂਆਂ ਨੂੰ ਸੱਤਾ ਦੀ ਲਾਲਸਾ ਛੱਡ, ਸਿੱਖੀ ਦੇ ਪ੍ਰਚਾਰ ਦਾ ਝੰਡਾ ਬੁਲੰਦ ਕਰਨ ਦੀ ਨਸੀਹਤ ਬਿਲਕੁਲ ਸਹੀ : ਪ੍ਰੋ. ਚੰਦੂਮਾਜਰਾ (ਫਾਈਲ ਫੋਟੋ)

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਉਸ ਬਿਆਨ ਦਾ ਸਵਾਗਤ ਕੀਤਾ ਹੈ ਜਿਸ ਵਿਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਨਸੀਹਤ ਕੀਤੀ ਹੈ ਕਿ ਉਹ ਜਥੇਬੰਦੀ ਦਾ ਵਜੂਦ ਬਚਾਉਣ ਦੇ ਲਈ ਸੱਤਾ ਪ੍ਰਾਪਤੀ ਨੂੰ ਛੱਡ ਕੇ ਪੰਥ ਦੇ ਭਲੇ ਅਤੇ ਸਿੱਖੀ ਦੇ ਪ੍ਰਚਾਰ ਦਾ ਝੰਡਾ ਬੁਲੰਦ ਕਰਨ।

ਹੋਰ ਪੜ੍ਹੋ ...
 • Share this:
  ਮਨੋਜ ਸ਼ਰਮਾ

  ਪਟਿਆਲਾ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਉਸ ਬਿਆਨ ਦਾ ਸਵਾਗਤ ਕੀਤਾ ਹੈ ਜਿਸ ਵਿਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਨਸੀਹਤ ਕੀਤੀ ਹੈ ਕਿ ਉਹ ਜਥੇਬੰਦੀ ਦਾ ਵਜੂਦ ਬਚਾਉਣ ਦੇ ਲਈ ਸੱਤਾ ਪ੍ਰਾਪਤੀ ਨੂੰ ਛੱਡ ਕੇ ਪੰਥ ਦੇ ਭਲੇ ਅਤੇ ਸਿੱਖੀ ਦੇ ਪ੍ਰਚਾਰ ਦਾ ਝੰਡਾ ਬੁਲੰਦ ਕਰਨ।

  ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ 1922 ਦੌਰਾਨ ਗੁਰਦੁਆਰਾ ਸੁਧਾਰ ਲਹਿਰ ਦੇ ਤਹਿਤ ਲਗਾਏ ਗਏ ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਸਬੰਧੀ ਸਮਾਰੋਹ ਦੌਰਾਨ ਅਕਾਲੀ ਨੇਤਾਵਾਂ ਨੂੰ ਇਹ ਨਸੀਹਤ ਦਿੱਤੀ ਸੀ। ਬੀਤੇ ਦਿਨੀਂ ਕੁੱਝ ਅਕਾਲੀ ਨੇਤਾਵਾਂ ਵਲੋਂ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੇ ਜਾਣ ਬਾਰੇ ਮੀਡੀਆ ਵਲੋਂ ਉਨ੍ਹਾਂ ਨੂੰ ਬਾਗੀ ਪ੍ਰਚਾਰ ਕਰਨ ਤੇ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਖ਼ਤ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਸਾਰੇ ਅਕਾਲੀ ਇਕ ਅਕਾਲੀ ਦਲ ਦੇ ਹੀ ਨੇਤਾ ਦੇ ਘਰ ਇਕੱਠੇ ਹੋ ਕੇ ਅਕਾਲੀ ਦਲ ਦੀ ਬਿਹਤਰੀ ਲਈ ਹੀ ਗੱਲਬਾਤ ਕਰ ਰਹੇ ਸਨ  । ਉਨ੍ਹਾਂ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਭਵਿੱਖ ਵਿਚ ਅਜਿਹੀਆਂ ਖਬਰਾਂ ਤੋਂ ਉਹ ਗੁਰੇਜ਼ ਕਰਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਨੁਸ਼ਾਸਨੀ ਕਮੇਟੀ ਬਣਾਏ ਜਾਣ ਤੇ ਟਿੱਪਣੀ ਕਰਦਿਆਂ ਉਨਾਂ ਨੇ ਕਿਹਾ ਕਿ ਇਹ ਕਮੇਟੀ ਉਨ੍ਹਾਂ ਦੀ ਮੀਟਿੰਗ ਤੋਂ ਪਹਿਲਾਂ ਹੀ ਪਾਈਪ ਲਾਈਨ ਵਿਚ ਸੀ।  ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਤੋਂ ਸੰਘੀ ਢਾਂਚੇ ਨੂੰ ਬਚਾਉਣ ਲਈ ਤੇ ਰਾਜਾਂ ਨੂੰ ਵੱਧ ਤਾਕਤਾਂ ਤੇ ਅਧਿਕਾਰ ਦੇਣ ਦੀ ਵਕਾਤਲ ਕਰਦਾ ਆਇਆ ਹੈ। ਹੁਣ ਵੀ ਅਕਾਲੀ ਦਲ ਪੰਜਾਬ ਦੇ ਹਿੱਤਾਂ ਦੀ ਲੜਾਈ ਲੜੇਗਾ ਕਿਉਂਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਲੋਂ ਨਾ ਤਾਂ ਬੀ. ਵੀ. ਐਮ. ਬੀ. ਵਿਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਨੂੰ ਬਚਾਉਣ ਲਈ ਕੋਈ ਯਤਨ ਕੀਤਾ ਗਿਆ ਨਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਬਚਾਉਣ ਲਈ ਕੋਈ ਯਤਨ ਕੀਤਾ ਗਿਆ ਨਾ ਹੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਬਣਾਏ ਗਏ ਯੂ. ਟੀ. ਕੇਡਰ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਦੋਨਾਂ ਪਾਰਟੀਆਂ ਵਲੋਂ ਕੋਈ ਅਜਿਹਾ ਪੰਜਾਬ ਦੇ ਹਿੱਤਾਂ ਨੂੰ ਬਚਾਉਣ ਦੀ ਗੱਲ ਨਹੀਂ ਕੀਤੀ ਜਾ ਰਹੀ ਤਾਂ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਹਿੱਤਾਂ ’ਤੇ ਠੋਕ ਕੇ ਪਹਿਰਾ ਦਵੇਗਾ ਅਤੇ ਕੇਂਦਰ ਸਰਕਾਰ ਦੇ ਖਿਲਾਫ ਡਟ ਕੇ ਲੜਾਈ ਲੜੇਗਾ।
  Published by:Ashish Sharma
  First published:

  Tags: Giani harpreet singh, Prem Singh Chandumajra, Shiromani Akali Dal

  ਅਗਲੀ ਖਬਰ