Home /News /punjab /

ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਭਾਜਪਾ 'ਚ ਕੀਤੀ ਸ਼ਮੂਲੀਅਤ, ਬੋਲੇ; ਮੋਦੀ ਹੀ ਸਿੱਖ ਹਿਤੈਸ਼ੀ

ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਭਾਜਪਾ 'ਚ ਕੀਤੀ ਸ਼ਮੂਲੀਅਤ, ਬੋਲੇ; ਮੋਦੀ ਹੀ ਸਿੱਖ ਹਿਤੈਸ਼ੀ

Punjab Election 2022: ਪੰਜਾਬ ਭਾਜਪਾ (Punjab BJP) ਇੰਚਾਰਜ ਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਅਤੇ ਸੋਮ ਪ੍ਰਕਾਸ਼ ਦੀ ਮੌਜੂਦਗੀ 'ਚ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) (Sikh Students Federation M) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪ੍ਰੋ: ਸਰਚਾਂਦ ਸਿੰਘ ਖ਼ਿਆਲਾ (Sarchand Singh Khiala) ਬੁੱਧਵਾਰ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।

ਹੋਰ ਪੜ੍ਹੋ ...
  • Share this:

ਅੰਮ੍ਰਿਤਸਰ: Punjab Election 2022: ਪੰਜਾਬ ਭਾਜਪਾ (Punjab BJP) ਇੰਚਾਰਜ ਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਅਤੇ ਸੋਮ ਪ੍ਰਕਾਸ਼ ਦੀ ਮੌਜੂਦਗੀ 'ਚ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) (Sikh Students Federation M) ਦੇ ਸਾਬਕਾ ਕਾਰਜਕਾਰੀ ਪ੍ਰਧਾਨ ਪ੍ਰੋ: ਸਰਚਾਂਦ ਸਿੰਘ ਖ਼ਿਆਲਾ (Sarchand Singh Khiala) ਬੁੱਧਵਾਰ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਉਹ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਇੱਕ ਲੰਮਾ ਅਰਸਾ ਕੰਮ ਕਰਨ ਤੋਂ ਇਲਾਵਾ ਦਮਦਮੀ ਟਕਸਾਲ ਨਾਲ ਜੁੜੇ ਰਹੇ ਹਨ। ਉਹ ਸਿੱਖ ਪੰਥ ਅਤੇ ਪੰਜਾਬ ਦੇ ਮਾਮਲਿਆਂ ਪ੍ਰਤੀ ਸਮਝ ਰੱਖਣ ਵਾਲੇ ਚਿੰਤਕਾਂ ’ਚੋਂ ਇਕ ਹਨ।

ਜਲੰਧਰ ਵਿਖੇ ਇਸ ਸਮਾਗਮ ਦੌਰਾਨ ਪ੍ਰੋ: ਸਰਚਾਂਦ ਸਿੰਘ ਖ਼ਿਆਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀ ਸਿੱਖਾਂ ਦੀ ਨਬਜ਼ ਨੂੰ ਪਛਾਣਿਆ, ਸਿੱਖ ਕੌਮ ਪ੍ਰਤੀ ਗੰਭੀਰਤਾ ਦਿਖਾ ਕੇ ਅਨੇਕਾਂ ਕਾਰਜ ਕਰਦਿਆਂ ਸਿੱਖ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ਸਿੱਖ ਭਾਈਚਾਰੇ ਪ੍ਰਤੀ ਉਨ੍ਹਾਂ ਦੀ ਚੰਗੀ ਪਹੁੰਚ ਅਪਣਾਉਣ ਨੂੰ ਦੇਖਦਿਆਂ ਉਨ੍ਹਾਂ ਨੇ ਭਾਜਪਾ ਵਿੱਚ ਸ਼ਾਮਿਲ ਹੋ ਕੇ ਪੰਥ ਅਤੇ ਪੰਜਾਬ ਲਈ ਆਪਣੀ ਭੂਮਿਕਾ ਅਦਾ ਕਰਨ ਦਾ ਫ਼ੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਮੋਦੀ ਨੇ ਲੋਕਾਂ ਭਾਵਨਾਵਾਂ ਸਮਝਦਿਆਂ ਕਈ ਚੰਗੇ ਕਦਮ ਚੁੱਕੇ ਹਨ। ਜਿਸ ਵਿਚ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਵੀ ਸ਼ਾਮਿਲ ਹੈ। ਉਨ੍ਹਾਂ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ’ਚ ਸੰਜੀਦਗੀ ਦਿਖਾਈ, ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਵੀ ਸ਼ਾਮਿਲ ਹੈ।

ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜਪੁਰ ਰੈਲੀ ਰਾਹੀਂ ਪੰਜਾਬ ਦੇ ਵਿਕਾਸ ਲਈ ਕਈ ਅਹਿਮ ਪ੍ਰਾਜੈਕਟ ਸ਼ੁਰੂ ਕਰਨੇ ਸਨ, ਰੈਲੀ ਕਾਰਨ ਸਿਆਸੀ ਹਵਾ ਦਾ ਰੁੱਖ ਬਦਲਦਾ ਦੇਖ ਕਾਂਗਰਸ ਸਰਕਾਰ ਅਤੇ ਵਿਰੋਧੀਆਂ ਨੇ ਪੰਜਾਬ ਅਤੇ ਪੰਜਾਬੀਅਤ ਦੇ ਵਿਰੁੱਧ ਭੁਗਤ ਨੂੰ ਪਹਿਲ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤ ਮਜ਼ਬੂਤ ਹੋਇਆ ਹੈ ਅਤੇ ਵਿਸ਼ਵ ਪੱਧਰ ’ਤੇ ਭਾਰਤ ਦਾ ਅਕਸ ਮਜ਼ਬੂਤ ਬਣੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਅਰਥਚਾਰੇ ਨੂੰ ਪੈਰਾਂ ਸਿਰ ਮੁੜ ਲਿਆਉਣ, ਇੰਡਸਟਰੀ ਦੇ ਵਿਕਾਸ, ਨੌਜਵਾਨਾਂ ਦਾ ਪ੍ਰਵਾਸ ਰੋਕਣ, ਬੇਰੁਜ਼ਗਾਰੀ, ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਲੋਕ ਹਿਤੂ ਬਣਾਉਣ ਲਈ ਕੇਂਦਰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।

Published by:Krishan Sharma
First published:

Tags: Amritsar, BJP, Modi, Punjab Assembly election 2022, Punjab BJP, Punjab Election 2022, Punjab politics