Home /News /punjab /

ਡੀਜ਼ਲ ਪੈਟਰੋਲ ਦੀਆਂ ਵਧੀਆਂ ਕੀਮਤਾਂ ਖਿਲਾਫ ਰੋਸ ਪ੍ਰਦਰਸ਼ਨ

ਡੀਜ਼ਲ ਪੈਟਰੋਲ ਦੀਆਂ ਵਧੀਆਂ ਕੀਮਤਾਂ ਖਿਲਾਫ ਰੋਸ ਪ੍ਰਦਰਸ਼ਨ

ਡੀਜ਼ਲ ਪੈਟਰੋਲ ਦੀਆਂ ਵਧੀਆਂ ਕੀਮਤਾਂ ਖਿਲਾਫ ਰੋਸ ਪ੍ਰਦਰਸ਼ਨ

ਡੀਜ਼ਲ ਪੈਟਰੋਲ ਦੀਆਂ ਵਧੀਆਂ ਕੀਮਤਾਂ ਖਿਲਾਫ ਰੋਸ ਪ੍ਰਦਰਸ਼ਨ

  • Share this:
ਦੇਸ਼ ਵਿਚ ਡੀਜਲ ਪੈਟਰੋਲ ਦੇ ਰੇਟ ਵਧਣ ਦੇ ਖਿਲਾਫ ਸਮਾਣਾ ਵਿਚ ਲੋਕਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।

ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਦੇਸ਼ ਦੀ ਜਨਤਾ ਕੋਵਿਡ-19 ਦੀ ਬਿਮਾਰੀ ਨਾਲ ਜੂਝ ਰਹੀ ਹੈ ਪਰ ਦੂਜੇ ਪਾਸੇ ਮਹਿੰਗਾਈ ਨੇ ਆਮ ਆਦਮੀ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ। ਡੀਜਲ ਮਹਿੰਗਾ ਹੋਣ ਕਾਰਨ ਟਰਾਂਸਪੋਰਟ ਮਹਿੰਗੀ ਹੋ ਜਾਵੇਗੀ ਜਿਸ ਨਾਲ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਦਾ ਸਿੱਧਾ ਅਸਰ ਗਰੀਬ ਆਦਮੀ ਉਤੇ ਪਵੇਗਾ। ਪਰ ਦੋਵੇਂ ਸਰਕਾਰਾਂ ਲੋਕਾਂ ਨੂੰ ਆਪਣੇ ਫੈਸਲਿਆਂ ਕਾਰਨ ਹੋਰ ਮੁਸੀਬਤ ਵੱਲ ਧੱਕ ਰਹੀਆਂ ਹਨ। ਵੱਡੀ ਕੰਪਨੀਆਂ ਨੂੰ ਫਾਇਦਾ ਦਿੱਤਾ ਜਾ ਰਿਹਾ ਹੈ ਜਦੋਂਕਿ ਮੱਧ ਵਰਗ ਦੇ ਲੋਕ ਇਸ ਮਹਿੰਗਾਈ ਨਾਲ ਪ੍ਰੇਸ਼ਾਨ ਹਨ।
Published by:Gurwinder Singh
First published:

Tags: Petrol and diesel

ਅਗਲੀ ਖਬਰ