
ਪਟਿਆਲਾ ਵਿਚ ਮਹਿਲਾ ਦੀ ਲਾਸ਼ ਚੌਂਕ ਵਿਚ ਰੱਖ ਕੇ ਪੁਲਿਸ ਖਿਲਾਫ ਪ੍ਰਦਰਸ਼ਨ
ਮਨੋਜ ਸ਼ਰਮਾ
ਪਟਿਆਲਾ ਵਿਚ ਇਕ ਲਾਪਤਾ ਮਹਿਲਾ ਦੀ ਲਾਸ਼ ਹਰਿਆਣਾ ਦੇ ਪਿਹੋਵਾ ਵਿਚ ਮਿਲਣ ਤੋਂ ਮਗਰੋਂ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਮੁਹੱਲਾ ਨਿਵਾਸੀਆਂ ਨੇ ਪਟਿਆਲਾ ਦੇ ਬੱਸ ਸਟੈਂਡ ਚੌਕ ਵਿੱਚ ਲਾਸ਼ ਰੱਖ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਉੱਪਰ ਦੋਸ਼ ਲਾਇਆ ਕਿ ਉਹ ਜਾਣਬੁੱਝ ਕੇ ਇਸ ਮਾਮਲੇ ਵਿੱਚ ਕਾਰਵਾਈ ਨਹੀਂ ਕਰ ਰਹੀ।
ਇਸ ਮਗਰੋਂ ਇੱਥੇ ਲੰਬਾ ਟ੍ਰੈਫਿਕ ਜਾਮ ਲੱਗ ਗਿਆ ਤੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਾਫ਼ੀ ਸਮੇਂ ਮਗਰੋਂ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਇਨਸਾਫ ਦਿਵਾਉਣ ਦੇ ਭਰੋਸੇ ਮਗਰੋਂ ਇਹ ਰੋਡ ਜਾਮ ਖੋਲ੍ਹ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਆਸ਼ਾ ਨਾਮਕ ਮਹਿਲਾ ਇੱਕੀ ਦਸੰਬਰ ਨੂੰ ਔੜ ਤੋਂ ਲਾਪਤਾ ਹੋ ਗਈ ਸੀ ਅਤੇ ਉਸ ਦੇ ਪਰਿਵਾਰਕ ਮੈਂਬਰ ਪਟਿਆਲਾ ਕਈ ਪੁਲਿਸ ਸਟੇਸ਼ਨਾਂ ਵਿੱਚ ਉਸ ਦੀ ਗੁੰਮਸ਼ੁਦਗੀ ਨੂੰ ਲੈ ਕੇ ਕਾਰਵਾਈ ਦੀ ਮੰਗ ਕਰਦੇ ਰਹੇ ਪਰ ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਉਕਤ ਮਹਿਲਾ ਦੀ ਗਲੀ-ਸੜੀ ਬੋਰੀ ਵਿਚ ਬੰਦ ਲਾਸ਼ ਹਰਿਆਣਾ ਦੇ ਪਿਹੋਵਾ ਵਿਚ ਬਰਾਮਦ ਹੋਣ ਮਗਰੋਂ ਪਰਿਵਾਰਕ ਮੈਂਬਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਜੇ ਸਮੇਂ ਸਿਰ ਉਤੇ ਕਾਰਵਾਈ ਕਰਦੀ ਤਾਂ ਆਸ਼ਾ ਦੀ ਜਾਨ ਬਚਾਈ ਜਾ ਸਕਦੀ ਸੀ ਪਰ ਸਾਨੂੰ ਕਦੇ ਕਿਸੇ ਥਾਣੇ ਅਤੇ ਕਦੇ ਕਿਸੇ ਥਾਣੇ ਵਿੱਚ ਭੇਜਦੇ ਰਹੇ। ਉਸ ਨੂੰ ਬਚਾਉਣ ਲਈ ਪੁਲਿਸ ਨੇ ਕੁਝ ਨਹੀਂ ਕੀਤਾ। ਇਸ ਮਗਰੋਂ ਉਨ੍ਹਾਂ ਨੇ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਬੱਸ ਸਟੈਂਡ ਚੌਕ ਨੂੰ ਜਾਮ ਕਰ ਦਿੱਤਾ।
ਇਸ ਮੌਕੇ ਪਹੁੰਚੇ ਡੀਐੱਸਪੀ ਸਿਟੀ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਸਮਝਾਇਆ ਗਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਜਲਦੀ ਹੀ ਇਸ ਮਾਮਲੇ ਵਿਚ ਸਖਤ ਕਾਰਵਾਈ ਕਰਕੇ ਦੋਸ਼ੀਆਂ ਨੂੰ ਫੜਿਆ ਜਾਏਗਾ। ਇਸ ਮਗਰੋਂ ਪ੍ਰਦਰਸ਼ਨਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।