Home /News /punjab /

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਪ੍ਰਦਰਸ਼ਨ

ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਕੀਤੀ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਕੀਤੀ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ

ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਇਸੇ ਹੀ ਲੜੀ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਪੂਰੇ ਪੰਜਾਬ 'ਚ ਪਾਣੀ ਦੀਆਂ ਟੈਂਕੀਆਂ ਉਪਰ ਚੜ੍ਹ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿਤਾ ਗਿਆ ਹੈ। ਇਸੇ ਹੀ ਲੜੀ ਵਿੱਚ ਬਟਾਲਾ ਦੇ ਵਿੱਚ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ਨੇੜੇ ਭੁੱਲਰ ਪਿੰਡ ਨਜ਼ਦੀਕ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।

ਹੋਰ ਪੜ੍ਹੋ ...
  • Share this:

'ਆਪ' 'ਤੇ ਲਗਾਇਆ ਵਾਅਦਾਖਿਲਾਫੀ ਦਾ ਇਲਜ਼ਾਮ

ਆਪਣੇ ਵਿਰੋਧ ਪ੍ਰਦਰਸ਼ਨ ਦੇ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂ ਮਨਜੀਤ ਸਿੰਘ ਖੱਖ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾਂ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਚੋਣਾਂ ਜਿੱਤਣ ਤੋਂ ਬਾਅਦ ਹੁਣ ਤੱਕ ਨਵੀਂ ਸਰਕਾਰ ਸਿਰਫ ਲਾਰੇ ਹੀ ਲਗਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਕਈ ਵਾਰ ਮੀਟਿੰਗਾਂ ਦਾ ਲਾਰਾ ਲਗਾ ਕੇ ਵੀ ਸਰਕਾਰ ਨੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਡੀ ਯੂਨੀਅਨ ਨਾਲ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ, ਪੱਕਾ ਕਰਨਾ ਤਾਂ ਦੂਰ ਦੀ ਗੱਲ ਹੈ।

ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ

ਯੂਨੀਅਨ ਦੇ ਆਗੂ ਮਨਜੀਤ ਸਿੰਘ ਖੱਖ ਨੇ ਕਿਹਾ ਕਿ ਕੱਚੇ ਕਾਮਿਆਂ ਨੂੰ ਆਪਣੀ ਆਵਾਜ਼ ਪੰਜਾਬ ਦੇ ਮੁੱਖ ਮੰਤਰੀ ਤੱਕ ਪਹੁੰਚਾਉਣ ਲਈ ਪਾਣੀ ਦੀਆਂ ਟੈਂਕੀਆਂ 'ਤੇ ਚੜ੍ਹਨਾ ਪਿਆ ਹੈ ।ਪ੍ਰਦਰਸ਼ਨਕਾਰੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਕੋਈ ਨੁਕਸਾਨ ਹੁੰਦਾ ਹੈ, ਇਸ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਦੀ ਹੋਵੇਗੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਵੀ ਕੀਤੀ।

Published by:Shiv Kumar
First published:

Tags: AAP, Bhagwant Mann, Employees, Protest, Punjab, Water