Home /News /punjab /

ਕਿਸਾਨਾਂ ਤੇ ਵਿਦਿਆਰਥੀਆਂ ਉਤੇ ਦਰਜ ਪਰਚੇ ਰੱਦ ਕਰਵਾਉਣ ਲਈ ਰੋਸ ਮਾਰਚ

ਕਿਸਾਨਾਂ ਤੇ ਵਿਦਿਆਰਥੀਆਂ ਉਤੇ ਦਰਜ ਪਰਚੇ ਰੱਦ ਕਰਵਾਉਣ ਲਈ ਰੋਸ ਮਾਰਚ

ਕਿਸਾਨਾਂ ਤੇ ਵਿਦਿਆਰਥੀਆਂ ਉਤੇ ਦਰਜ ਪਰਚੇ ਰੱਦ ਕਰਵਾਉਣ ਲਈ ਰੋਸ ਮਾਰਚ

ਕਿਸਾਨਾਂ ਤੇ ਵਿਦਿਆਰਥੀਆਂ ਉਤੇ ਦਰਜ ਪਰਚੇ ਰੱਦ ਕਰਵਾਉਣ ਲਈ ਰੋਸ ਮਾਰਚ

  • Share this:

     ਅਸ਼ਫਾਕ ਢੁੱਡੀ

    ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿਚ ਕਿਸਾਨਾਂ ਤੇ ਵਿਦਿਆਰਥੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਦੌਰਾਨ ਕਈ ਮਾਮਲੇ ਦਰਜ ਕੀਤੇ ਗਏ ਸਨ ਜੋ ਕਿ ਸਰਾਸਰ ਗਲਤ ਸਨ।

    ਕਿਸਾਨ ਆਪਣੀ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨਾਂ ਉਤੇ ਪਰਚੇ ਦਰਜ ਕੀਤੇ ਗਏ ਸਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਜੋ ਵੀ ਕਿਸਾਨ ਉਤੇ ਮਾਮਲੇ ਦਰਜ ਕੀਤੇ ਸਨ, ਉਨ੍ਹਾਂ ਨੂੰ ਰੱਦ ਕੀਤਾ ਜਾਵੇਗਾ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ।

    ਲੋਕਾਂ ਨੇ ਆਮ ਆਦਮੀ ਪਾਰਟੀ ਸਰਕਾਰ ਇਸ ਲਈ ਬਣਾਈ ਸੀ ਕਿਉਂਕਿ ਅਕਾਲੀ ਅਤੇ ਕਾਂਗਰਸੀਆਂ ਨੇ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਹੈ। ਹੁਣ ਇਹ ਵੀ ਉਹਨਾਂ ਦੇ ਰਾਹ ਤੁਰ ਪਈ ਹੈ। ਨਾਲ ਹੀ ਪਿਛਲੇ ਕੁਝ ਦਿਨ ਪਹਿਲਾਂ ਇਕ ਪ੍ਰਾਈਵੇਟ ਬੱਸ ਦੇ ਕੰਡਕਟਰ ਵੱਲੋਂ ਵਿਦਿਆਰਥੀਆਂ ਨਾਲ ਹੱਥੋਪਾਈ ਤੇ ਭੱਦੀ ਸ਼ਬਦਾਵਲੀ ਵਰਤਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵੀ ਵਾਇਰਲ ਹੋਈ ਸੀ।

    ਇਸ ਪਿੱਛੋਂ ਕਿਸਾਨਾਂ ਤੇ ਵਿਦਿਆਰਥੀਆਂ ਨੇ ਸਰਕਾਰੀ ਕਾਲਜ ਦੇ ਨਜਦੀਕ ਕੋਟਕਪੂਰਾ ਸ੍ਰੀ ਮੁਕਤਸਰ ਸਾਹਿਬ ਹਾਈਵੇ ਉਤੇ ਧਰਨਾ ਲਗਾ ਦਿੱਤਾ ਸੀ ਜਿਸ ਦੇ ਚਲਦਿਆਂ ਪ੍ਰਾਈਵੇਟ ਬੱਸ ਦੇ ਕੰਡਕਟਰ ਵੱਲੋਂ ਜਨਤਕ ਮਾਫੀ ਮੰਗ ਲਈ ਗਈ ਸੀ ਤੇ ਕਿਸਾਨ ਤੇ ਵਿਦਿਆਰਥੀਆਂ ਵੱਲੋਂ ਧਰਨਾ ਚੁੱਕ ਲਿਆ ਗਿਆ ਸੀ ਪਰ ਬਾਅਦ ਵਿੱਚ ਪੁਲਿਸ ਵੱਲੋਂ ਕਿਸਾਨਾਂ ਤੇ ਵਿਦਿਆਰਥੀਆਂ ਉਤੇ ਪਰਚੇ ਕੱਟ ਦਿੱਤੇ ਗਏ ਜਿਸ ਸਬੰਧੀ ਕਿਸਾਨਾਂ ਤੇ ਵਿਦਿਆਰਥੀਆਂ ਨੇ ਐਸਐਸਪੀ ਮੁਕਤਸਰ ਸਾਹਿਬ ਨਾਲ ਮੁਲਾਕਾਤ ਕੀਤੀ ਸੀ ਤੇ ਐਸਐਸਪੀ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਇਹ ਪਰਚੇ ਰੱਦ ਕਰ ਦਿੱਤੇ ਜਾਣਗੇ ਪਰ ਇਹ ਪਰਚੇ ਰੱਦ ਨਹੀਂ ਕੀਤੇ ਗਏ। ਅੱਜ ਕਿਸਾਨ ਤੇ ਵਿਦਿਆਰਥੀਆਂ ਵੱਲੋਂ ਸ਼ਹਿਰ ਦੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ।

    Published by:Gurwinder Singh
    First published:

    Tags: Farmers Protest, Kisan, Kisan andolan