ਗੁਰਦੀਪ ਸਿੰਘ
ਫ਼ਤਹਿਗੜ੍ਹ ਸਾਹਿਬ- ਪਿਛਲੇ ਲੰਮੇ ਸਮੇ ਤੋ ਆਪਣੀਆਂ ਸਜਾਵਾਂ ਪੂਰੀਆਂ ਕਰ ਚੁਕੇ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਖੇ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਇਤਿਹਾਸਿਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਕੇ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਜਾਂ ਸਮਾਪਤ ਹੋਇਆ। ਰੋਸ਼ ਮਾਰਚ ਵਿੱਚ ਸ਼ਾਮਿਲ ਸਾਰਿਆਂ ਨੇ ਕਾਲੀਆਂ ਦਸਤਾਰਾਂ ਸਜਾ ਰੋਸ ਜਤਾਉਂਦੇ ਹੋਏ ਬੰਦੀ ਸਿੰਘ ਰਿਹਾਅ ਕਰੋ ਦੇ ਨਾਅਰੇ ਲਗਾਏ ਗਏ। ਇਸ ਰੋਸ ਮਾਰਚ ਵਿੱਚ ਜਿੱਥੇ ਐਸਜੀਪੀਸੀ ਦੇ ਆਗੂ ਮੌਜੂਦ ਸਨ ਉੱਥੇ ਹੀ ਐਸਜੀਪੀਸੀ ਦੀਆਂ ਵਿਦਿਅਕ ਸੰਸਥਾਵਾਂ ਦੇ ਸਟਾਫ ਸਮੇਤ ਹੋਰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਜੱਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੇ ਸਵਾਲ ਚੁੱਕਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਅਜ਼ਾਦ ਭਾਰਤ ਦੇ ਵੱਖ—ਵੱਖ ਸੂਬਿਆਂ ਵਿੱਚ ਪਿਛਲੇ 30 ਸਾਲਾਂ ਤੋ਼ ਬੰਦ ਬੰਦੀ ਸਿੰਘਾਂaka ਜੇਲਾ ਵਿੱਚ ਬੰਦ ਹਨ ਜੋ ਆਪਣੀ ਸਜਾਵਾਂ ਵੀ ਪੁਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਨਾ ਤਾ ਕੋਈ ਸਰਕਾਰ ਰਿਹਾਅ ਕਰਦੀ ਹੈ ਅਤੇ ਨਾ ਹੀ ਕੋਈ ਅਦਾਲਤ ਇਨਸਾਫ ਦਿੰਦੀ ਹੈ। ਉਨਾਂ ਕਿਹਾ ਕਿ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਵੀ ਆਜ਼ਾਦੀ ਦਾ ਨਿੱਘ ਮਾਨਣ ਦਾ ਪੂਰਾ ਹੱਕ ਹੈ ਇਸ ਲਈ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Akali Dal, Fatehgarh Sahib