ਸਿੱਖ ਜਥੇਬੰਦੀਆਂ ਨੇ ਕੁੰਵਰ ਵਿਜੇ ਪ੍ਰਤਾਪ ਦੀ ਵਾਪਸੀ ਲਈ ਲਾਇਆ ਮੋਰਚਾ

News18 Punjab
Updated: April 20, 2019, 5:29 PM IST
ਸਿੱਖ ਜਥੇਬੰਦੀਆਂ ਨੇ ਕੁੰਵਰ ਵਿਜੇ ਪ੍ਰਤਾਪ ਦੀ ਵਾਪਸੀ ਲਈ ਲਾਇਆ ਮੋਰਚਾ
News18 Punjab
Updated: April 20, 2019, 5:29 PM IST
ਸਿੱਖ ਜਥੇਬੰਦੀਆਂ ਨੇ ਬੇਅਦਬੀ ਤੇ ਗੋਲੀਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਦੀ ਟੀਮ ਵਿਚ ਮੁੜ ਬਹਾਲੀ ਲਈ ਮੋਰਚਾ ਸੰਭਾਲ ਲਿਆ ਹੈ। ਬਰਗਾੜੀ ਮੋਰਚੇ ਦੇ ਆਗੂਆਂ ਸਮੇਤ ਹੋਰ ਜਥੇਬੰਦੀਆਂ ਨੇ ਇਸ ਅਫਸਰ ਦੀ ਵਾਪਸੀ ਲਈ ਚੋਣ ਕਮਿਸ਼ਨ ਕੋਲ ਵੀ ਪਹੁੰਚ ਕੀਤੀ ਹੈ।

ਇਸ ਸਬੰਧੀ ਜਥੇਬੰਦੀਆਂ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਦੇ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਤੇ ਕੁੰਵਰ ਵਿਜੇ ਪ੍ਰਤਾਪ ਨੂੰ ਮੁੜ ਤੋਂ ਐਸਆਈਟੀ ਵਿੱਚ ਬਹਾਲ ਕਰਨ ਦੀ ਮੰਗ ਕੀਤੀ। ਚੋਣ ਕਮਿਸ਼ਨ ਕੋਲ ਪੁੱਜੇ ਵਫ਼ਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਸ਼ਾਮਲ ਸਨ। ਚੰਡੀਗੜ੍ਹ ਦੇ ਸੈਕਟਰ 17 ਸਥਿਤ ਪੰਜਾਬ ਦੇ ਮੁੱਖ ਚੋਣ ਦਫ਼ਤਰ ਨੇੜੇ ਉਕਤ ਸਿੱਖ ਆਗੂਆਂ ਨੇ ਸ਼ਾਂਤੀਪੂਰਨ ਰੋਸ ਧਰਨਾ ਵੀ ਦਿੱਤਾ।

ਇਸ ਤੋਂ ਪਹਿਲਾਂ ਧਿਆਨ ਸਿੰਘ ਮੰਡ ਵੱਲੋਂ ਯੂਨਾਈਟਿਡ ਅਕਾਲੀ ਦਲ ਦੇ ਸਾਂਝੇ ਪੰਥਕ ਆਗੂਆਂ ਅਤੇ 16 ਅਪਰੈਲ ਨੂੰ ਕਾਂਗਰਸ, ਆਮ ਆਦਮੀ ਪਾਰਟੀ ਤੇ ਹੋਰਨਾਂ ਦਲਾਂ ਦੇ ਸਾਂਝੇ ਵਫ਼ਦ ਨੇ ਦਿੱਲੀ ’ਚ ਮੁੱਖ ਚੋਣ ਕਮਿਸ਼ਨਰ ਨੂੰ ਕੁੰਵਰ ਵਿਜੇ ਪ੍ਰਤਾਪ ਬਾਰੇ ਕੀਤਾ ਫੈਸਲਾ ਮੁੜ ਵਿਚਾਰਨ ਦੀ ਅਪੀਲ ਕੀਤੀ ਸੀ। ਪੰਥਕ ਆਗੂਆਂ ਨੇ ਮੰਗ ਕੀਤੀ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਜਾਂਚ ਨੂੰ ਕਾਫੀ ਨੇੜੇ ਲੈ ਗਏ ਸਨ ਤੇ ਪੀੜਤਾਂ ਨੂੰ ਇਨਸਾਫ ਦੀ ਆਸ ਬੱਝੀ ਸੀ। ਹੁਣ ਇਸ ਅਫਸਰ ਦੀ ਬਦਲੀ ਨਾਲ ਪੀੜਤਾਂ ਨੂੰ ਕਾਫੀ ਨਿਰਾਸ਼ਾ ਹੋਈ ਹੈ। ਇਸ ਲਈ ਫੈਸਲੇ ਉਤੇ ਮੁੜ ਗੌਰ ਕੀਤੀ ਜਾਵੇ।
First published: April 20, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...