ਪ੍ਰਦਰਸ਼ਨਕਾਰੀ ਕਿਸਾਨਾਂ ਨੇ ਦੱਸਿਆ ਕਿਵੇਂ ਰੋਕਿਆ ਗਿਆ ਸੀ PM ਮੋਦੀ ਦਾ ਕਾਫ਼ਲਾ...ਵੇਖੋ ਵੀਡੀਓ

ਪ੍ਰਦਰਸ਼ਨਕਾਰੀ ਕਿਸਾਨਾਂ ਨੇ ਦੱਸਿਆ ਕਿਵੇਂ ਰੋਕਿਆ ਗਿਆ ਸੀ PM ਮੋਦੀ ਦਾ ਕਾਫ਼ਲਾ...

 • Share this:
  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਰੋਜ਼ਪੁਰ ਦਾ ਆਪਣਾ ਦੌਰਾ ਰੱਦ ਕਰ ਦਿੱਤਾ, ਜਿੱਥੇ ਉਹ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਪ੍ਰਧਾਨ ਮੰਤਰੀ ਨੇ ਰੈਲੀ ਨੂੰ ਸੰਬੋਧਨ ਕਰਨਾ ਸੀ।

  ਵਿਰੋਧ ਪ੍ਰਦਰਸ਼ਨਾਂ ਕਾਰਨ ਪੰਜਾਬ ਵਿੱਚ 15 ਤੋਂ 20 ਮਿੰਟਾਂ ਤੱਕ ਫਲਾਈਓਵਰ ’ਤੇ ਫਸੇ ਰਹੇ ਪ੍ਰਧਾਨ ਮੰਤਰੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਵੱਡੀ ਖਾਮੀ ਹੈ।

  ਉਧਰ, ਕਾਫਲੇ ਨੂੰ ਰੋਕਣ ਵਾਲੇ ਪ੍ਰਦਰਸ਼ਨਕਾਰੀਆਂ ਨੇ ਨਿਊਜ਼ 18 ਉਤੇ ਸਾਰੀ ਕਹਾਣੀ ਦੱਸੀ ਹੈ... ਵੋਖੋ ਵੀਡੀਓ


  ਦੱਸ ਦਈਏ ਕਿ ਸੁਰੱਖਿਆ ਖਾਮੀਆਂ ਕਾਰਨ ਪ੍ਰਧਾਨ ਮੰਤਰੀ ਨੂੰ ਫ਼ਿਰੋਜ਼ਪੁਰ ਜਾਂਦਿਆਂ ਰਾਹ ਵਿਚੋਂ ਮੁੜ ਬਠਿੰਡਾ ਹਵਾਈ ਅੱਡੇ ’ਤੇ ਆਉਣਾ ਪਿਆ। ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਵਿਸਥਾਰ ਨਾਲ ਰਿਪੋਰਟ ਤਲਬ ਕਰ ਲਈ ਹੈ।

  ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਸੁਰੱਖਿਆ ਖਾਮੀਆਂ ਲਈ ਜ਼ਿੰਮੇਵਾਰ ਲੋਕਾਂ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।
  Published by:Gurwinder Singh
  First published: