ਸਰਕਾਰ ਤੋਂ ਮੰਗਾਂ ਮਨਵਾਉਣ ਲਈ ਕਿਸਾਨਾਂ ਨੇ ਰੇਲ ਟਰੈਕਾਂ ਉਤੇ ਲਾਏ ਡੇਰੇ

News18 Punjabi | News18 Punjab
Updated: December 3, 2019, 5:21 PM IST
ਸਰਕਾਰ ਤੋਂ ਮੰਗਾਂ ਮਨਵਾਉਣ ਲਈ ਕਿਸਾਨਾਂ ਨੇ ਰੇਲ ਟਰੈਕਾਂ ਉਤੇ ਲਾਏ ਡੇਰੇ
ਸਰਕਾਰ ਤੋਂ ਮੰਗਾਂ ਮਨਵਾਉਣ ਲਈ ਕਿਸਾਨਾਂ ਨੇ ਰੇਲ ਟਰੈਕਾਂ ਉਤੇ ਲਾਏ ਡੇਰੇ

  • Share this:
ਕਿਸਾਨ ਯੂਨੀਅਨਾਂ ਦੇ ਸੱਦੇ ਉਤੇ ਅੱਜ ਪੰਜਾਬ ਸਰਕਾਰ ਦੀ ਵਾਅਦਾਖਿਲਾਫੀ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਅੱਜ ਰੇਲ ਟਰੈਕ ਜਾਮ ਕੀਤੇ ਗਏ। ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਦਰਜ ਮੁਕੱਦਮਿਆਂ ਨੂੰ ਰੱਦ ਕਰਵਾਉਣ, ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਵਾਉਣ ਤੇ ਪਰਾਲੀ ਨਾ ਸਾੜਨ ਵਾਲਿਆਂ ਨੂੰ ਤੁਰਤ ਮੁਆਵਜਾ ਰਾਸ਼ੀ ਜਾਰੀ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੂਬੇ ਭਰ ਵਿਚ ਧਰਨੇ ਦਿੱਤੇ ਗਏ।

ਕਿਸਾਨਾਂ ਨੇ ਜਲੰਧਰ-ਅੰਮ੍ਰਿਤਸਰ ਰੇਲ ਟਰੈਕ 'ਤੇ ਬਿਆਸ ਕੋਲ ਧਰਨਾ ਲਾਇਆ। ਇਸ ਤੋਂ ਇਲਾਵਾ ਮਾਲਵਾ ਵਿੱਚ ਕਿਸਾਨਾਂ ਨੇ ਰੇਲਾਂ ਰੋਕੀਆਂ। ਕਿਸਾਨਾਂ ਨੇ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਰੇਲ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਸੀ। ਪੰਜਾਬ ਪੁਲਿਸ ਦੇ ਨਾਲ-ਨਾਲ ਰੇਲਵੇ ਪੁਲਿਸ ਵੀ ਪ੍ਰਦਰਸ਼ਨਕਾਰੀਆਂ 'ਤੇ ਕਾਬੂ ਪਾਉਣ ਲਈ ਤਾਇਨਾਤ ਹੈ। ਪ੍ਰਦਰਸ਼ਨਕਾਰੀਆਂ ਨੇ 20 ਮੇਲਾਂ ਤੇ 12 ਯਾਤਰੀ ਰੇਲਗੱਡੀਆਂ ਨੂੰ ਰੋਕ ਦਿੱਤਾ। ਇਨ੍ਹਾਂ ਟ੍ਰੇਨਾਂ ਨੂੰ ਬਿਆਸ-ਜਲੰਧਰ, ਫਿਰੋਜ਼ਪੁਰ-ਲੁਧਿਆਣਾ ਤੇ ਫਿਰੋਜ਼ਪੁਰ-ਫਾਜ਼ਿਲਕਾ ਵਿਚਕਾਰ ਰੋਕਿਆ ਗਿਆ ਹੈ। ਫਿਰੋਜ਼ਪੁਰ 'ਚ ਕਿਸਾਨ ਮੱਲਾਂਵਾਲਾ-ਮੱਖੂ ਰੇਲ ਲਾਈਨ ਵਿਚਕਾਰ ਗੇਟ ਨੰਬਰ ਬੀ-99 'ਤੇ ਧਰਨੇ 'ਤੇ ਬੈਠੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਫ਼ਸਲਾਂ ਦਾ ਪੂਰਾ ਪੈਸਾ ਨਹੀਂ ਦਿੱਤਾ ਜਾ ਰਿਹਾ ਹੈ। ਗੰਨੇ ਦੀ ਫ਼ਸਲ ਦਾ ਭੁਗਤਾਨ ਵੀ ਸਮੇਂ ਸਿਰ ਨਹੀਂ ਕੀਤਾ ਜਾ ਰਿਹਾ ਹੈ। ਪਰਾਲੀ ਸਾੜਨ ਦੇ ਦੋਸ਼ 'ਚ ਕਿਸਾਨਾਂ 'ਤੇ ਦਰਜ ਮਾਮਲਿਆਂ ਨੂੰ ਵਾਪਸ ਲੈਣ ਦੀ ਵੀ ਮੰਗ ਕਰ ਰਹੇ ਹਨ।

Loading...
ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ ਪਰ ਹਾਲੇ ਤੱਕ ਜ਼ਿਆਦਾਤਰ ਕਿਸਾਨਾਂ ਨੂੰ ਇਹ ਮੁਆਵਜ਼ਾ ਰਾਸ਼ੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਰਾਲੀ ਨਾ ਸਾੜਨ ਸਬੰਧੀ ਮੁਆਵਜ਼ੇ ਦੀ ਰਕਮ ਪਹਿਲਾਂ ਕਿਸਾਨਾਂ ਦੇ ਬੈਂਕ ਖਾਤੇ 'ਚ ਤੁਰਤ ਜਮ੍ਹਾ ਕਰਵਾਉਣੀ ਚਾਹੀਦੀ ਹੈ। ਪਰਾਲੀ ਨੂੰ ਖੇਤ ਤੋਂ ਇੰਡਸਟਰੀ ਤੱਕ ਲਿਜਾਣ ਦਾ ਪੂਰਾ ਖ਼ਰਚ ਵੀ ਸਰਕਾਰ ਨੂੰ ਉਠਾਉਣਾ ਚਾਹੀਦਾ ਹੈ। ਕਿਸਾਨਾਂ ਨੇ ਕਿਹਾ ਕਿ ਗੰਨੇ ਦੇ ਭੁਗਤਾਨ ਸਬੰਧੀ ਵੀ ਸਰਕਾਰ ਗੰਭੀਰ ਨਹੀਂ ਹੈ। ਚੀਨੀ ਮਿੱਲਾਂ ਦੁਬਾਰਾ ਸ਼ੁਰੂ ਹੋ ਗਈਆਂ ਹਨ ਪਰ ਕਿਸਾਨਾਂ ਨੂੰ ਪਿਛਲੇ ਸਾਲ ਦੀ ਅਦਾਇਗੀ ਨਹੀਂ ਹੋ ਸਕੀ ਹੈ।
First published: December 3, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...