Home /News /punjab /

ਪੀਆਰਟੀਸੀ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਭੁੱਖ ਹੜਤਾਲ ਸ਼ੁਰੂ 

ਪੀਆਰਟੀਸੀ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਭੁੱਖ ਹੜਤਾਲ ਸ਼ੁਰੂ 

ਪੀਆਰਟੀਸੀ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਭੁੱਖ ਹੜਤਾਲ ਸ਼ੁਰੂ 

ਪੀਆਰਟੀਸੀ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਭੁੱਖ ਹੜਤਾਲ ਸ਼ੁਰੂ 

ਪੰਜਾਬ ਭਰ ਵਿੱਚ ਪਨਬੱਸ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਦੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਅੱਜ ਪਟਿਆਲਾ ਨਾਭਾ ਰੋਡ ਉਤੇ ਸਥਿਤ ਮੁੱਖ ਦਫਤਰ ਵਿਖੇ ਨੌਂ ਡਿਪੂਆਂ ਤੋਂ ਆਏ ਵਰਕਰ ਯੂਨੀਅਨ ਦੇ ਆਗੂਆਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੈ।

  • Share this:
    ਮਨੋਜ ਸ਼ਰਮਾ

    ਪਟਿਆਲਾ: ਪੰਜਾਬ ਭਰ ਵਿੱਚ ਪਨਬੱਸ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਦੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਅੱਜ ਪਟਿਆਲਾ ਨਾਭਾ ਰੋਡ ਉਤੇ ਸਥਿਤ ਮੁੱਖ ਦਫਤਰ ਵਿਖੇ ਨੌਂ ਡਿਪੂਆਂ ਤੋਂ ਆਏ ਵਰਕਰ ਯੂਨੀਅਨ ਦੇ ਆਗੂਆਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਹੈ।

    ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵਰਕਰ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਪਿਛਲੇ ਦਿਨੀਂ ਪੂਰੇ ਪੰਜਾਬ ਭਰ ਤੋਂ ਸਤਾਈ ਡਿਪੂਆਂ ਤੇ ਵਰਕਰ ਯੂਨੀਅਨ ਆਗੂਆਂ ਵੱਲੋਂ ਬੱਸ ਸਟੈਂਡ ਦੇ ਮੁੱਖ ਗੇਟ ਬੰਦ ਕਰਕੇ ਵੀ ਪ੍ਰਦਰਸ਼ਨ ਕੀਤਾ ਗਿਆ ਸੀ।

    ਇਸ ਮੌਕੇ ਪ੍ਰਦਰਸ਼ਨ ਕਰ ਰਹੇ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਲਈ ਮਾਰੂ ਨੀਤੀਆਂ ਲੈ ਕੇ ਆ ਰਹੀ ਹੈ ਜਿਸ ਦੇ ਵਿਰੋਧ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਿਹਾ ਪੰਜਾਬ ਸਰਕਾਰ ਸਰਕਾਰੀ ਬੱਸਾਂ ਦੀ ਥਾਂ ਉਤੇ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇਸ ਅਦਾਰੇ ਨਾਲ ਸਰਕਾਰ ਧੱਕਾ ਕਰ ਰਹੀ ਹੈ ਕਿਉਂਕਿ ਕਿਲੋਮੀਟਰ ਸਕੀਮ ਬੱਸਾਂ ਆਉਣ ਕਰਕੇ ਡਰਾਈਵਰਾਂ ਦੀ ਪੋਸਟ ਖਾਲੀ ਹੋ ਜਾਵੇਗੀ।

    ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਾਲ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਦਾ ਵੀ ਵਾਅਦਾ ਕੀਤਾ ਸੀ ਪਰ ਸਰਕਾਰ ਇਨ੍ਹਾਂ ਵਾਅਦਿਆਂ ਤੋਂ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਅਦਾਰੇ ਨੂੰ ਬੰਦ ਕਰਨ ਉਤੇ ਤੁਲੀ ਹੈ ਤੇ ਪੰਜਾਬ ਵਿੱਚ ਇਸ ਕਾਰਪੋਰੇਟ ਘਰਾਣਿਆਂ ਦੀਆਂ ਬੱਸਾਂ ਨੂੰ ਸੜਕਾਂ ਉਤੇ ਉਤਾਰਨ ਨੂੰ ਪਹਿਲ ਦੇ ਰਹੀ ਹੈ ਜੋ ਕਿ ਆਪਣੀ ਮਨਮਰਜ਼ੀ ਦੀਆਂ ਤਨਖਾਹਾਂ ਅਤੇ ਡਰਾਈਵਰ ਭਰਤੀ ਕਰਨਗੇ।

    ਦੱਸ ਦਈਏ ਕਿ ਕਈ ਦਿਨਾਂ ਤੋਂ ਪਟਿਆਲਾ ਨਾਭਾ ਰੋਡ ਦੇ ਡਿਪੂ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਯੂਨੀਅਨ ਦੇ ਆਗੂਆਂ ਦੇ ਇੱਕ ਮੈਂਬਰ ਉੱਤੇ ਆਵਾਰਾ ਪਸ਼ੂ ਨੇ ਅਟੈਕ ਵੀ ਕਰ ਦਿੱਤਾ ਸੀ ਜੋ ਕਿ ਹੁਣ ਜ਼ਖ਼ਮੀ ਹਾਲਾਤ ਵਿੱਚ ਉਸੇ ਸਥਾਨ ਉਤੇ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਿਹਾ ਪਰ ਕੋਈ ਵੀ ਸਿਹਤ ਵਿਭਾਗ ਜਾਂ ਸਰਕਾਰ ਦਾ ਨੁਮਾਇੰਦਾ ਇਸ ਦੀ ਸਾਰ ਲੈਣ ਨਹੀਂ ਪਹੁੰਚਿਆ।
    Published by:Gurwinder Singh
    First published:

    Tags: Hunger, Pan bus, PRTC, Strike

    ਅਗਲੀ ਖਬਰ