PSEB 10th Result: ਸਾਲ 2023 ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਲਈ 3 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। PSEB ਕਲਾਸ 10 ਦਾ ਨਤੀਜਾ ਅੱਜ ਸਵੇਰੇ 11:30 ਵਜੇ ਘੋਸ਼ਿਤ ਕੀਤਾ ਗਿਆ ਜਿਸ ਵਿੱਚ 3 ਕੁੜੀਆਂ ਨੇ ਟਾਪ ਕੀਤਾ ਹੈ। ਜ਼ਿਕਰਯੋਗ ਹੈ ਕਿ ਫਰੀਦਕੋਟ ਦੀ ਗਗਨਦੀਪ ਕੌਰ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ।
ਫਰੀਦਕੋਟ ਦੀ ਨਵਜੋਤ ਨੇ 650 ਵਿੱਚੋਂ 648 ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਹਾਸਲ ਕੀਤਾ। ਜਦਕਿ ਮਾਨਸਾ ਦੀ ਮਾਨਸਾ ਦੀ ਹਰਮਨਦੀਪ ਕੌਰ ਨੇ 650 ਵਿੱਚੋਂ 646 ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ।
ਪਠਾਨਕੋਟ ਜ਼ਿਲ੍ਹੇ ਵਿੱਚ ਸਭ ਤੋਂ ਵੱਧ 99.19% ਪਾਸ ਪ੍ਰਤੀਸ਼ਤਤਾ ਹੈ ਜਦਕਿ ਬਰਨਾਲਾ ਵਿੱਚ ਸਭ ਤੋਂ ਘੱਟ 95.96% ਹੈ। ਵਿਦਿਆਰਥੀ ਅਧਿਕਾਰਤ ਵੈੱਬਸਾਈਟ ਦੀ ਮਦਦ ਨਾਲ ਆਪਣਾ ਨਤੀਜਾ ਦੇਖ ਸਕਦੇ ਹਨ।
ਪੰਜਾਬ ਬੋਰਡ ਨੇ ਅੱਜ 10ਵੀਂ ਜਮਾਤ ਦਾ ਨਤੀਜਾ ਜਾਰੀ ਕੀਤਾ। ਅੰਗਰੇਜ਼ੀ ਵਿਸ਼ੇ ਵਿੱਚ ਪਾਸ ਪ੍ਰਤੀਸ਼ਤਤਾ 99.22 ਹੈ ਜੋ ਕਿ ਪੰਜਾਬੀ ਵਿਸ਼ੇ ਵਿੱਚ 99.1% ਦੀ ਪਾਸ ਪ੍ਰਤੀਸ਼ਤਤਾ ਤੋਂ ਥੋੜ੍ਹਾ ਵੱਧ ਹੈ।
PSEB ਨੇ 10ਵੀਂ ਦੇ ਨਤੀਜੇ ਦੇ ਨਾਲ ਟਾਪਰ ਲਿਸਟ ਵੀ ਜਾਰੀ ਕਰ ਦਿੱਤੀ ਹੈ। ਇਸ ਸਾਲ ਟਰਾਂਸਜੈਂਡਰ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ 100% ਹੈ। ਕੁੱਲ ਤਿੰਨ ਟਰਾਂਸਜੈਂਡਰ ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ ਸਨ ਅਤੇ ਸਾਰੇ ਪਾਸ ਹੋਏ ਹਨ।
ਇਸ ਸਾਲ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ 24 ਮਾਰਚ ਤੋਂ 20 ਅਪ੍ਰੈਲ, 2023 ਤੱਕ ਰਾਜ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ 'ਤੇ ਆਯੋਜਿਤ ਕੀਤੀ ਗਈ ਸੀ। ਬੋਰਡ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਦੁਪਹਿਰ 1.15 ਵਜੇ ਤੱਕ ਸਿੰਗਲ ਸ਼ਿਫਟ ਵਿੱਚ ਲਈ ਗਈ ਸੀ।
ਜਾਣੋ ਕਿੱਥੇ ਦੇਖਣਾ ਹੈ ਨਤੀਜਾ
ਜਿਨ੍ਹਾਂ ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਸੀ, ਉਹ ਆਪਣੇ PSEB ਦੇ ਨਤੀਜੇ ਅਧਿਕਾਰਤ ਵੈੱਬਸਾਈਟਾਂ - pseb.ac.in 'ਤੇ ਦੇਖ ਸਕਦੇ ਹਨ। ਜਿਹੜੇ ਵਿਦਿਆਰਥੀ ਇਮਤਿਹਾਨ ਵਿੱਚ ਸ਼ਾਮਲ ਹੋਏ ਸਨ, ਉਹ ਆਪਣਾ ਰੋਲ ਨੰਬਰ ਜਾਂ ਰਜਿਸਟ੍ਰੇਸ਼ਨ ਨੰਬਰ, ਈਮੇਲ ਆਈਡੀ ਅਤੇ ਆਪਣਾ ਨਾਮ ਦਰਜ ਕਰਕੇ ਆਪਣਾ ਨਤੀਜਾ ਦੇਖ ਸਕਦੇ ਹਨ। ਨਤੀਜਾ ਸਕ੍ਰੀਨ 'ਤੇ ਪ੍ਰਦਰਸ਼ਿਤ ਹੋਵੇਗਾ ਅਤੇ ਵਿਦਿਆਰਥੀ ਭਵਿੱਖ ਦੇ ਸੰਦਰਭ ਲਈ ਨਤੀਜਾ ਸੁਰੱਖਿਅਤ ਕਰ ਸਕਦੇ ਹਨ।
PSEB 10th Class Result 2023: 10 ਵੀਂ ਜਮਾਤ ਦੀ ਪ੍ਰੀਖਿਆ ਲਈ ਹਾਜ਼ਰ ਹੋਏ ਵਿਦਿਆਰਥੀ ਅਧਿਕਾਰਤ ਵੈੱਬਸਾਈਟ — pseb.ac.in 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।
ਸਾਲ 2022 'ਚ ਐਲਾਨੇ ਗਏ ਨਤੀਜਿਆਂ ਵਿੱਚ ਕੁਲ ਨਤੀਜਾ 97.94 ਫੀਸਦੀ ਰਿਹਾ ਸੀ। ਐਲਾਨੇ ਗਏ ਨਤੀਜੇ ਵਿੱਚ ਇਸ 10ਵੀਂ ਦੀ ਪ੍ਰੀਖਿਆ ਵਿੱਚ ਰੈਗੂਲਰ 3,11,545 ਸੀ, ਜਿਨ੍ਹਾਂ ਵਿੱਚ 3,9627 ਵਿਦਿਆਰਥੀ ਪਾਸ ਹੋਏ ਸਨ। ਨਤੀਜਾ 99.6 ਫੀਸਦੀ ਰਿਹਾ। ਓਪਨ ਸਕੂਲ ਰਾਹੀਂ ਵਿਦਿਆਰਥੀਆਂ ਦਾ 68.31 ਫੀਸਦੀ ਰਿਹਾ ਸੀ। ਕੁਲ ਵਿਦਿਆਰਥੀਆਂ ਦੀ ਗਿਣਤੀ 3,23,361 ਸੀ, ਜਿਸ ਵਿੱਚ 3,16,399 ਵਿਦਿਆਰਥੀ ਪਾਸ ਹੋਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Class X results, Education, PSEB 10th Result